February 11, 2026, 8:23 pm
----------- Advertisement -----------
HomeNewsBreaking Newsਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ...

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

Published on

----------- Advertisement -----------

ਜਲੰਧਰ, 11 ਜਨਵਰੀ 2026:ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।

ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ।

ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ ਦੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਰਕਾਰ ਦੇ ਕਾਰਜਕਾਲ ਦੌਰਾਨ ਕੁਝ ਨੌਜਵਾਨਾਂ ਨੇ ਦੋ ਜਾਂ ਤਿੰਨ ਸਰਕਾਰੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਹੀ, ਮੈਂ ਇਹ ਯਕੀਨੀ ਬਣਾਇਆ ਕਿ ਯੋਗ ਨੌਜਵਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲੇ ਅਤੇ ਇਸੇ ਕਰਕੇ ਹੁਣ ਤੱਕ 63,027 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਅੱਜ 1,746 ਹੋਰ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਜੋ ਹੁਣ ਸੂਬੇ ਦੀ ਸਮਾਜਿਕ ਅਤੇ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨਗੇ।”

ਇਨ੍ਹਾਂ ਨਿਯੁਕਤੀਆਂ ਨੂੰ ਕੋਈ ਅਹਿਸਾਨ ਨਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਨੌਜਵਾਨ ਆਪਣੀ ਯੋਗਤਾ ਦੇ ਆਧਾਰ ‘ਤੇ ਇਨ੍ਹਾਂ ਨੌਕਰੀਆਂ ਦੇ ਹੱਕਦਾਰ ਹਨ। ਬਦਕਿਸਮਤੀ ਨਾਲ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਉਨ੍ਹਾਂ ਦੀ ਪਰਵਾਹ ਨਹੀਂ ਕੀਤੀ। ਮੈਨੂੰ ਇਹ ਗੱਲ ਤਸੱਲੀ ਦਿੰਦੀ ਹੈ ਕਿ ਇਹ ਭਰਤੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ। ਮੈਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਸ਼ਾਸਨ ਦਾ ਅਨਿੱਖੜਵਾਂ ਅੰਗ ਬਣਨ ਅਤੇ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕਰਦਾ ਹਾਂ।”

ਨਵੇਂ ਭਰਤੀ ਹੋਏ ਉਮੀਦਵਾਰਾਂ ਵਿੱਚ ਵਿਸ਼ਵਾਸ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਉਮੀਦ ਹੈ ਕਿ ਤੁਸੀਂ ਆਪਣੇ ਅਹੁਦਿਆਂ ਦੀ ਵਰਤੋਂ ਲੋੜਵੰਦਾਂ ਅਤੇ ਪਛੜੇ ਲੋਕਾਂ ਦੀ ਮਦਦ ਲਈ ਕਰੋਗੇ। ਤੁਹਾਡਾ ਫ਼ਰਜ਼ ਵੱਧ ਤੋਂ ਵੱਧ ਜਨਤਕ ਭਲਾਈ ਯਕੀਨੀ ਬਣਾਉਣਾ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਲਾਭ ਮਿਲ ਸਕੇ। ਇਹ ਭਰਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀਆਂ ਗਈਆਂ ਹਨ, ਉਮੀਦਵਾਰਾਂ ਦੀ ਚੋਣ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਹੀ ਕੀਤੀ ਗਈ ਹੈ।”

ਸਰਕਾਰ ਦਾ ਮੁੱਖ ਏਜੰਡੇ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਪਹਿਲੇ ਦਿਨ ਤੋਂ ਹੀ ਇਸ ਸਰਕਾਰ ਦਾ ਇੱਕੋ ਇੱਕ ਉਦੇਸ਼ ਸਰਕਾਰੀ ਨੌਕਰੀਆਂ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ। ਅੱਜ ਜ਼ਿਲ੍ਹਾ ਕੇਡਰ ਦੇ 1,261 ਕਾਂਸਟੇਬਲਾਂ ਅਤੇ ਹਥਿਆਰਬੰਦ ਕੇਡਰ ਦੇ 485 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਹ ਤੁਹਾਡੇ ਜੀਵਨ ਵਿੱਚ ਨਵੀਂ ਸ਼ੁਰੂਆਤ ਹੈ ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣ ਲਈ ਵਧਾਈ ਦਿੰਦਾ ਹਾਂ।”

ਪੁਲਿਸ ਫੋਰਸ ਦੀ ਮਜ਼ਬੂਤੀ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ 10,264 ਨੌਜਵਾਨਾਂ ਨੂੰ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਵਿੱਚ ਭਰਤੀ ਕੀਤਾ ਗਿਆ ਹੈ। ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਦਾ ਪਲ ਹੈ। ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਕੀਤੀ ਹੈ ਅਤੇ ਇਸ ਸਰਹੱਦੀ ਸੂਬੇ ਵਿੱਚ ਸ਼ਾਂਤੀ ਬਣਾਈ ਰੱਖੀ ਹੈ। ਸਾਡੇ ਪੁਲਿਸ ਕਰਮਚਾਰੀਆਂ ਦੀਆਂ ਕੁਰਬਾਨੀਆਂ ਕਾਰਨ ਪੰਜਾਬ ਅੱਜ ਇੱਕ ਅਮਨ ਪਸੰਦ ਸੂਬੇ ਵਜੋਂ ਜਾਣਿਆ ਜਾਂਦਾ ਹੈ।”

ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਚੁਣੌਤੀਆਂ ਅਜੇ ਵੀ ਕਾਇਮ ਹਨ। ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਨੂੰ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਡੀ ਪੁਲਿਸ ਫੋਰਸ ਸਮਰਪਣ ਅਤੇ ਵਚਨਬੱਧਤਾ ਨਾਲ ਇਨ੍ਹਾਂ ਦਾ ਸਾਹਮਣਾ ਕਰ ਰਹੀ ਹੈ। ਗੁਆਂਢੀ ਦੇਸ਼ਾਂ ਵੱਲੋਂ ਸਾਡੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਅਤੇ ਪੰਜਾਬ ਨੂੰ ਅਤਿਵਾਦ ਦੇ ਹਨੇਰੇ ਯੁੱਗ ਵਿੱਚ ਵਾਪਸ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।”

ਨਸ਼ਿਆਂ ਵਿਰੁੱਧ ਲੜਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਨਸ਼ਿਆਂ ਵਿਰੁੱਧ ਜੰਗ ਲੜ ਰਿਹਾ ਹੈ। ਸਾਡੀ ਪੁਲਿਸ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਧਿਆਂ ਵਜੋਂ ਕੰਮ ਕਰ ਰਹੀ ਹੈ। ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਰਿਹਾ ਹੈ ਅਤੇ ਨਸ਼ਿਆਂ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਢਾਹਿਆ ਜਾ ਰਿਹਾ ਹੈ। ਅਜਿਹੇ ਤੱਤ ਸਮਾਜ ਦੇ ਦੁਸ਼ਮਣ ਹਨ ਅਤੇ ਸਰਕਾਰ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਨਹੀਂ ਬਖਸ਼ੇਗੀ।”

ਉਨ੍ਹਾਂ ਅੱਗੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ। ਅਸੀਂ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ, ਜਦੋਂ ਤੱਕ ਪੰਜਾਬ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਖਾਤਮਾ ਨਹੀਂ ਹੋ ਜਾਂਦਾ। ਉੱਭਰ ਰਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਬਲ ਨੂੰ ਉੱਨਤ ਜਾਂਚ ਵਿਧੀਆਂ, ਵਿਗਿਆਨ ਅਤੇ ਤਕਨਾਲੋਜੀ ਨਾਲ ਲਗਾਤਾਰ ਅਪਗ੍ਰੇਡ ਕੀਤਾ ਜਾਵੇ। ਮੈਨੂੰ ਵਿਸ਼ਵਾਸ ਹੈ ਕਿ ਪੰਜਾਬ ਪੁਲਿਸ ਆਪਣੀ ਸ਼ਾਨਦਾਰ ਵਿਰਾਸਤ ਨੂੰ ਪੂਰੀ ਪੇਸ਼ੇਵਰ ਵਚਨਬੱਧਤਾ ਨਾਲ ਬਰਕਰਾਰ ਰੱਖੇਗੀ।” ਨਵੇਂ ਭਰਤੀ ਹੋਏ ਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...

ਬਠਿੰਡਾ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਮਹਿਰੋਂ ਨੂੰ ਐਲਾਨਿਆ ਭਗੌੜਾ

ਬਠਿੰਡਾ ਵਿੱਚ ਵਾਪਰੇ ਭਾਬੀ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ ਕਤਲਕਾਂਡ ਮਾਮਲੇ ਵਿੱਚ ਵੱਡੀ...

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

*ਪੰਜ ਸਾਲ ਤੁਸੀਂ ਲੁੱਟੋ, ਪੰਜ ਸਾਲ ਅਸੀਂ: ਰਵਨੀਤ ਬਿੱਟੂ ਦੀ ਵੀਡੀਓ ਨੇ ਪੰਜਾਬ ਵਿੱਚ...

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

*ਚੰਡੀਗੜ੍ਹ, 9 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ...

’19 ਤੋਂ 25 ਸਾਲ ‘ਚ ਵਿਆਹ, ਤਿੰਨ ਬੱਚੇ ਜਰੂਰੀ’, RSS ਮੁਖੀ ਮੋਹਨ ਭਾਗਵਤ ਦੀ ਪਰਿਵਾਰਾਂ ਨੂੰ ਸਲਾਹ

ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੇ ਡਾਕਟਰਾਂ ਅਤੇ ਅਬਾਦੀ ਵਿਗਿਆਨੀਆਂ...

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 8 ਫਰਵਰੀ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ...

ਸਿੱਖਿਆ ਮੰਤਰੀ ਸਮੇਤ ਪੰਜ ਕੈਬਨਿਟ ਮੰਤਰੀ ਅਤੇ 40 ਤੋਂ ਵੱਧ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਵਰਕਸ਼ਾਪ ‘ਚ ਹੋਏ ਸ਼ਾਮਲ

*ਚੰਡੀਗੜ੍ਹ, 7 ਫਰਵਰੀ 2026*ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ...

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

*ਚੰਡੀਗੜ੍ਹ, 7 ਫਰਵਰੀ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...