June 12, 2026, 7:45 pm
----------- Advertisement -----------

Published on

----------- Advertisement -----------

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਚੰਡੀਗੜ•, 2 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੀਆਂ ਫੀਲਡ ਯੂਨਿਟਾਂ ਨੂੰ ਪੁਲਿਸ ਦੀ ਮੌਜੂਦਗੀ ਵਧਾਉਣ ਅਤੇ ਪੁਲਿਸ ਦੀ ਗਸ਼ਤ ਨੂੰ ਰਣਨੀਤਕ ਨਾਕਿਆਂ, ਮੋਬਾਈਲ ਗਸ਼ਤ, ਵਾਹਨਾਂ ਦੀ ਚੈਕਿੰਗ ਰਾਹੀਂ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਵਿੱਚ ਪੁਲਿਸ ਦਾ ਭਰੋਸਾ ਹੋਰ ਵਧਾਇਆ ਜਾ ਸਕੇ ਅਤੇ ਉਹਨਾਂ ਲਈ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਇਆ ਜਾ ਸਕੇ।

ਡੀਜੀਪੀ ਇੱਥੇ ਆਪਣੇ ਦਫ਼ਤਰ ਵਿਖੇ ਜ਼ਿਲਿਆਂ/ਕਮਿਸ਼ਨਰੇਟਾਂ ਦੇ ਸੁਪਰਵਾਈਜ਼ਰੀ ਅਫਸਰਾਂ ਵਜੋਂ ਤਾਇਨਾਤ ਸੀਨੀਅਰ ਸਪੈਸ਼ਲ ਡੀਜੀਪੀਜ਼/ਐਡੀਸ਼ਨਲ ਡੀਜੀਪੀਜ਼/ਆਈਜੀਪੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀਆਂ , ਰੇਂਜ ਆਈਜੀਪੀ/ਡੀਆਈਜੀਜ਼, ਸਾਰੇ ਪੁਲਿਸ ਕਮਿਸ਼ਨਰਾਂ (ਸੀਪੀਜ਼) ਅਤੇ ਸਾਰੇ ਸੀਨੀਅਰ ਪੁਲਿਸ ਸੁਪਰਡੈਂਟਾਂ (ਐਸਐਸਪੀ) ਲਈ ਨਾਲ ਵਰਚੁਅਲ ਮੋਡ ਰਾਹੀਂ ਸੂਬਾ ਪੱਧਰੀ ਕਾਨੂੰਨ ਅਤੇ ਵਿਵਸਥਾ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਦਾ ਮੁੱਖ ਕੇਂਦਰ ਪੰਜਾਬ ਸਰਕਾਰ ਦੀਆਂ ਮੁੱਖ ਪੁਲਿਸਿੰਗ ਤਰਜੀਹਾਂ ‘ਤੇ ਜ਼ੋਰ ਦੇਣਾ, ਅਪਰਾਧ ਸਥਿਤੀ ਦੀ ਸਮੀਖਿਆ ਕਰਨਾ ਅਤੇ ਰਾਜ ਭਰ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣਾ ਸੀ।

“ਡੀਜੀਪੀ ਗੌਰਵ ਯਾਦਵ ਨੇ ਕਿਹਾ, ”ਮੈਂ ਸਾਰੇ ਸੀ.ਪੀਜ਼ ਅਤੇ ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਪੁਲਿਸ ਨਾਕੇ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਹਨਾਂ ਨਾਕਿਆਂ ‘ਤੇ ਵੱਧ ਤੋਂ ਵੱਧ ਵਾਹਨਾਂ ਦੀ ਸੁਚੱਜੀ ਜਾਂਚ ਕਰਨ ਅਤੇ ਅਪਰਾਧਿਕ ਤੱਤਾਂ ਨੂੰ ਰੋਕਣ ਅਤੇ ਪੰਜਾਬ ਭਰ ਵਿੱਚ ਪੁਖਤਾ ਸੁਰੱਖਿਆ ਯਕੀਨੀ ਬਣਾਉਣ ਲਈ ਮੋਬਾਈਲ ਗਸ਼ਤ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਗਿਆ ਹੈ। ”

ਉਹਨਾਂ ਜ਼ਿਲ•ਾ ਪੁਲਿਸ ਮੁਖੀਆਂ ਨੂੰ ਆਮ ਲੋਕਾਂ ਵਿੱਚ ਸੁਰੱਖਿਆ ਅਤੇ ਵਿਸ਼ਵਾਸ ਹੋਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਪੁਲਿਸ ਫੋਰਸ ਦੀ ਤਾਇਨਾਤੀ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ, ਡੀਜੀਪੀ ਨੇ ਪੰਜਾਬ ਸਰਕਾਰ ਦੀਆਂ ਦੋ ਪ੍ਰਮੁੱਖ ਪਹਿਲਕਦਮੀਆਂ – ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ਤੇ ਵਾਰ’ ਦੀ ਪ੍ਰਗਤੀ ਦੀ ਵਿਆਪਕ ਸਮੀਖਿਆ ਵੀ ਕੀਤੀ।

ਵੱਡੇ ਰਣਨੀਤਕ ਬਦਲਾਅ ਦਾ ਖੁਲਾਸਾ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਪੈਸੇ ਦੀ ਸਪਲਾਈ ਨੂੰ ਰੋਕਣ ਲਈ ਪੰਜਾਬ ਪੁਲਿਸ ਗੈਰ-ਕਾਨੂੰਨੀ ਹਵਾਲਾ ਆਪਰੇਟਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ‘ਤੇ ਜ਼ੋਰ ਦੇ ਰਹੀ ਹੈ। ਡੀਜੀਪੀ ਨੇ ਅੱਗੇ ਕਿਹਾ, “ਸਾਡੀ ਜਾਂਚ ਅਤੇ ਤਰਜੀਹ ਉਹਨਾਂ ਮਨੀ ਸਪਲਾਇਰਾਂ ‘ਤੇ ਕੇਂਦਰਿਤ ਹੈ ਜੋ ਮੱਧ-ਪੂਰਬੀ ਦੇਸ਼ਾਂ ਰਾਹੀਂ ਫੰਡਿੰਗ ਨੂੰ ਗੈਰ-ਕਾਨੂੰਨੀ ਹਵਾਲਾ ਨੈੱਟਵਰਕਾਂ ਦੀ ਵਰਤੋਂ ਕਰਕੇ ਪਾਕਿਸਤਾਨ ਭੇਜਣ ਲਈ ਵਰਤਦੇ ਹਨ। ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਫੰਡਾਂ ਨੂੰ ਚੈਨਲਾਈਜ਼ ਕਰਨ ਵਾਲੇ ਇਨ•ਾਂ ਨੈੱਟਵਰਕਾਂ ਨੂੰ ਪੂਰੀ ਤਰ•ਾਂ ਤਬਾਹ ਕਰ ਦਿੱਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਜਲਦੀ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ,” ।

ਲੋਕ-ਪੱਖੀ ਪੁਲਿਸਿੰਗ ‘ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਾਰੇ ਸੀਪੀਜ਼ ਅਤੇ ਐਸਐਸਪੀਜ਼ ਨੂੰ ਆਮ ਲੋਕਾਂ ਅਤੇ ਪੁਲਿਸ ਫੋਰਸ ਵਿਚਕਾਰ ਆਪਸੀ ਤਾਲਮੇਲ ਵਧਾਉਣ ਦੇ ਨਿਰਦੇਸ਼ ਦਿੱਤੇ। ਜ਼ਿਲ•ਾ ਮੁਖੀਆਂ ਨੂੰ ਪੁਲਿਸ-ਜਨਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਸਥਾਨਕ ਐਸੋਸੀਏਸ਼ਨਾਂ, ਨਾਗਰਿਕਾਂ ਅਤੇ ਗ੍ਰਾਮ ਰੱਖਿਆ ਕਮੇਟੀਆਂ (ਵੀ.ਡੀ.ਸੀ.) ਨਾਲ ਲਗਾਤਾਰ ਮੀਟਿੰਗਾਂ ਕਰਨ ਲਈ ਵੀ ਕਿਹਾ ਗਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...