September 10, 2026, 4:41 pm
----------- Advertisement -----------
HomeNewsBreaking NewsDGP ਵੱਲੋਂ 77 ਪੁਲਿਸ ਇੰਸਪੈਕਟਰਾਂ ਦੇ ਤਬਾਦਲੇ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਕਮਿਸ਼ਨਰੇਟ ਅਤੇ...

DGP ਵੱਲੋਂ 77 ਪੁਲਿਸ ਇੰਸਪੈਕਟਰਾਂ ਦੇ ਤਬਾਦਲੇ, ਜਲੰਧਰ, ਅੰਮ੍ਰਿਤਸਰ, ਲੁਧਿਆਣਾ ਕਮਿਸ਼ਨਰੇਟ ਅਤੇ ਬਾਰਡਰ ਰੇਂਜ ਵਿੱਚ ਵੱਡਾ ਫੇਰਬਦਲ

Published on

----------- Advertisement -----------

ਚੰਡੀਗੜ੍ਹ, 18 ਦਸੰਬਰ 2021 – ਅਗਲੇ ਸਾਲ ਪੰਜਾਬ ‘ਚ ਵਿਧਾਨ ਸਭਾ ਦੀਆਂ ਚੋਣਾਂ ਹਨ ਅਤੇ ਇਸ ਨੂੰ ਲੈ ਕੇ ਪੰਜਾਬ ਵਿੱਚ ਚੋਣ ਕਮਿਸ਼ਨ ਹਰਕਤ ਵਿੱਚ ਆ ਗਿਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਚੱਲਦਿਆਂ ਡੀਜੀਪੀ ਨੇ 77 ਪੁਲਿਸ ਇੰਸਪੈਕਟਰਾਂ ਦੇ ਤਬਾਦਲੇ ਕੀਤੇ ਹਨ। ਸਾਰੇ ਇੰਸਪੈਕਟਰਾਂ ਨੂੰ ਤੁਰੰਤ ਨਵੀਂ ਥਾਂ ‘ਤੇ ਜੁਆਇਨ ਕਰਕੇ ਰਿਪੋਰਟ ਭੇਜਣ ਲਈ ਕਿਹਾ ਗਿਆ ਹੈ। ਕਮਿਸ਼ਨ ਦੇ ਹੁਕਮਾਂ ‘ਤੇ ਤਬਾਦਲਿਆਂ ‘ਚ ਹੋਏ ਫੇਰਬਦਲ ਦਾ ਅਸਰ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ‘ਚ ਜ਼ਿਆਦਾ ਦੇਖਣ ਨੂੰ ਮਿਲਿਆ।

ਇੱਥੇ ਕਮਿਸ਼ਨਰੇਟ ਵਿੱਚ ਪੁਲੀਸ ਇੰਸਪੈਕਟਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਬਾਰਡਰ ਰੇਂਜ ਦੇ ਥਾਣੇਦਾਰ ਵੀ ਬਦਲੇ ਗਏ ਹਨ। ਚੋਣ ਕਮਿਸ਼ਨ ਦੀ ਇਸ ਕਾਰਵਾਈ ਕਾਰਨ ਹੁਣ ਪੰਜਾਬ ਦੇ ਵੱਡੇ ਪੁਲਿਸ ਅਫ਼ਸਰਾਂ ਵਿੱਚ ਵੀ ਹਲਚਲ ਮਚ ਗਈ ਹੈ, ਜੋ ਲੰਬੇ ਸਮੇਂ ਤੋਂ ਇੱਕੋ ਜ਼ਿਲ੍ਹੇ ਜਾਂ ਸ਼ਹਿਰ ਵਿੱਚ ਫਸੇ ਹੋਏ ਹਨ।

ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਹੀ ਇਕਬਾਲਪ੍ਰੀਤ ਸਹੋਤਾ ਦੀ ਜਗ੍ਹਾ ਡੀਜੀਪੀ ਦਾ ਚਾਰਜ ਸੰਭਾਲ ਲਿਆ ਹੈ। ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀਜ਼ ਅਤੇ 3 ਸ਼ਹਿਰਾਂ ਦੇ ਪੁਲੀਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਸੀ। ਇਹ ਬੈਠਕ ਕਰੀਬ 4 ਘੰਟੇ ਚੱਲੀ, ਜਿਸ ਤੋਂ ਬਾਅਦ ਚੰਦਰਾ ਨੇ ਕਿਹਾ ਕਿ 4 ਘੰਟਿਆਂ ‘ਚ ਉਨ੍ਹਾਂ ਨੇ ਅਫਸਰਾਂ ਨੂੰ ਸਹੀ ਤਰ੍ਹਾਂ ਦੇਖਿਆ ਹੈ। ਚੋਣਾਂ ਵਿੱਚ ਗੜਬੜੀ ਕਰਨ ਵਾਲੇ ਨੂੰ ਡਿਊਟੀ ’ਤੇ ਨਹੀਂ ਲਾਇਆ ਜਾਵੇਗਾ।

ਮੰਨਿਆ ਜਾ ਰਿਹਾ ਹੈ ਕਿ ਕਮਿਸ਼ਨ ਨੇ ਸਿਆਸੀ ਪਾਰਟੀਆਂ ਅਤੇ ਆਗੂਆਂ ਪ੍ਰਤੀ ਅਧਿਕਾਰੀਆਂ ਦੇ ਪੱਖਪਾਤੀ ਰਵੱਈਏ ਦੀ ਵੀ ਜਾਂਚ ਕੀਤੀ ਹੈ, ਜਿਸ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੁੰਦੇ ਹੀ ਪੁਲਿਸ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਹੋ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...