October 6, 2026, 12:01 pm
----------- Advertisement -----------
HomeNewsBreaking Newsਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

Published on

----------- Advertisement -----------

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ ‘ਤੇ ਨਾਲ ਵਿਚਾਰ-ਚਰਚਾ ਹੋਈ।ਇਸ ਮੁਲਾਕਾਤ ਸਬੰਧੀ ਜਾਣਕਾਰੀ ਅਤੇ ਮੀਟਿੰਗ ਦੀਆਂ ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਲੰਬੇ ਸਮੇਂ ਤੋਂ ਰੁਕੀਆਂ ਚੋਣਾਂ ਦਾ ਮੁੱਦਾ ਵੀ ਚੁੱਕਿਆ ਗਿਆ। ਇਸ ਮੌਕੇ ਸਰਕਾਰ ਵੱਲੋਂ ਇਨ੍ਹਾਂ ਚੋਣਾਂ ਨੂੰ ਜਲਦ ਕਰਵਾਉਣ ਸਬੰਧੀ ਗੰਭੀਰਤਾ ਦਿਖਾਉਣ ਦੀ ਗੱਲ ਕਹੀ ਗਈ। ਐਸਜੀਪੀਸੀ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਚਰਚਾ ਚੱਲਦੀ ਆ ਰਹੀ ਹੈ।ਮੀਟਿੰਗ ਦੌਰਾਨ ਸ੍ਰੀ ਆਨੰਦਪੁਰ ਸਾਹਿਬ ‘ਚ ਵਾਪਰੀ ਘਟਨਾ ਦਾ ਮਾਮਲਾ ਵੀ ਮੁੱਖ ਮੰਤਰੀ ਸਾਹਮਣੇ ਰੱਖਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕਰਨ ਦਾ ਭਰੋਸਾ ਦਿੱਤਾ।ਸਰਕਾਰ ਵੱਲੋਂ ਕਿਹਾ ਗਿਆ ਕਿ ਜਾਂਚ ਨੂੰ ਜਲਦ ਪੂਰਾ ਕਰਕੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਥਕ ਮਸਲਿਆਂ ਦੇ ਹੱਲ ਦਾ ਦਿੱਤਾ ਭਰੋਸਾ

ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਸੰਦੇਸ਼ ਦਿੱਤਾ ਗਿਆ ਕਿ ਸਿੱਖ ਪੰਥ ਨਾਲ ਸਬੰਧਤ ਮਸਲਿਆਂ ਦੇ ਜਲਦ ਤੇ ਢੁੱਕਵੇਂ ਹੱਲ ਲਈ ਸਰਕਾਰ ਵਚਨਬੱਧ ਹੈ। ਮੀਟਿੰਗ ‘ਚ ਐਸਜੀਪੀਸੀ ਚੋਣਾਂ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਘਟਨਾ ਤੇ ਹੋਰ ਪੰਥਕ ਮੁੱਦਿਆਂ ‘ਤੇ ਅੱਗੇ ਦੀ ਕਾਰਵਾਈ ਨੂੰ ਲੈ ਕੇ ਚਰਚਾ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...