November 11, 2026, 6:46 pm
----------- Advertisement -----------
HomeNewsLatest Newsਕੁਸ਼ਲਦੀਪ ਢਿਲੋਂ ਨੇ ਮਾਰਕਫੈਡ ਵਿੱਚ 227 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਨਿਯੁਕਤੀ ਪੱਤਰ...

ਕੁਸ਼ਲਦੀਪ ਢਿਲੋਂ ਨੇ ਮਾਰਕਫੈਡ ਵਿੱਚ 227 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਨਿਯੁਕਤੀ ਪੱਤਰ ਸੌਂਪੇ

Published on

----------- Advertisement -----------
  • ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ- ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ

ਚੰਡੀਗੜ੍ਹ, 22 ਦਸੰਬਰ 2021 – ਏਸ਼ੀਆ ਦੇ ਸਭ ਤੋਂ ਵੱਡੇ ਸਹਿਕਾਰੀ ਅਦਾਰੇ ਮਾਰਕਫੈਡ ਵੱਲੋਂ ਆਪਣਾ ਦਾਇਰਾ ਹੋਰ ਵਧਾਉਣ ਅਤੇ ਕੰਮਕਾਜ ਨੂੰ ਹੋਰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਅੱਜ ਵੱਖ-ਵੱਖ ਅਸਾਮੀਆਂ ਉਤੇ 227 ਕਰਮਚਾਰੀਆਂ ਦੀ ਨਿਯੁਕਤੀ ਕੀਤੀ ਗਈ। ਮਾਰਕਫੈਡ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਅੱਜ ਇਥੇ ਸੈਕਟਰ 35 ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਚੇਅਰਮੈਨ ਕਿੱਕੀ ਢਿਲੋਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿੱਥੇ ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨ ਲਈ ਸਹਿਕਾਰੀ ਅਦਾਰਿਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਸ. ਰੰਧਾਵਾ ਜਿਨ੍ਹਾਂ ਕੋਲ ਸਹਿਕਾਰਤਾ ਵਿਭਾਗ ਵੀ ਹੈ, ਨਿਰੰਤਰ ਸਹਿਕਾਰੀ ਅਦਾਰਿਆਂ ਨੂੰ ਤਕੜਾ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ।

ਚੇਅਰਮੈਨ ਕਿੱਕੀ ਢਿੱਲੋਂ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਘਰ-ਘਰ ਰੋਜ਼ਗਾਰ ਦੇਣ ਦੀ ਮਹੱਤਵਪੂਰਨ ਸਕੀਮ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਵੀ ਮੁਹੱਈਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਰਕਫੈਡ ਵੱਲੋਂ ਅੱਜ ਭਰਤੀ ਕੀਤੇ ਕਰਮਚਾਰੀਆਂ ਨਾਲ ਇਸ ਸਹਿਕਾਰੀ ਅਦਾਰੇ ਦੇ ਕੰਮਕਾਜ ਵਿੱਚ ਹੋਰ ਵੀ ਤੇਜ਼ੀ ਆਵੇਗੀ ਕਿਉਂ ਜੋ ਇਹ ਪੋਸਟਾਂ ਮਾਰਕੀਟਿੰਗ ਅਤੇ ਅਕਾਊਂਟ ਨਾਲ ਸਬੰਧਤ ਹਨ।

ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਵੇਂ ਨਿਯੁਕਤ ਹੋਏ 227 ਕਰਮਚਾਰੀਆਂ ਵਿੱਚੋਂ 2 ਡਿਪਟੀ ਚੀਫ ਅਕਾਊਂਟ ਅਫਸਰ, 9 ਸੀਨੀਅਰ ਅਕਾਊਂਟ ਅਫਸਰ, 8 ਸਹਾਇਕ ਅਕਾਊਂਟ ਅਫਸਰ, 62 ਸਹਾਇਕ ਅਕਾਊਂਟੈਂਟ, 18 ਸਹਾਇਕ ਸੇਲਜ਼ ਅਫਸਰ, 67 ਸਹਾਇਕ ਫੀਲਡ ਅਫਸਰ ਤੇ 61 ਸੇਲਜ਼ਮੈਨ ਸ਼ਾਮਲ ਹਨ। ਇਨ੍ਹਾਂ ਦੀ ਤਾਇਨਾਤੀ ਮੁੱਖ ਦਫਤਰ ਅਤੇ ਫੀਲਡ ਵਿੱਚ ਸਥਿਤ ਵੱਖ-ਵੱਖ ਦਫਤਰਾਂ ਵਿੱਚ ਕੀਤੀ ਜਾ ਰਹੀ ਹੈ। ਇਹ ਭਰਤੀ ਪਾਰਦਰਸ਼ਤਾ ਤਰੀਕੇ ਨਾਲ ਨਿਰੋਲ ਮੈਰਿਟ ਦੇ ਆਧਾਰ ਉਤੇ ਕੀਤੀ ਗਈ ਹੈ।

ਇਸ ਮੌਕੇ ਮਾਰਕਫੈਡ ਦੇ ਵਾਈਸ ਚੇਅਰਮੈਨ ਜਸਦੀਪ ਸਿੰਘ ਰੰਧਾਵਾ, ਬੋਰਡ ਆਫ ਡਾਇਰੈਕਟਰਜ਼ ਦੇ ਡਾਇਰੈਕਟਰ ਹਰਿੰਦਰ ਸਿੰਘ ਰੰਧਾਵਾ, ਗਿਆਨ ਸਿੰਘ, ਰਣਜੀਤ ਸਿੰਘ, ਗੁਰਮੇਜ ਸਿੰਘ, ਟਹਿਲ ਸਿੰਘ ਸੰਧੂ, ਪਰਮਜੀਤ ਸਿੰਘ, ਕਰਨੈਲ ਸਿੰਘ, ਤਰਲੋਕ ਸਿੰਘ, ਦਵਿੰਦਰ ਸਿੰਘ, ਤਰਸੇਮ ਸਿੰਘ ਘੁੰਮਣ ਤੇ ਹਰਿੰਦਰ ਸਿੰਘ, ਮਾਰਕਫੈਡ ਦੇ ਏ.ਐਮ.ਡੀ.ਰਾਹੁਲ ਗੁਪਤਾ, ਚੀਫ ਮੈਨੇਜਰ ਪਰਸੋਨਲ ਦਮਨਦੀਪ ਕੌਰ ਤੇ ਚੀਫ ਅਕਾਊਂਟੈਂਟ ਅਫਸਰ ਪੰਕਜ ਕਾਂਸਲ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...