June 11, 2026, 6:08 pm
----------- Advertisement -----------
HomeNewsBreaking Newsਦਿਲਜੀਤ ਦੋਸਾਂਝ ਨੂੰ ਮਿਲੀ ਵੱਡੀ ਰਾਹਤ! Border-2 ਦੀ ਸ਼ੂਟਿੰਗ ‘ਤੇ ਲੱਗੀ ਪਾਬੰਦੀ...

ਦਿਲਜੀਤ ਦੋਸਾਂਝ ਨੂੰ ਮਿਲੀ ਵੱਡੀ ਰਾਹਤ! Border-2 ਦੀ ਸ਼ੂਟਿੰਗ ‘ਤੇ ਲੱਗੀ ਪਾਬੰਦੀ ਤੋਂ ਹਟਿਆ ਬੈਨ

Published on

----------- Advertisement -----------

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅੱਜਕਲ੍ਹ ਆਪਣੀਆਂ ਫਿਲਮਾਂ ਸਰਦਾਰ ਜੀ-3 ਅਤੇ ਬਾਰਡਰ-2 ਲਈ ਸੁਰਖੀਆਂ ਵਿੱਚ ਹੈ। ਭਾਰਤ ਵਿੱਚ ਲੋਕਾਂ ਨੇ ਦਿਲਜੀਤ ਦੀ ਫਿਲਮ ਸਰਦਾਰ ਜੀ-3 ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੇ ਹੋਣ ‘ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ, ਮੰਗ ਉੱਠੀ ਕਿ ਦਿਲਜੀਤ ਨੂੰ ਜੇਪੀ ਦੱਤਾ ਦੀ ਫਿਲਮ ਬਾਰਡਰ 2 ਤੋਂ ਹਟਾ ਦਿੱਤਾ ਜਾਵੇ। ਫੈਡਰੇਸ਼ਨ ਆਫ ਵੈਸਟਰਨ ਸਿਨੇਮਾ ਇੰਡੀਆ ਸਿਨੇ ਇੰਪਲਾਈਜ਼ (FWICE) ਨੇ ਬਾਰਡਰ 2 ਦੇ ਨਿਰਮਾਤਾਵਾਂ ਨੂੰ ਇੱਕ ਪੱਤਰ ਲਿਖ ਕੇ ਦਿਲਜੀਤ ਨੂੰ ਫਿਲਮ ਤੋਂ ਹਟਾਉਣ ਦੀ ਮੰਗ ਕੀਤੀ ਸੀ। ਪਰ ਹੁਣ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਚੰਗੀ ਖਬਰ ਸਾਹਮਣੇ ਆਈ ਹੈ ਕਿ ਹੁਣ FWICE ਦੇ ਪ੍ਰਧਾਨ ਦਾ ਕਹਿਣਾ ਹੈ ਕਿ ਬਾਰਡਰ 2 ਲਈ ਦਿਲਜੀਤ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। FWICE ਦੇ ਪ੍ਰਧਾਨ ਬੀਐਨ ਤਿਵਾੜੀ ਨੇ ਇੱਕ ਨਿਊਜ਼ ਚੈਨਲ ਨੂੰ ਦੱਸਿਆ ਕਿ ਭੂਸ਼ਣ ਕੁਮਾਰ ਨੇ ਨਿੱਜੀ ਤੌਰ ‘ਤੇ ਫੈਡਰੇਸ਼ਨ ਨੂੰ ਅਪੀਲ ਕੀਤੀ ਸੀ ਕਿ ਦਿਲਜੀਤ ਨੂੰ ਬਾਰਡਰ 2 ਲਈ ਸ਼ੂਟਿੰਗ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਬੀਐਨ ਤਿਵਾੜੀ ਨੇ ਕਿਹਾ ਕਿ ਇਸ ਤੋਂ ਬਾਅਦ ਇਸ ਪ੍ਰਾਜੈਕਟ ਲਈ ਦਿਲਜੀਤ ‘ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ।

FWICE ਦੇ ਪ੍ਰਧਾਨ ਬੀ.ਐਨ. ਤਿਵਾੜੀ ਦੇ ਇਸ ਬਿਆਨ ਦੇ ਵਿਚਕਾਰ FWICE ਨਾਲ ਜੁੜੇ ਅਸ਼ੋਕ ਪੰਡਿਤ ਨੇ ਕਿਹਾ, “ਦਿਲਜੀਤ ਵਿਰੁੱਧ ਸਾਡਾ ਅਸਹਿਯੋਗ ਜਾਰੀ ਹੈ। ਕੋਈ ਵੀ ਹੋਰ ਵਿਅਕਤੀ ਜੋ ਉਸ ਨੂੰ ਕਾਸਟ ਕਰਦਾ ਹੈ, ਉਸ ਨੂੰ ਨਤੀਜੇ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਇਸ ਤੋਂ ਬਾਅਦ ਹੋਣ ਵਾਲੇ ਵਿੱਤੀ ਨੁਕਸਾਨ ਲਈ ਫੈਡਰੇਸ਼ਨ ਜ਼ਿੰਮੇਵਾਰ ਨਹੀਂ ਹੋਵੇਗੀ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...