September 19, 2026, 11:47 am
----------- Advertisement -----------
HomeNewsBreaking Newsਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

Published on

----------- Advertisement -----------

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ ਮਹਿਲਾ SHO ਨਾਲ ਵੀ ਧੱਕਾ-ਮੁੱਕੀ ਕੀਤੀ ਗਈ। ਨਿਹੰਗਾਂ ਦੀ ਦੂਜੇ ਗਰੁੱਪ ਦੇ ਨਿਹੰਗ ਨਾਲ ਤਕਰਾਰ ਹੋਈ ਸੀ, ਆਪਸੀ ਤਕਰਾਰ ਮਗਰੋਂ ਮਾਹੌਲ ਤਣਾਅਪੂਰਨ ਹੋ ਗਿਆ।ਪੁਲਿਸ ਦੀ ਕਾਰਵਾਈ ਤੋਂ ਨਾਰਾਜ਼, ਧਰਨਾ ਦੇ ਰਹੇ ਨਿਹੰਗਾਂ ਨੇ ਮੇਜਰ ਸਿੰਘ ਪੇਟੇਵਾੜ ਗਰੁੱਪ ਨਾਲ ਜੁੜੇ ਇੱਕ ਨਿਹੰਗ ਨੂੰ ਰੇਕੀ ਦੇ ਸ਼ੱਕ ਵਿੱਚ ਰੋਕ ਲਿਆ। ਬਹਿਸ ਤੋਂ ਬਾਅਦ ਉਸਨੂੰ ਡੰਡਿਆਂ ਨਾਲ ਕੁੱਟਿਆ ਗਿਆ ਅਤੇ ਥੱਪੜ ਮਾਰੇ ਗਏ।

ਹੰਗਾਮੇ ਦੀ ਸੂਚਨਾ ਮਿਲਣ ‘ਤੇ ਗੇਟ ਹਕੀਮਾ ਦੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਮਨਜੀਤ ਕੌਰ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੀ। ਜ਼ਖਮੀ ਨਿਹੰਗ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਨੇ SHO ਨਾਲ ਵੀ ਧੱਕਾਮੁੱਕੀ ਕੀਤੀ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ।ਵੀਡੀਓ ਦੀ ਸ਼ੁਰੂਆਤ ਵਿਚ ਧਰਨੇ ‘ਤੇ ਮੌਜੂਦ ਨਿਹੰਗ ਸਿੰਘ ਪੰਜਾਬ ਪੁਲਿਸ ਖਿਲਾਫ ਨਾਰੇਬਾਜ਼ੀ ਕਰਦੇ ਦਿਸਦੇ ਹਨ, ਇਸ ਮਗਰੋਂ ਇੱਕ ਨਿਹੰਗ ਸਿੰਘ ਬਾਈਕ ਰਾਹੀਂ ਮੌਕੇ ‘ਤੇ ਪਹੁੰਚਦਾ ਹੈ। ਮੌਕੇ ‘ਤੇ ਮੌਜੂਦ ਦੂਜੇ ਨਿਹੰਗ ਸਿੰਗ ਉਸ ਨੂੰ ਘੇਰ ਲੈਂਦੇ ਹਨ ਤੇ ਉਸ ਦਾ ਫੋਨ ਚੈੱਕ ਕਰਦੇ ਹੋਏ ਉਸ ਨੂੰ ਥੱਪੜ ਮਾਰਦਾ ਨਜ਼ਰ ਆਉਂਦਾ ਹੈ। ਇਸ ਮਗਰੋਂ ਨਿਹੰਗ ਉਸ ਨੂੰ ਡੇਡੇ ਲੱਤਾਂ ਤੇ ਥੱਪੜ ਮਾਰਦੇ ਨਜ਼ਰ ਆਉਂਦੇ ਹਨ। ਇਸ ਦੌਰਾਨ SHO ਪੁਲਿਸ ਪਾਰਟੀ ਨਾਲ ਮੌਕੇ ‘ਤੇ ਪਹੁੰਚਦੀ ਹੈ ਅਤੇ ਜ਼ਖਮੀ ਨਿਹੰਗ ਸਿੰਘ ਨੂੰ ਉਥੋਂ ਲਿਜਾਣ ਦੀ ਕੋਸ਼ਿਸ਼ ਕਰਦੀ ਹੈ। ਇਸ ਦੌਰਾਨ SHO ਦੇ ਨਾਲ ਵੀ ਖਿੱਚੋਤਾਮ ਹੁੰਦੀ ਦਿਖਾਈ ਦਿੰਦੀ ਹੈ। 

ਇਸ ਦੌਰਾਨ ਕੁਝ ਲੋਕ ਨਿਹੰਗ ਨੂੰ ਕੁੱਟਦੇ ਅਤੇ ਉਸ ਦੀ ਪੱਗ ਵੀ ਉਤਾਰਦੇ ਦੇਖੇ ਗਏ। ਦੋਸ਼ ਹੈ ਕਿ ਦਖਲ ਦੇਣ ਆਈ ਮਹਿਲਾ ਐਸਐਚਓ ਨਾਲ ਵੀ ਬਦਸਲੂਕੀ ਕੀਤੀ ਗਈ। ਬਾਅਦ ਵਿੱਚ ਪੁਲਿਸ ਜ਼ਖਮੀ ਨਿਹੰਗ ਨੂੰ ਆਪਣੀ ਗੱਡੀ ਵਿੱਚ ਥਾਣੇ ਲੈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...