June 17, 2026, 3:55 pm
----------- Advertisement -----------
HomeNewsBreaking Newsਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ:...

ਮਾਨ ਸਰਕਾਰ ਵੱਲੋਂ 5 ਹੋਰ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਗਿਆ: ਹੁਣ ਤੱਕ ਕੁੱਲ 208 ਬੱਚਿਆਂ ਨੂੰ ਮਿਲੀ ਨਵੀਂ ਜ਼ਿੰਦਗੀ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 29 ਜੁਲਾਈ:ਪੰਜਾਬ ਵਿੱਚ ਕੋਈ ਵੀ ਬੱਚਾ ਸੜਕਾਂ ਉੱਤੇ ਨਾ ਰਹੇ, ਨਾ ਭੀਖ ਮੰਗੇ, ਨਾ ਉਤਪੀੜਨ ਦਾ ਸ਼ਿਕਾਰ ਹੋਵੇ – ਇਸ ਵਚਨਬੱਧਤਾ ਨਾਲ ਚੱਲ ਰਹੀ ਮੁਹਿੰਮ “ਪ੍ਰੋਜੈਕਟ ਜੀਵਨਜੋਤ-2” ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੁੱਲ 208 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਇਆ ਜਾ ਚੁੱਕਾ ਹੈ।

ਤਾਜ਼ਾ ਕਾਰਵਾਈ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲਿਆਂ ਵਿੱਚ 20 ਵਿਸ਼ੇਸ਼ ਛਾਪਿਆਂ/ਚੈਕਿੰਗਾਂ ਰਾਹੀਂ 5 ਹੋਰ ਬੱਚਿਆਂ ਨੂੰ ਰਾਹਤ ਦਿੱਤੀ ਗਈ ਹੈ।

ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਦੱਸਿਆ ਕਿ ਭੀਖ ਮੰਗ ਰਹੇ ਬੱਚਿਆਂ ਨੂੰ ਸੜਕ ਤੋਂ ਚੁੱਕ ਕੇ ਸਕੂਲ ਜਾਂ ਬਾਲ ਘਰ ਤੱਕ ਲੈ ਜਾਣਾ “ਜੀਵਨਜੋਤ” ਦਾ ਮੁੱਖ ਉਦੇਸ਼ ਹੈ।

ਡਾ. ਕੌਰ ਨੇ ਦੱਸਿਆ ਕਿ ਅੱਜ ਜਿਨ੍ਹਾਂ ਜ਼ਿਲਿਆਂ ਵਿੱਚ ਵਿਸ਼ੇਸ਼ ਛਾਪੇ ਮਾਰੇ ਗਏ, ਉਹ ਹਨ: ਬਰਨਾਲਾ, ਬਠਿੰਡਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਫਾਜ਼ਿਲਕਾ, ਹੁਸ਼ਿਆਰਪੁਰ ਅਤੇ ਜਲੰਧਰ। ਇਨ੍ਹਾਂ ਤੋਂ ਇਲਾਵਾ ਕਪੂਰਥਲਾ, ਮਾਨਸਾ, ਮਲੇਰਕੋਟਲਾ, ਮੋਗਾ, ਪਟਿਆਲਾ, ਰੂਪਨਗਰ, ਸੰਗਰੂਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਵਿੱਚ ਵੀ ਚੈਕਿੰਗ ਕੀਤੀ ਗਈ।

ਇਨ੍ਹਾਂ ਵਿੱਚੋਂ ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਸੰਗਰੂਰ ਅਤੇ ਸ੍ਰੀ ਮੁਕਤਸਰ ਸਾਹਿਬ ‘ਚੋਂ ਇੱਕ-ਇੱਕ ਬੱਚਾ ਭੀਖ ਮੰਗਦਾ ਹੋਇਆ ਮਿਲਿਆ, ਜਿਸਨੂੰ ਤੁਰੰਤ ਰੈਸਕਿਊ ਕਰ ਲਿਆ ਗਿਆ।

ਮੰਤਰੀ ਨੇ ਦੱਸਿਆ ਕਿ ਬਚਾਏ ਗਏ 3 ਬੱਚਿਆਂ ਦੇ ਮਾਪਿਆਂ ਦੀ ਕੌਂਸਲਿੰਗ ਕੀਤੀ ਗਈ ਅਤੇ ਚੇਤਾਵਨੀ ਦੇ ਕੇ ਇਹਨਾਂ ਨੂੰ ਇਹ ਸ਼ਰਤ ਰੱਖਦਿਆਂ ਮੁੜ ਮਾਪਿਆਂ ਦੇ ਹਵਾਲੇ ਕੀਤਾ ਗਿਆ ਕਿ ਭਵਿੱਖ ਵਿੱਚ ਉਹ ਆਪਣੇ ਬੱਚਿਆਂ ਪਾਸੋਂ ਭੀਖ ਨਹੀਂ ਮੰਗਵਾਉਣਗੇ। 2 ਹੋਰ ਬੱਚਿਆਂ ਨੂੰ ਸੁਰੱਖਿਅਤ ਤੌਰ ‘ਤੇ ਬਾਲ ਘਰ ਭੇਜਿਆ ਗਿਆ। ਡਾ. ਕੌਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸੇ ਮਾਪੇ ਵੱਲੋਂ ਮੁੜ ਅਜਿਹਾ ਕੀਤਾ ਗਿਆ ਤਾਂ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅੱਜ ਕਿਸੇ ਵੀ ਬੱਚੇ ਦੀ ਡੀ.ਐਨ.ਏ. ਟੈਸਟ ਦੀ ਲੋੜ ਨਹੀਂ ਪਈ। ਬਾਲ ਸੁਰੱਖਿਆ ਟੀਮਾਂ ਅਤੇ ਜ਼ਿਲਾ ਬਾਲ ਭਲਾਈ ਕਮੇਟੀਆਂ ਨੇ ਸਮੇਂ ਸਿਰ ਦਖ਼ਲ ਦੇ ਕੇ ਸੰਵੇਦਨਸ਼ੀਲਤਾ ਅਤੇ ਜ਼ਿੰਮੇਵਾਰੀ ਨਾਲ ਇਹ ਕਾਰਵਾਈ ਮੁਕੰਮਲ ਕੀਤੀ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਨੂੰ ਬਾਲ ਭੀਖ ਮੁਕਤ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਪੰਜਾਬ ਸਰਕਾਰ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਥਾਂ ਕੋਈ ਬੱਚਾ ਭੀਖ ਮੰਗਦਾ ਮਿਲੇ, ਤਾਂ ਤੁਰੰਤ ਚਾਈਲਡ ਹੈਲਪ ਲਾਈਨ 1098 ਜਾਂ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...