September 10, 2026, 3:18 pm
----------- Advertisement -----------
HomeNewsBreaking Newsਟਰੰਪ ਵਲੋਂ ਇਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਵਿਚ ਦਾਖਲ ਹੋਣ...

ਟਰੰਪ ਵਲੋਂ ਇਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਵਿਚ ਦਾਖਲ ਹੋਣ ’ਤੇ ਪਾਬੰਦੀ

Published on

----------- Advertisement -----------

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੀਤੇ ਦਿਨ ਇਕ ਐਲਾਨ ’ਤੇ ਦਸਤਖਤ ਕਰਕੇ ਇਕ ਦਰਜਨ ਦੇਸ਼ਾਂ ਦੇ ਲੋਕਾਂ ਨੂੰ ਅਮਰੀਕਾ ਵਿਚ ਦਾਖਲ ਹੋਣ ਤੋਂ ਪਾਬੰਦੀ ਲਗਾ ਦਿੱਤੀ ਹੈ। ਇਨ੍ਹਾਂ ਦੇਸ਼ਾਂ ਵਿਚ ਅਫਗਾਨਿਸਤਾਨ, ਮਿਆਂਮਾਰ, ਚਾਡ, ਕਾਂਗੋ ਗਣਰਾਜ, ਇਕੂਟੇਰੀਅਲ ਗਿਨੀ, ਏਰੀਟਰੀਆ, ਹੈਤੀ, ਈਰਾਨ, ਲੀਬੀਆ, ਸੋਮਾਲੀਆ, ਸੁਡਾਨ ਅਤੇ ਯਮਨ ਸ਼ਾਮਿਲ ਹਨ। ਇਸ ਪਾਬੰਦੀ ਤੋਂ ਇਲਾਵਾ, ਬੁਰੂੰਡੀ, ਕਿਊਬਾ, ਲਾਓਸ, ਸੀਅਰਾ ਲਿਓਨ, ਟੋਗੋ, ਤੁਰਕਮੇਨਿਸਤਾਨ ਅਤੇ ਵੈਨੇਜ਼ੁਏਲਾ ਤੋਂ ਆਉਣ ਵਾਲੇ ਸੈਲਾਨੀਆਂ ’ਤੇ ਪਾਬੰਦੀਆਂ ਵਧਾਈਆਂ ਜਾਣਗੀਆਂ। ਇਸ ਤੋਂ ਇਲਾਵਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿਚ ਨਵੇਂ ਵਿਦਿਆਰਥੀਆਂ ਦੇ ਦਾਖਲੇ ਉਪਰ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਕੌਮਾਂਤਰੀ ਵੀਜ਼ਾ ਪ੍ਰੋਗਰਾਮ ਮੁਲਤਵੀ ਕਰਨ ਸੰਬੰਧੀ ਇਕ ਘੋਸ਼ਣਾਪੱਤਰ ਉਪਰ ਦਸਤਖ਼ਤ ਕੀਤੇ, ਜਿਸ ਤਹਿਤ ਹਾਰਵਰਡ ਯੂਨੀਵਰਸਿਟੀ ਵਿਚ ਦਾਖਲਾ ਲੈਣ ਦੇ ਇਛੁੱਕ ਹੋਰ ਦੇਸ਼ਾਂ ਦੇ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਨਹੀਂ ਕੀਤੇ ਜਾਣਗੇ। ਇਹ ਜਾਣਕਾਰੀ ਵਾਈਟ ਹਾਊਸ ਨੇ ਦਿੱਤੀ ਹੈ। ਵਾਈਟ ਹਾਊਸ ਨੇ ਜਾਰੀ ਇਕ ਬਿਆਨ ਵਿਚ ਕਿਹਾ ਹੈ ਕਿ ਘੋਸ਼ਣਾਪੱਤਰ ਅਨੁਸਾਰ ਐਫ਼.ਐਮ. ਜਾਂ ਜੇ ਵੀਜ਼ੇ ਤਹਿਤ ਕਿਸੇ ਵੀ ਨਵੇਂ ਵਿਦਿਆਰਥੀ ਦਾ ਗੈਰ ਪ੍ਰਵਾਸੀ ਵਜੋਂ ਹਾਰਵਰਡ ਯੂਨੀਵਰਸਿਟੀ ਵਿਚ ਦਾਖਲਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹਾਰਵਰਡ ਯੂਨੀਵਰਸਿਟੀ ਵਿਚ ਪੜਦੇ ਮੌਜੂਦਾ ਵਿਦਿਆਰਥੀਆਂ ਦੇ ਐਫ਼. ਐਮ. ਜਾਂ ਜੇ ਵੀਜ਼ਿਆਂ ਨੂੰ ਰੱਦ ਕਰਨ ਬਾਰੇ ਵਿਚਾਰ ਕਰੇ ਤਾਂ ਜੋ ਘੋਸ਼ਣਾ ਪੱਤਰ ਦੀ ਕਸੌਟੀ ਉਪਰ ਖਰਾ ਉਤਰਿਆ ਜਾ ਸਕੇ। ਇਸ ਘੋਸ਼ਣਾ ਪੱਤਰ ਦੇ ਜਾਰੀ ਹੋਣ ਕਾਰਨ ਜਿਥੇ ਇਸ ਪ੍ਰਸਿੱਧ ਯੂਨੀਵਰਸਿਟੀ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ, ਉਥੇ ਯੂਨੀਵਰਸਿਟੀ ਵਿਚ ਪੜਦੇ ਮੌਜੂਦਾ ਕੌਮਾਂਤਰੀ ਵਿਦਿਆਰਥੀਆਂ ਲਈ ਵੀ ਕਿਸੇ ਵੀ ਸਮੇਂ ਸੰਕਟ ਖੜਾ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...