September 8, 2026, 5:51 pm
----------- Advertisement -----------
HomeNewsBreaking Newsਈਰਾਨ ਨੂੰ ਨਹੀਂ ਬਣਨ ਦਿੱਤਾ ਜਾਵੇਗਾ ਪ੍ਰਮਾਣੂ ਸ਼ਕਤੀ- ਰਾਸ਼ਟਰਪਤੀ ਟਰੰਪ

ਈਰਾਨ ਨੂੰ ਨਹੀਂ ਬਣਨ ਦਿੱਤਾ ਜਾਵੇਗਾ ਪ੍ਰਮਾਣੂ ਸ਼ਕਤੀ- ਰਾਸ਼ਟਰਪਤੀ ਟਰੰਪ

Published on

----------- Advertisement -----------

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਸਵੇਰੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਨੇ ਈਰਾਨ ਯੁੱਧ ਜਿੱਤ ਲਿਆ ਹੈ ਅਤੇ ਚਿਤਾਵਨੀ ਦਿੱਤੀ ਕਿ ਅਮਰੀਕਾ ਦੋ ਤੋਂ ਤਿੰਨ ਹਫ਼ਤਿਆਂ ਦੇ ਅੰਦਰ ਈਰਾਨ ‘ਤੇ ਵੱਡਾ ਹਮਲਾ ਕਰੇਗਾ। ਟਰੰਪ ਨੇ ਅੱਗੇ ਕਿਹਾ ਕਿ ਈਰਾਨ ਦੀ ਮਿਜ਼ਾਈਲ ਅਤੇ ਡਰੋਨ ਸਮਰੱਥਾਵਾਂ ਅਤੇ ਜਲ ਸੈਨਾ ਨੂੰ ਤਬਾਹ ਕਰ ਦਿੱਤਾ ਗਿਆ ਹੈ। ਉਸ ਦੀ ਫੌਜੀ ਤਾਕਤ ਕਾਫ਼ੀ ਕਮਜ਼ੋਰ ਹੋ ਗਈ ਹੈ ਤੇ ਇਸ ਫ਼ੌਜੀ ਕਾਰਵਾਈ ਦਾ ਮੁੱਖ ਉਦੇਸ਼ ਪੂਰਾ ਹੋਣ ਵਾਲਾ ਹੈ।

ਟਰੰਪ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਜੇਕਰ ਕੋਈ ਸਮਝੌਤਾ ਨਹੀਂ ਹੋਇਆ, ਤਾਂ ਅਮਰੀਕਾ ਈਰਾਨ ਨੂੰ “ਪੱਥਰ ਯੁੱਗ” ਵਿਚ ਵਾਪਸ ਭੇਜ ਦੇਵੇਗਾ। ਹਾਲਾਂਕਿ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਈਰਾਨ ਵਿਚ ਸ਼ਾਸਨ ਤਬਦੀਲੀ ਆਈ ਹੈ ਅਤੇ ਨਵੀਂ ਲੀਡਰਸ਼ਿਪ ਪਹਿਲਾਂ ਨਾਲੋਂ ਘੱਟ ਕੱਟੜਪੰਥੀ ਹੈ।

ਟਰੰਪ ਨੇ ਕਿਹਾ ਕਿ ਪਿਛਲੇ ਚਾਰ ਹਫ਼ਤਿਆਂ ਵਿਚ ਸਾਡੀਆਂ ਫੌਜਾਂ ਨੇ ਜੰਗ ਦੇ ਮੈਦਾਨ ਵਿਚ ਇਕ ਤੇਜ਼, ਨਿਰਣਾਇਕ ਅਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਇਕ ਅਜਿਹੀ ਜਿੱਤ ਜੋ ਪਹਿਲਾਂ ਬਹੁਤ ਘੱਟ ਲੋਕਾਂ ਨੇ ਵੇਖੀ ਹੈ। ਉਨ੍ਹਾਂ ਦੀਆਂ ਮਿਜ਼ਾਈਲ ਅਤੇ ਡਰੋਨ ਲਾਂਚ ਸਮਰੱਥਾਵਾਂ ਨੂੰ ਬੁਰੀ ਤਰ੍ਹਾਂ ਘਟਾ ਦਿੱਤਾ ਗਿਆ ਹੈ, ਅਤੇ ਉਨ੍ਹਾਂ ਦੀਆਂ ਹਥਿਆਰ ਫੈਕਟਰੀਆਂ ਅਤੇ ਰਾਕੇਟ ਲਾਂਚਰਾਂ ਨੂੰ ਢਾਹਿਆ ਜਾ ਰਿਹਾ ਹੈ ਤੇ ਹੁਣ ਉਨ੍ਹਾਂ ਕੋਲ ਬਹੁਤ ਘੱਟ ਹਥਿਆਰ ਬਚੇ ਹਨ। ਟਰੰਪ ਨੇ ਕਿਹਾ ਕਿ ਯੁੱਧ ਦੇ ਇਤਿਹਾਸ ਵਿਚ ਪਹਿਲਾਂ ਕਦੇ ਵੀ ਕਿਸੇ ਦੁਸ਼ਮਣ ਨੂੰ ਸਿਰਫ਼ ਕੁਝ ਹਫ਼ਤਿਆਂ ਦੇ ਅੰਦਰ ਇੰਨੇ ਵੱਡੇ ਪੱਧਰ ‘ਤੇ ਇੰਨਾ ਸਪੱਸ਼ਟ ਅਤੇ ਵਿਨਾਸ਼ਕਾਰੀ ਨੁਕਸਾਨ ਨਹੀਂ ਹੋਇਆ।

ਆਪਣੇ ਬਿਆਨ ਵਿਚ ਟਰੰਪ ਨੇ ਦਾਅਵਾ ਕੀਤਾ ਕਿ ਈਰਾਨ ਨੂੰ ਪ੍ਰਮਾਣੂ ਬੰਬ ਬਣਾਉਣ ਤੋਂ ਰੋਕਿਆ ਗਿਆ ਹੈ ਅਤੇ ਈਰਾਨ ਨੂੰ ਉਸਦੇ ਗਲਤ ਕੰਮਾਂ ਦੀ ਸਜ਼ਾ ਦਿੱਤੀ ਗਈ ਹੈ। ਟਰੰਪ ਨੇ ਕਿਹਾ ਕਿ ਈਰਾਨ ਦੇ ਪ੍ਰਮਾਣੂ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਗਿਆ ਹੈ। ਅਮਰੀਕੀ ਫੌਜ ਦੀ ਪ੍ਰਸ਼ੰਸਾ ਕਰਦੇ ਹੋਏ ਟਰੰਪ ਨੇ ਕਿਹਾ ਕਿ ਅਮਰੀਕੀ ਫ਼ੌਜ ਨੇ ਈਰਾਨ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਫ਼ੌਜ ਵਲੋਂ ਦੁਨੀਆ ਦੇ ਨੰਬਰ ਇਕ ਅੱਤਵਾਦੀ-ਸਮਰਥਕ ਦੇਸ਼ ਈਰਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਆਪ੍ਰੇਸ਼ਨ “ਐਪਿਕ ਫਿਊਰੀ” ਸ਼ੁਰੂ ਕੀਤੇ ਸਿਰਫ਼ ਇਕ ਮਹੀਨਾ ਹੋਇਆ ਹੈ।

ਟਰੰਪ ਨੇ ਦਾਅਵਾ ਕੀਤਾ ਕਿ ਈਰਾਨ ਦੀ ਫ਼ੌਜੀ ਤਾਕਤ ਕਾਫ਼ੀ ਕਮਜ਼ੋਰ ਹੋ ਗਈ ਹੈ।ਟਰੰਪ ਨੇ ਅੱਗੇ ਕਿਹਾ ਕਿ ਅਮਰੀਕਾ ਨੂੰ ਹੋਰਮੁਜ਼ ਜਲਡਮਰੂ ਦੀ ਜ਼ਰੂਰਤ ਨਹੀਂ ਹੈ, ਦੁਨੀਆ ਦੇ ਦੇਸ਼ਾਂ ਨੂੰ ਦੇਖਣਾ ਹੋਵੇਗਾ ਕਿ ਹੋਰਮੁਜ਼ ਨੂੰ ਕਿਵੇਂ ਚਲਾਉਣਾ ਹੈ।

ਟਰੰਪ ਨੇ ਈਰਾਨ ‘ਤੇ 45,000 ਪ੍ਰਦਰਸ਼ਨਕਾਰੀਆਂ ਨੂੰ ਮਾਰਨ ਦਾ ਦੋਸ਼ ਲਗਾਇਆ। ਟਰੰਪ ਨੇ ਦਾਅਵਾ ਕੀਤਾ ਕਿ ਈਰਾਨ ਵਿਚ ਜਨਵਰੀ ਦੇ ਵਿਰੋਧ ਪ੍ਰਦਰਸ਼ਨਾਂ ਦੌਰਾਨ 45,000 ਲੋਕ ਮਾਰੇ ਗਏ ਸਨ। ਉਸ ਨੇ ਪਹਿਲਾਂ 28 ਫਰਵਰੀ ਨੂੰ ਇਹ ਅੰਕੜਾ ਲਗਭਗ 32,000 ਦੱਸਿਆ ਸੀ। 

ਟਰੰਪ ਨੇ ਵੈਨੇਜ਼ੁਏਲਾ ਵਿਚ ਜਨਵਰੀ ਦੇ ਆਪ੍ਰੇਸ਼ਨ ਦੀ ਵੀ ਪ੍ਰਸ਼ੰਸਾ ਕੀਤੀ, ਜਿਸ ਵਿਚ ਨਿਕੋਲਸ ਮਾਦੁਰੋ ਨੂੰ ਬਾਹਰ ਕੱਢਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਸੀਂ ਵੈਨੇਜ਼ੁਏਲਾ ਨਾਲ ਕੰਮ ਕਰ ਰਹੇ ਹਾਂ… ਉਹ ਸਾਡੇ ਸੱਚੇ ਸਾਥੀ ਹਨ ਅਤੇ ਸਾਡੇ ਰਿਸ਼ਤੇ ਬਹੁਤ ਵਧੀਆ ਚੱਲ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...