November 22, 2026, 8:59 pm
----------- Advertisement -----------
HomeNewsBreaking Newsਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ...

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

Published on

----------- Advertisement -----------

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਘਰ ਨੇੜੇ ਇੱਕ ਵਿਅਕਤੀ ਦੇ ਘਰ ਦੀ ਕੰਧ ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲੇ ਹਨ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦਿਲਜੀਤ ਦੋਸਾਂਝ ਦੇ ਇੱਕ ਗੁਆਂਢੀ ਨੇ ਦੱਸਿਆ ਕਿ ਰਾਤ ਕਰੀਬ ਡੇਢ ਵਜੇ ਚਾਰ-ਪੰਜ ਵਿਅਕਤੀ, ਜਿਨ੍ਹਾਂ ਨੇ ਆਪਣੇ ਚਿਹਰੇ ਢਕੇ ਹੋਏ ਸਨ, ਉੱਥੇ ਪਹੁੰਚੇ ਤੇ ਸਪਰੇਅ ਦੀ ਮਦਦ ਨਾਲ ਉਸ ਦੇ ਘਰ ਦੀ ਕੰਧ ਤੇ ਨਾਅਰੇ ਲਿਖ ਗਏ। ਗੁਆਂਢੀ ਨੇ ਸਪੱਸ਼ਟ ਕੀਤਾ ਕਿ ਇਹ ਦਿਲਜੀਤ ਦੋਸਾਂਝ ਦਾ ਘਰ ਨਹੀਂ ਹੈ, ਸਗੋਂ ਉਨ੍ਹਾਂ ਦੇ ਘਰ ਤੋਂ ਕਰੀਬ 100 ਗਜ਼ ਦੀ ਦੂਰੀ ਤੇ ਸਥਿਤ ਘਰ ਹੈ। ਉਸ ਨੇ ਇਹ ਵੀ ਕਿਹਾ ਕਿ ਉਸ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ।

ਘਟਨਾ ਤੋਂ ਬਾਅਦ ਪਿੰਡ ਦੀ ਪੰਚਾਇਤ ਵੱਲੋਂ ਕੰਧ ਤੇ ਲਿਖੇ ਨਾਅਰੇ ਮਿਟਾ ਦਿੱਤੇ ਗਏ। ਇਸ ਦੇ ਨਾਲ ਹੀ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਡੀਐਸਪੀ ਭਰਤ ਮਸੀਹ ਪੁਲਿਸ ਟੀਮ ਸਮੇਤ ਮੌਕੇ ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।

ਡੀਐਸਪੀ ਭਰਤ ਮਸੀਹ ਨੇ ਦੱਸਿਆ ਕਿ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਤਾਬਕ ਸੀਸੀਟੀਵੀ ਫੁਟੇਜ ਤੇ ਹੋਰ ਸਬੂਤਾਂ ਦੇ ਆਧਾਰ ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

ਸ਼ੋਅ ਦੌਰਾਨ ਵੀ ਮਾਹੌਲ ਖ਼ਰਾਬ ਕਰਨ ਦੀ ਹੋਈ ਸੀ ਕੋਸ਼ਿਸ਼

ਇਸੇ ਸਾਲ ਸੈਨ ਫਰਾਂਸਿਸਕੋ ‘ਚ ਚੱਲ ਰਹੇ ਦਿਲਜੀਤ ਦੋਸਾਂਝ ਦੇ ਲਾਈਵ ਕਨਸਰਟ ਦੌਰਾਨ ਉਸ ਵੇਲੇ ਹਲਚਲ ਮਚ ਗਈ ਸੀ, ਜਦੋਂ ਸੁਰੱਖਿਆ ਘੇਰਾ ਤੋੜ ਕੇ ਇੱਕ ਖਾਲਿਸਤਾਨ-ਸਮਰਥਕ ਪ੍ਰਦਰਸ਼ਨਕਾਰੀ ਹੱਥ ਵਿੱਚ ਝੰਡਾ ਲੈ ਕੇ ਸਿੱਧਾ ਸਟੇਜ ਤੇ ਪਹੁੰਚ ਗਿਆ। ਹਾਲਾਂਕਿ, ਮੌਕੇ ਤੇ ਮੌਜੂਦ ਵੈਨਿਊ ਸੁਰੱਖਿਆ ਕਰਮਚਾਰੀਆਂ ਤੇ ਸਥਾਨਕ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪ੍ਰਦਰਸ਼ਨਕਾਰੀ ਨੂੰ ਕਾਬੂ ਕਰ ਲਿਆ ਤੇ ਹਿਰਾਸਤ ‘ਚ ਲੈ ਲਿਆ। ਇਸ ਤੋਂ ਇਲਾਵਾ ਦਿਲਜੀਤ ਦੇ ਸ਼ੋਅ ਦੇ ਵਿਰੋਧ ਤੇ ਉਨ੍ਹਾਂ ਦੇ ਪ੍ਰੋਗਰਾਮ ਰੁਕਵਾਉਣ ਦੀਆਂ ਧਮਕੀਆਂ ਵੀ ਸਮੇਂ-ਸਮੇਂ ਤੇ ਸਾਹਮਣੇ ਆਉਂਦੀਆਂ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...