April 21, 2026, 2:08 am
----------- Advertisement -----------
HomeNewsLatest Newsਸਮਾਜਿਕ ਸੁਰੱਖਿਆ ਅਤੇ ਨਿਆਂ ਲਈ 7172 ਕਰੋੜ ਰੁਪਏ ਦਾ ਬਜਟ, ਡਾ. ਬਲਜੀਤ...

ਸਮਾਜਿਕ ਸੁਰੱਖਿਆ ਅਤੇ ਨਿਆਂ ਲਈ 7172 ਕਰੋੜ ਰੁਪਏ ਦਾ ਬਜਟ, ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਦਾ ਕੀਤਾ ਧੰਨਵਾਦ

Published on

----------- Advertisement -----------

ਚੰਡੀਗੜ੍ਹ, 10 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੇਸ਼ ਕੀਤੇ ਸਾਲ 2023-24 ਦੇ ਬਜਟ ਵਿੱਚ ਸਮਾਜਿਕ ਸੁਰੱਖਿਆ ਅਤੇ ਨਿਆਂ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਉਨ੍ਹਾਂ ਦੱਸਿਆ ਕਿ ਅੱਜ ਪੇਸ਼ ਬਜਟ ਦੌਰਾਨ 33.26 ਲੱਖ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ ਅਤੇ ਬੇਸਹਾਰਾ ਬੱਚਿਆਂ ਤੇ ਔਰਤਾਂ ਲਈ 5650 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪਹੁੰਚਯੋਗ ਭਾਰਤ ਮੁਹਿੰਮ ਆਦਿ ਵੱਖ-ਵੱਖ ਭਲਾਈ ਸਕੀਮਾਂ ਲਈ 175 ਕਰੋੜ ਰੁਪਏ, ਜਦਕਿ ਔਰਤਾਂ ਦੀ ਮੁਫ਼ਤ ਬੱਸ ਸਹੂਲਤ ਲਈ 497 ਕਰੋੜ ਰੁਪਏ ਅਤੇ ਪੋਸਟ ਮੈਟ੍ਰਿਕ ਵਜ਼ੀਫਾ ਯੋਜਨਾ, ਅਸ਼ੀਰਵਾਦ ਯੋਜਨਾ ਅਤੇ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਲਈ 850 ਕਰੋੜ ਰੁਪਏ ਰੱਖੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦੂਸਰੇ ਬਜਟ ਵਿੱਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਨੂੰ ਤਰਜੀਹ ਦਿੱਤੀ ਹੈ ਜਿਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਜ਼ੁਰਗਾਂ, ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਬੇਸਹਾਰਾ ਬੱਚਿਆਂ ਤੇ ਔਰਤਾਂ ਅਤੇ ਅਨੁਸੂਚਿਤ ਜਾਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਾਰਜਸ਼ੀਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...