ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ, ਪਾਰਟੀ ਦੀ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਸਣੇ ਕਈ ਵੱਡੇ ਆਗੂਆਂ ਨੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। – ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਦੀ ਯਾਦ ’ਚ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਹਨਾਂ ਨੇ 26 ਦਸੰਬਰ ਨੂੰ 92 ਸਾਲ ਦੀ ਉਮਰ ਦੇ ਵਿਚ ਆਖਰੀ ਸਾਹ ਲਏ ਸਨ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਹਨਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਉਹਨਾਂ ਨੇ ਦੇਸ਼ ਦੀ ਆਰਥਿਕਤਾ ਨੂੰ ਉਸ ਸਮੇਂ ਮਜਬੂਤ ਕੀਤਾ ਸੀ ਜਦ ਦੇਸ਼ ਦੀ ਆਰਥਿਕਤਾ ਡਾਂਵਾਡੋਲ ਸੀ ਤੇ ਉਹਨਾਂ ਨੇ ਦੇਸ਼ਦੀ ਆਰਥਿਕਤਾ ਨੂੰ ਲੀਹਾਂ ਤੇ ਲਿਆਂਦਾ ਉਹਨਾਂ ਦੇ ਕਾਰਜਕਾਲ ਦੌਰਾਨ ਦੇਸ਼ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਆਂਦਾ, ਉਹਨਾਂ ਦੇ ਕੀਤੇ ਕਾਰਜਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰੂ ਚਰਨਾ ਅੱਗੇ ਅਰਦਾਸ ਹੈ ਕਿ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
----------- Advertisement -----------
ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਜੀ ਦੀ ਅੰਤਿਮ ਅਰਦਾਸ, ਪਤਨੀ ਤੇ ਧੀਆਂ ਨੇ ਭੋਗ ਮੌਕੇ ਕੀਤਾ ਕੀਰਤਨ
Published on
----------- Advertisement -----------












