September 5, 2026, 5:27 am
----------- Advertisement -----------
HomeNewsBreaking Newsਪਦਮ ਸ਼੍ਰੀ ਡਾ. ਐਮ.ਸੀ. ਡਾਬਰ ਦਾ ਦਿਹਾਂਤ, 20 ਰੁਪਏ ‘ਚ ਕਰਦੇ ਸਨ...

ਪਦਮ ਸ਼੍ਰੀ ਡਾ. ਐਮ.ਸੀ. ਡਾਬਰ ਦਾ ਦਿਹਾਂਤ, 20 ਰੁਪਏ ‘ਚ ਕਰਦੇ ਸਨ ਇਲਾਜ, ਮਰੀਜ਼ਾਂ ਲਈ ਸਨ ‘ਮਸੀਹਾ’

Published on

----------- Advertisement -----------

ਮੱਧਪ੍ਰਦੇਸ਼ ਦੇ ਜਬਲਪੁਰ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਨੁੱਖਤਾ ਦੀ ਸੇਵਾ ਨੂੰ ਹੀ ਆਪਣਾ ਧਰਮ ਮੰਨਣ ਵਾਲੇ ਪਦਮਸ਼੍ਰੀ ਡਾ. ਐੱਮਸੀ ਡਾਬਰ ਦਾ ਦੇਹਾਂਤ ਹੋ ਗਿਆ।ਉਹ 84 ਸਾਲ ਦੇ ਸਨ ਤੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਅੱਜ ਸਵੇਰੇ 4 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਡਾ. ਡਾਬਰ ਨੇ ਆਪਣੇ ਜੀਵਨ ਦਾ ਵੱਡਾ ਹਿੱਸਾ ਗਰੀਬ ਤੇ ਲੋੜਵੰਦ ਲੋਕਾਂ ਦੀ ਨਿਰਸੁਆਰਥ ਸੇਵਾ ਵਿਚ ਲਗਾਇਆ। ਉਨ੍ਹਾਂ ਨੂੰ ਘੱਟ ਫੀਸ ਵਿਚ ਇਲਾਜ ਕਰਨ ਵਾਲੇ ਡਾਕਟਰ ਵਜੋਂ ਜਾਣਿਆ ਜਾਂਦਾ ਸੀ।

ਡਾ. ਡਾਬਰ ਨੇ ਸਾਲ 1972 ਵਿਚ ਚਕਿਤਸਾ ਖੇਤਰ ਵਿਚ ਕਦਮ ਰੱਖਿਆ ਸੀ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਿਰਫ 2 ਰੁਪਏ ਫੀਸ ਤੋਂ ਕੀਤੀ ਸੀ ਜੋ ਸਮੇਂ ਦੇ ਨਾਲ ਵਧ ਕੇ 20 ਰੁਪਏ ਤੱਕ ਹੀ ਪਹੁੰਚੀ ਜਦੋਂ ਕਿ ਉਨ੍ਹਾਂ ਦੇ ਸਾਹਮਣੇ ਡਾਕਟਰਾਂ ਦੀ ਫੀਸ ਹਜ਼ਾਰਾਂ ਵਿਚ ਹੁੰਦੀ ਰਹੀ ਪਰ ਉਨ੍ਹਾਂ ਨੇ ਆਪਣੇ ਉਸ ਸਿਧਾਂਤ ਨਾਲ ਕਦੇ ਸਮਝੌਤਾ ਨਹੀਂ ਕੀਤਾ ਕਿ ਇਲਾਜ ਆਮ ਆਦਮੀ ਦੀ ਪਹੁੰਚ ਵਿਚ ਹੋਣਾ ਚਾਹੀਦਾ ਹੈ।

ਉਨ੍ਹਾਂ ਦੀ ਇਸ ਸੇਵਾ ਭਾਵਨਾ ਤੇ ਸਮਰਪਣ ਕਰਕੇ ਉਨ੍ਹਾਂ ਨੂੰ ਸਾਲ 2020 ਵਿਚ ਭਾਰਤ ਸਰਕਾਰ ਨੇ ਪਦਮਸ਼੍ਰੀ ਸਨਮਾਨ ਨਾਲ ਨਿਵਾਜਿਆ। ਇਹ ਸਨਮਾਨ ਨਾ ਸਿਰਫ ਉਨ੍ਹਾਂ ਦੇ ਪੇਸ਼ੇਵਰ ਯੋਗਦਾਨ ਦਾ ਸਗੋਂ ਉਨ੍ਹਾਂ ਦੇ ਮਨੁੱਖੀ ਦ੍ਰਿਸ਼ਟੀਕੋਣ ਤੇ ਸੇਵਾ ਭਾਵਨਾ ਦਾ ਵੀ ਪ੍ਰਤੀਕ ਸੀ। ਉਹ ਇਕ ਡਾਕਟਰ ਨਹੀਂ ਸਗੋਂ ਹਜ਼ਾਰਾਂ-ਲੱਖਾਂ ਗਰੀਬ ਪਰਿਵਾਰਾਂ ਲਈ ‘ਉਮੀਦ ਦੀ ਆਖਰੀ ਕਿਰਨ’ ਸਨ।

ਡਾ. ਡਾਬਰ ਜਬਲਪੁਰ ਦੇ ਗੋਰਖਪੁਰ ਖੇਤਰ ਵਿਚ ਕਲੀਨਿਕ ਚਲਾਉਂਦੇ ਸਨ ਜਿਥੇ ਦੂਰ-ਦੁਰਾਡੇ ਤੋਂ ਮਰੀਜ਼ ਇਲਾਜ ਲਈ ਆਉਂਦੇ ਸਨ। ਭੀੜ ਇੰਨੀ ਜ਼ਿਆਦਾ ਹੁੰਦੀ ਸੀ ਕਿ ਰੋਜ਼ ਸੈਂਕੜੇ ਮਰੀਜ਼ ਉੁਨ੍ਹਾਂ ਦੇ ਘਰ ਦੇ ਬਾਹਰ ਲਾਈਨ ਲਗਾ ਕੇ ਖੜ੍ਹੇ ਰਹਿੰਦੇ ਸਨ। ਉਹ ਖੁਦ ਹੀ ਮਰੀਜ਼ਾਂ ਦੀ ਜਾਚ ਕਰਦੇ, ਦਵਾਈ ਲਿਖਦੇ ਤੇ ਲੋੜ ਪੈਣ ‘ਤੇ ਆਰਥਿਕ ਮਦਦ ਵੀ ਕਰਦੇ ਸਨ। ਉਨ੍ਹਾਂ ਦੀ ਮੌਤ ਨਾਲ ਚਕਿਤਸਾ ਜਗਤ ਤੇ ਸਮਾਜ ਨੇ ਇਕ ਸੱਚੇ ਸੇਵਕ ਨੂੰ ਗੁਆ ਦਿੱਤਾ ਹੈ। ਅੰਤਿਮ ਦਰਸ਼ਨ ਲਈ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਲੋਕ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚਣ ਲੱਗੇ। ਕਈ ਲੋਕਾਂ ਦੀਆਂ ਅੱਖਾਂ ਨਮ ਸਨ। ਹਰ ਕੋਈ ਇਹ ਕਹਿ ਰਿਹਾ ਹੈ ਕਿ ਡਾ. ਡਾਬਰ ਵਰਗਾ ਡਾਕਟਰ ਇਸ ਯੁੱਗ ਵਿਚ ਮਿਲਣਾ ਮੁਸ਼ਕਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...