September 21, 2026, 7:55 pm
----------- Advertisement -----------
HomeNewsBreaking NewsCanada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ...

Canada ‘ਚ ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ ! ਡਾ. ਰਵਜੋਤ ਸਿੰਘ ਨੇ ਵਿਦੇਸ਼ ਮੰਤਰੀ ਤੋਂ ਮੰਗਿਆ ਮਿਲਣ ਲਈ ਸਮਾਂ

Published on

----------- Advertisement -----------

ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਕਰੀਬ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦਾ ਖ਼ਤਰਾ ਮੰਡਰਾ ਰਿਹਾ ਹੈ। ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਲਈ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਲਗਭਗ 500 ਪੰਜਾਬੀ ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ ਦਿੱਤਾ ਜਾ ਸਕਦਾ ਹੈ। ਜਿਸ ਕਾਰਨ ਭਾਰਤੀ ਵਿਦਿਆਰਥੀ ਪਿਛਲੇ ਕਈ ਹਫ਼ਤਿਆਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਮੀਂਹ, ਤੇਜ਼ ਧੁੱਪ ਅਤੇ ਖਰਾਬ ਮੌਸਮ ਦੇ ਬਾਵਜੂਦ, ਵਿਦਿਆਰਥੀ ਕੈਲਗਰੀ, ਅਲਬਰਟਾ ਦੀਆਂ ਸੜਕਾਂ ‘ਤੇ ਡਟੇ ਹੋਏ ਹਨ।

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਪੋਸਟ-ਗ੍ਰੈਜੂਏਟ ਵਰਕ ਪਰਮਿਟ (ਪੀਜੀਡਬਲਯੂਪੀ) ਲਈ ਪੰਜਾਬੀ ਵਿਦਿਆਰਥੀਆਂ ਦੀਆਂ ਅਰਜ਼ੀਆਂ ਰੱਦ ਹੋਣ ਤੋਂ ਬਾਅਦ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਇਸ ਸੰਬੰਧ ‘ਚ ਮੰਤਰੀ ਨੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਈਮੇਲ ਕਰਕੇ ਮੁਲਾਕਾਤ ਦੀ ਮੰਗ ਕੀਤੀ ਹੈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਐਸ. ਜੈਸ਼ੰਕਰ ਨਾਲ ਮੁਲਾਕਾਤ ਦਾ ਮੁੱਖ ਉਦੇਸ਼ ਕੈਨੇਡਾ ਦੀਆਂ ਵਰਕ ਪਰਮਿਟ ਨੀਤੀਆਂ ਵਿੱਚ ਹਾਲ ਹੀ ਵਿੱਚ ਹੋਈਆਂ ਤਬਦੀਲੀਆਂ ਕਾਰਨ ਉਠਾਈਆਂ ਗਈਆਂ ਚਿੰਤਾਵਾਂ ਅਤੇ ਉਨ੍ਹਾਂ ਦੇ ਪ੍ਰਭਾਵਾਂ ‘ਤੇ ਚਰਚਾ ਕਰਨਾ ਸੀ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਨ੍ਹਾਂ ਨਵੀਆਂ ਨੀਤੀਆਂ ਦਾ ਭਾਰਤੀ ਨਾਗਰਿਕਾਂ, ਖਾਸ ਕਰਕੇ ਪੰਜਾਬ ਦੇ ਨੌਜਵਾਨਾਂ ‘ਤੇ ਅਸਰ ਪੈਣ ਦੀ ਸੰਭਾਵਨਾ ਹੈ। ਵਿਦੇਸ਼ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ, ਉਨ੍ਹਾਂ ਨੇ ਇਸ ਮੁੱਦੇ ਨੂੰ ਬਹੁਤ ਗੰਭੀਰ ਦੱਸਿਆ ਅਤੇ ਕਿਹਾ ਕਿ ਪ੍ਰਭਾਵਿਤ ਨੌਜਵਾਨਾਂ ਅਤੇ ਪਰਿਵਾਰਾਂ ਦੇ ਹਿੱਤ ਵਿੱਚ ਢੁਕਵੀਂ ਕਾਰਵਾਈ ਕਰਨ ਲਈ ਜਲਦੀ ਤੋਂ ਜਲਦੀ ਇੱਕ ਮੀਟਿੰਗ ਦਾ ਪ੍ਰਬੰਧ ਕਰਨ।

ਕੈਨੇਡਾ ‘ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਦਾ ਕਹਿਣਾ ਹੈ ਕਿ ਜਿਨ੍ਹਾਂ ਨਿਯਮਾਂ ਅਤੇ ਭਰੋਸੇ ‘ਤੇ ਉਹ ਕਾਲਜ ਵਿੱਚ ਦਾਖਲਾ ਲੈਣ ਲਈ ਨਿਰਭਰ ਸਨ, ਆਪਣੀ ਪੜ੍ਹਾਈ ਪੂਰੀ ਕਰਨ ‘ਤੇ ਲੱਖਾਂ ਰੁਪਏ ਖਰਚ ਕਰਦੇ ਸਨ, ਉਨ੍ਹਾਂ ਨੂੰ ਹੁਣ ਵਰਕ ਪਰਮਿਟ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੈਨੇਡਾ ਵਿੱਚ ਪੜ੍ਹਾਈ ਕੀਤੀ ਹੈ, ਇਸ ਲਈ ਉਨ੍ਹਾਂ ਨੂੰ ਕੰਮ ਮਿਲਣਾ ਚਾਹੀਦਾ। ਵਿਦਿਆਰਥੀ ਮੰਗ ਕਰ ਰਹੇ ਹਨ ਕਿ ਕੈਨੇਡੀਅਨ ਅਧਿਕਾਰੀ ਉਨ੍ਹਾਂ ਦੇ ਮਾਮਲਿਆਂ ਦੀ ਦੁਬਾਰਾ ਸਮੀਖਿਆ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...