ਭਾਰਤ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸੂਰੀਨਾਮ ਦੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਸੂਰੀਨਾਮ ਗਣਰਾਜ ਦੇ ਰਾਸ਼ਟਰਪਤੀ ਚੰਦਰਿਕਾ ਪ੍ਰਸਾਦ ਸੰਤੋਖੀ ਨੇ ਸੋਮਵਾਰ ਨੂੰ ਉਨ੍ਹਾਂ ਨੂੰ ‘ਦਿ ਗ੍ਰੈਂਡ ਆਰਡਰ ਆਫ ਦਿ ਚੇਨ ਆਫ ਯੈਲੋ ਸਟਾਰ’ ਐਵਾਰਡ ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਮੁਰਮੂ ਇਹ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ ਬਣ ਗਏ ਹਨ।
ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਮੁਰਮੂ ਨੇ ਕਿਹਾ ਕਿ ‘ਮੈਂ ਬਹੁਤ ਸਨਮਾਨਤ ਮਹਿਸੂਸ ਕਰ ਰਹੀ ਹਾਂ। ਇਹ ਨਾ ਸਿਰਫ਼ ਮੇਰੇ ਲਈ ਸਗੋਂ ਭਾਰਤ ਦੇ 140 ਕਰੋੜ ਲੋਕਾਂ ਲਈ ਵੀ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਉਨ੍ਹਾਂ ਨੇ ਸੂਰੀਨਾਮ ਵਿੱਚ ਭਾਰਤੀਆਂ ਦੀ ਆਮਦ ਦੇ 150 ਸਾਲ ਪੂਰੇ ਹੋਣ ਮੌਕੇ ਇੱਕ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲਿਆ।
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਰਾਸ਼ਟਰਪਤੀ ਮਹਿਲ ‘ਚ ਸੰਤੋਖੀ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਵਫ਼ਦ ਪੱਧਰ ਦੀ ਗੱਲਬਾਤ ਵੀ ਹੋਈ। ਇਸ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ 4 ਸਮਝੌਤਿਆਂ ‘ਤੇ ਵੀ ਦਸਤਖਤ ਕੀਤੇ ਗਏ। ਇਹ ਸਮਝੌਤਾ ਸਿਹਤ, ਖੇਤੀਬਾੜੀ ਅਤੇ ਸਮਰੱਥਾ ਨਿਰਮਾਣ ਦੇ ਖੇਤਰਾਂ ਵਿੱਚ ਕੀਤੇ ਗਏ ਹਨ।
----------- Advertisement -----------
ਦ੍ਰੋਪਦੀ ਮੁਰਮੂ ਸੂਰੀਨਾਮ ਦੇ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ, ਇਹ ਪੁਰਸਕਾਰ ਪ੍ਰਾਪਤ ਕਰਨ ਵਾਲੇ ਪਹਿਲੇ ਭਾਰਤੀ
Published on
----------- Advertisement -----------
----------- Advertisement -----------












