ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਹੈ। ਇਸ ਲਈ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਗਿਆ ਹੈ। BRS ਪਾਰਟੀ ਨੇ ਇਹ ਫੈਸਲਾ ਲਿਆ ਹੈ।
ਪਾਰਟੀ ਨੇ ਬਕਾਇਦਾ ਇਸ ਲਈ ਪੱਤਰ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਿਹਤ ਸਮੱਸਿਆਵਾਂ ਦੇ ਮੱਦੇਨਜ਼ਰ ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਸਾਰੀਆਂ ਡਿਊਟੀਆਂ ਖਤਮ ਕਰ ਦਿੱਤੀਆਂ ਗਈਆਂ ਹਨ। ਹੁਣ ਡਾ.ਨਵਜੋਤ ਕੌਰ ਸਿੱਧੂ ਕੋਈ ਵੀ ਸਿਆਸੀ ਪਾਰੀ ਨਹੀਂ ਖੇਡਣਗੇ। ਦੱਸ ਦੇਈਏ ਕਿ ਡਾ. ਨਵਜੋਤ ਕੌਰ ਸਿੱਧੂ ਵੱਲੋਂ 6 ਅਪ੍ਰੈਲ 2026 ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ ਤੇ 117 ਸੀਟਾਂ ‘ਤੇ ਉਮੀਦਵਾਰਾਂ ਦਾ ਜ਼ਿਕਰ ਵੀ ਕੀਤਾ ਗਿਆ ਸੀ ਪਰ ਹੁਣ ਪਾਰਟੀ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਸਾਰੀਆਂ ਜ਼ਿੰਮੇਵਾਰੀਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ ਤੇ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਪਾਰਟੀ ਵੱਲੋਂ ਇਹ ਵੱਡਾ ਫੈਸਲਾ ਲਿਆ ਗਿਆ ਹੈ। BRS ਦੇ ਨਵੇਂ ਪ੍ਰਧਾਨ ਸੁਖਮਿੰਦਰ ਪਾਲ ਸਿੰਘ ਗਰੇਵਾਲ ਨੂੰ ਬਣਾਇਆ ਗਿਆ ਹੈ।ਕਾਂਗਰਸ ‘ਚੋਂ ਕੱਢੇ ਜਾਣ ਮਗਰੋਂ ਨਵਜੋਤ ਕੌਰ ਸਿੱਧੂ ਨੇ ਭਾਰਤੀ ਰਾਸ਼ਟਰਵਾਦੀ ਪਾਰਟੀ ਦਾ ਪੱਲਾ ਫੜ੍ਹਿਆ ਸੀ।











