April 18, 2025, 3:09 pm
----------- Advertisement -----------
HomeNewsBreaking Newsਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15...

ਪੰਜਾਬ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਤ ਡਰੱਗ ਸਿੰਡੀਕੇਟਸ ਨਾਲ ਸਬੰਧਤ 15 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਕਾਬੂ

Published on

----------- Advertisement -----------

ਚੰਡੀਗੜ੍ਹ/ਤਰਨਤਾਰਨ, 31 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ।

ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਨਸ਼ੀਲੇ ਪਦਾਰਥਾਂ ਦੀ ਖੇਪ ਅਮਰੀਕਾ ਅਧਾਰਿਤ ਤਸਕਰ ਗੁਰਨਾਮ ਕਾਲੋਵਾਲ ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਪਹਿਲਵਾਨ ਨਾਲ ਜੁੜਿਆ ਹੋਇਆ ਹੈ, ਵੱਲੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਸਬੰਧਤ ਹੈ। ਉਹਨਾਂ ਅੱਗੇ ਦੱਸਿਆ ਕਿ ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਗ੍ਰਿਫਤਾਰ ਮੁਲਜ਼ਮ ਹਰਸ਼ਪ੍ਰੀਤ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਕੇ ਇਸ ਨੂੰ ਸਥਾਨਕ ਨਸ਼ਾ ਤਸਕਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਿਹਾ ਸੀ ਅਤੇ ਅਮਰੀਕਾ ਅਧਾਰਿਤ ਆਪਣੇ ਹੈਂਡਲਰ ਦੇ ਇਸ਼ਾਰੇ ‘ਤੇ ਨਸ਼ੀਲੇ ਪਦਾਰਥਾਂ ਦੇ ਪੈਸੇ ਹਵਾਲਾ ਚੈਨਲਾਂ ਰਾਹੀਂ ਭੇਜ ਰਿਹਾ ਸੀ।

ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਹਰਸ਼ਪ੍ਰੀਤ ਦੀਆਂ ਤਸਕਰੀ ਸਬੰਧੀ ਗਤੀਵਿਧੀਆਂ ਬਾਰੇ ਮਿਲੀ ਭਰੋਸੇਮੰਦ ਸੂਹ ‘ਤੇ ਕਾਰਵਾਈ ਕਰਦਿਆਂ, ਐਸਪੀ ਇਨਵੈਸਟੀਗੇਸ਼ਨ ਅਜੈ ਰਾਜ, ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਅਤੇ ਡੀਐਸਪੀ ਸਪੈਸ਼ਲ ਕ੍ਰਾਈਮ ਗੁਰਿੰਦਰ ਪਾਲ ਨਾਗਰਾ ਦੀ ਅਗਵਾਈ ਵਿੱਚ ਸੀਆਈਏ ਦੀਆਂ ਟੀਮਾਂ ਨੇ ਖੂਫੀਆ ਆਪਰੇਸ਼ਨ ਚਲਾਇਆ ਅਤੇ ਰੱਖ ਸਰਾਏ ਅਮਾਨਤ ਖਾਂ ਖੇਤਰ ਤੋਂ ਮੁਲਜ਼ਮ ਨੂੰ ਉਸ ਸਮੇਂ ਗ੍ਰਿਫਤਾਰ ਕਰ ਲਿਆ ਜਦੋਂ ਉਹ ਆਪਣੀ ਐਕਟਿਵਾ ਸਕੂਟਰ ‘ਤੇ ਕਿਸੇ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਿਹਾ ਸੀ।

ਐਸਐਸਪੀ ਨੇ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਪ੍ਰਾਪਤ ਹੋਏ ਨਸ਼ਿਆਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰ. 66 ਮਿਤੀ 31 ਮਾਰਚ, 2025 ਨੂੰ ਥਾਣਾ ਸਦਰ ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ) ਤਹਿਤ ਦਰਜ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਚਿੱਟਾ QUEEN’ ਨੂੰ ਗਾਣੇ ‘ਚ ਮਾਡਲ ਬਣਾਉਣ ਵਾਲਾਂ ਗਾਇਕ ਕਿਉਂ ਚਲਾ ਗਿਆ ਡਿਪ੍ਰੈਸ਼ਨ ‘ਚ?, ਕਿਉਂ ਜੋੜਨੇ ਪੈ ਗਏ ਲੋਕਾਂ ਮੂਹਰੇ ਹੱਥ

ਚਰਚਿਤ ਨਸ਼ਾ ਤਸਕਰ ਅਤੇ ਬਰਖਾਸਤ ਹੋਈ ਲੇਡੀ ਕਾਂਸਟੇਬਲ ਅਮਨਦੀਪ ਕੌਰ, ਜਿਸਨੂੰ ਮੀਡੀਆ ‘ਚ ‘ਚਿੱਟਾ...

ਫਿਲਮ ‘ਜਾਟ’ ਦੇ  ਵਿਵਾਦਿਤ ਸੀਨ ਨੂੰ ਗਿਆ ਹਟਾਇਆ ! ਪੰਜਾਬ ‘ਚ ਸੰਨੀ ਦਿਓਲ ਤੇ ਰਣਦੀਪ ਹੁੱਡਾ ਖਿਲਾਫ਼ ਹੋਈ ਸੀ FIR ਦਰਜ

 ਫਿਲਮ ‘ਜਾਟ’ ਤੋਂ ਵਿਵਾਦਪੂਰਨ ਚਰਚ ਦਾ ਸੀਨ ਹਟਾ ਦਿੱਤਾ ਗਿਆ। ਇਹ ਫੈਸਲਾ ਜਲੰਧਰ ਵਿੱਚ...

ਪੰਜਾਬ ਆ ਰਿਹਾ ਹੈ MP ਅੰਮ੍ਰਿਤਪਾਲ ਸਿੰਘ ! ਪੰਜਾਬ ਪੁਲਿਸ ਲਿਆਉਣ ਲਈ ਪਹੁੰਚੀ ਅਸਾਮ

2 ਸਾਲ ਬਾਅਦ ਵਾਰਿਸ ਪੰਜਾਬ ਦੇ ਮੁਖੀ ਅਤੇ MP ਅੰਮ੍ਰਿਤਪਾਲ ਸਿੰਘ ਪੰਜਾਬ ਆ ਰਿਹਾ...

ਅਮਰੀਕਾ ‘ਚ ਦਬੋਚਿਆ ਖਤਰਨਾਕ ਗੈਂਗਸਟਰ ਹੈਪੀ ਪਸੀਆ, ਪੰਜਾਬ ‘ਚ 14 ਗ੍ਰੇ+ਨੇ+ਡ ਹਮਲਿਆਂ ‘ਚ ਹੈ ਸ਼ਾਮਲ

ਅਮਰੀਕਾ ਸਥਿਤ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ (US Immigration)...

ਫ਼ਿਲਮ ਜਾਟ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ

ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫ਼ਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ...

ਸਾਧੂ ਸਿੰਘ ਧਰਮਸੋਤ ਆਏ ਜੇਲ੍ਹ ਤੋਂ ਬਾਅਦ, ਬੋਲੇ- ਰਾਜਨੀਤੀ ਦਾ ਹੋਇਆ ਸ਼ਿਕਾਰ

ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ...

ਅਲੀਗੜ੍ਹ : ਧੀ ਦੇ ਵਿਆਹ ਤੋਂ ਪਹਿਲਾਂ ਫਰਾਰ ਹੋਣ ਵਾਲੇ ਸੱਸ ਤੇ ਜਵਾਈ ਪਹੁੰਚੇ ਪੁਲਿਸ ਸਟੇਸ਼ਨ, ਥਾਣੇ ‘ਚ ਕੀਤਾ ਸਰੰਡਰ

ਅਲੀਗੜ੍ਹ ਵਿਖੇ ਧੀ ਦੇ ਵਿਆਹ ਤੋਂ ਕੁਝ ਦਿਨ ਪਹਿਲਾਂ ਸੱਸ ਆਪਣੇ ਜਵਾਈ ਨਾਲ ਫਰਾਰ...

ਅਦਾਕਾਰ Guggu Gill ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਦਾ ਦਿੱਤਾ ਸੁਨੇਹਾ

ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਗੁੱਗੂ ਗਿੱਲ ਅੱਜ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ...

ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ ਵੱਲੋਂ ਡਿਜੀਟਲ ਸੁਰੱਖਿਆ ਦਾ ਸੁਨੇਹਾ ਦਿੰਦਿਆਂ ਪ੍ਰੋਗਰਾਮ ਦਾ ਆਯੋਜਨ

ਜਲੰਧਰ:ਭਾਰਤ ਸਰਕਾਰ ਦੇ ਸੰਚਾਰ ਮੰਤਰਾਲੇ, ਦੂਰਸੰਚਾਰ ਵਿਭਾਗ ਨਵੀਂ ਦਿੱਲੀ ਦੇ ਨੋਡਲ ਦਫ਼ਤਰ, ਟੈਲੀਕਾਮ ਪੰਜਾਬ...