June 12, 2026, 8:14 pm
----------- Advertisement -----------
HomeNewsBreaking Newsਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ...

ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ

Published on

----------- Advertisement -----------

ਚੰਡੀਗੜ੍ਹ, 30 ਮਾਰਚ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇੱਕ ਆਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਨਸ਼ਿਆਂ ਦੇ ਖਿਲਾਫ ਵਿਆਪਕ ਪੱਧਰ ਉਤੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਿੱਧੀ ਸਰਪ੍ਰਸਤੀ ਹੋਣ ਕਾਰਨ ਨਸ਼ਿਆਂ ਦੀ ਸਮੱਸਿਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਜੰਗ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੇ ਖੇਤਰ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ ‘ਤੇ ਸਾਂਝੀ ਕਰਨ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਫ਼ੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਆਰ-ਪਾਰ ਦੀ ਲੜਾਈ ਵਿੱਚ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ, ਜਿਸ ਕਰਕੇ ਲੋਕਾਂ ਨੂੰ ਇਸ ਦਾ ਵੱਡੇ ਪੱਧਰ ‘ਤੇ ਸਮਰਥਨ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੇ ਫ਼ੋਨ ਰਾਹੀਂ ਹੈਲਪਲਾਈਨ ਨੰਬਰ ‘ਤੇ ਨਸ਼ਾ ਤਸਕਰੀ ਨਾਲ ਸਬੰਧਤ ਸੂਚਨਾ ਦੇ ਕੇ ਇਸ ਮੁਹਿੰਮ ਦਾ ਅਨਿੱਖੜਵਾਂ ਹਿੱਸਾ ਬਣਨ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...