August 8, 2026, 5:57 pm
----------- Advertisement -----------
HomeNewsBreaking Newsਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

Published on

----------- Advertisement -----------

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਸ਼ਰਮਸਾਰ ਕਰਦਿਆਂ ਇੱਕ ਪੀਸੀਆਰ (PCR) ਪੁਲਿਸ ਮੁਲਾਜ਼ਮ ਨੇ ਸ਼ਰਾਬ ਦੇ ਨਸ਼ੇ ‘ਚ ਧੁੱਤ ਹੋ ਕੇ ਆਪਣੀ ਗੱਡੀ ਰੇਲਵੇ ਦੀਆਂ ਪਟੜੀਆਂ ‘ਤੇ ਚਾੜ੍ਹ ਦਿੱਤੀ।

ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਪੁਲਿਸ ਮੁਲਾਜ਼ਮ ਨਸ਼ੇ ਦੀ ਹਾਲਤ ‘ਚ ਗੱਡੀ ਚਲਾ ਕੇ ਲਿਆ ਰਿਹਾ ਸੀ। ਬੇਕਾਬੂ ਹੋਣ ਕਰਕੇ ਉਸ ਨੇ ਗੱਡੀ ਸਿੱਧੀ ਫਾਟਕ ਦੇ ਵਿਚਕਾਰ ਬਣੀਆਂ ਰੇਲਵੇ ਲਾਈਨਾਂ ‘ਤੇ ਚਾੜ੍ਹ ਦਿੱਤੀ। ਇਲਜ਼ਾਮ ਲਗਾਇਆ ਗਿਆ ਕਿ ਪੁਲਿਸ ਮੁਲਾਜ਼ਮ ਨੇ ਨਸ਼ਾ ਇੰਨਾ ਜ਼ਿਆਦਾ ਕੀਤਾ ਸੀ ਕਿ ਮੁਲਾਜ਼ਮ ਤੋਂ ਠੀਕ ਤਰ੍ਹਾਂ ਤੁਰਿਆ ਵੀ ਨਹੀਂ ਜਾ ਰਿਹਾ ਸੀ। ਸਥਾਨਕ ਲੋਕਾਂ ਨੇ ਕਿਹਾ ਕਿ ਇਸ ਲਾਪਰਵਾਹੀ ਕਾਰਨ ਇੱਕ ਵੱਡਾ ਰੇਲ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ, ਕਿਉਂਕਿ ਜੇਕਰ ਉਸ ਸਮੇਂ ਕੋਈ ਟ੍ਰੇਨ ਆ ਜਾਂਦੀ ਤਾਂ ਕੋਈ ਭਿਆਨਕ ਘਟਨਾ ਵਾਪਰ ਸਕਦਾ ਸੀ। ਇਕ ਪੂਰੀ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ‘ਚ ਰਾਹਗੀਰ ਪੁਲਿਸ ਕੋਲੋਂ ਪੁੱਛ ਰਹੇ ਹਨ ਕਿ ਅੱਜ ਕਿੰਨੀ ਕੁ ਪੀਤੀ ਹੈ? ਇਸ ਦੇ ਜਵਾਬ ‘ਚ ਪੁਲਿਸ ਮੁਲਾਜ਼ਮ ਕਹਿੰਦਾ ਹੈ ਕਿ ਅੱਜ ਥੋੜ੍ਹੀ ਹੀ ਪੀਤੀ ਹੈ। ਲੋਕ ਪੁੱਛਦੇ ਹਨ ਕੀ ਤੁਸੀਂ ਗੱਡੀ ਰੇਲ ਪਟੜੀ ਰਾਹੀਂ ਤਰਨਤਾਰਨ ਲੈ ਕੇ ਜਾਣੀ ਹੈ। ਇਹ ਕੋਈ ਰੇਲ ਗੱਡੀ ਹੈ? ਘਟਨਾ ਨੂੰ ਦੇਖ ਕੇ ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਨਸ਼ੇੜੀ ਪੁਲਿਸ ਵਾਲੇ ਦੀ ਇਸ ਹਰਕਤ ਦਾ ਖੂਬ ਮਜ਼ਾਕ ਉਡਾਇਆ ਤੇ ਵੀਡੀਓਜ਼ ਵੀ ਬਣਾਈਆਂ। ਬਾਅਦ ‘ਚ ਸਥਾਨਕ ਲੋਕਾਂ ਨੇ ਮਦਦ ਕਰਕੇ ਕਿਸੇ ਤਰ੍ਹਾਂ ਪੁਲਿਸ ਦੀ ਗੱਡੀ ਨੂੰ ਪਟੜੀਆਂ ਤੋਂ ਬਾਹਰ ਕੱਢਿਆ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਅੰਨਗੜ੍ਹ ਚੌਂਕੀ ਦੇ ਇੰਚਾਰਜ ਤੁਰੰਤ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਹਾਲਾਤ ‘ਤੇ ਕਾਬੂ ਪਾਉਂਦਿਆਂ ਨਸ਼ੇ ‘ਚ ਧੁੱਤ ਮੁਲਾਜ਼ਮ ਨੂੰ ਆਪਣੇ ਨਾਲ ਲਿਜਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਪੁਲਿਸ ਮੁਲਾਜ਼ਮ ਖਿਲਾਫ਼ ਸਖ਼ਤ ਵਿਭਾਗੀ ਕਾਰਵਾਈ ਦੀ ਮੰਗ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...