February 12, 2026, 10:01 pm
----------- Advertisement -----------
HomeNewsBreaking Newsਰਾਹੁਲ ਨਾਲ ਮੁਲਾਕਾਤ ਤੇ ਵਿਵਾਦਿਤ ਬਿਆਨ… DSGMC ਵੱਲੋਂ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼...

ਰਾਹੁਲ ਨਾਲ ਮੁਲਾਕਾਤ ਤੇ ਵਿਵਾਦਿਤ ਬਿਆਨ… DSGMC ਵੱਲੋਂ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ

Published on

----------- Advertisement -----------

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੇ ਵਿਵਾਦਤ ਬਿਆਨਾਂ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਫ਼ਤਰ ਵਿਖੇ ਸਰਕਾਰੀ ਤੌਰ ਤੇ ਸ਼ਿਕਾਇਤ ਦਰਜ ਕਰਵਾਈ ਗਈ। ਇਹ ਸ਼ਿਕਾਇਤ ਸੀਨੀਅਰ ਉਪ ਪ੍ਰਧਾਨ DSGMC ਆਤਮਾ ਸਿੰਘ ਲੁਬਾਣਾ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਬਗੀਚਾ ਸਿੰਘ ਆਈ/ਸੀ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਤਮਾ ਸਿੰਘ ਲੁਬਾਣਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਹਾਲ ਹੀ ‘ਚ ਹਰਵਿੰਦਰ ਸਿੰਘ ਸਰਨਾ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਉਪਰੰਤ ਦਿੱਤੇ ਗਏ ਬਿਆਨ ਸਿੱਖ ਪੰਥ ਦੀਆਂ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਂਦੇ ਹਨ। ਉਨ੍ਹਾਂ ਕਿਹਾ ਕਿ ਸਰਨਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕੇਵਲ ਇੱਕ ਬਿਲਡਿੰਗ ਕਹਿ ਕੇ ਸੰਬੋਧਨ ਕੀਤਾ ਤੇ 1984 ਦੇ ਸਿੱਖ ਕਤਲੇਆਮ ਵਰਗੇ ਗੰਭੀਰ ਮਸਲਿਆਂ ਨੂੰ ਮਾਫ਼ ਕਰਨ ਯੋਗ ਦੱਸਿਆ, ਜੋ ਪੂਰੇ ਸਿੱਖ ਜਗਤ ਲਈ ਅਸਵੀਕਾਰਯੋਗ ਹੈ।

ਵਫ਼ਦ ‘ਚ ਸੁਖਬੀਰ ਸਿੰਘ ਖਾਲਰਾ, ਸੁਖਵਿੰਦਰ ਸਿੰਘ ਬੱਬਰ, ਹਰਮਿੰਦਰ ਸਿੰਘ ਸਵੀਟਾ, ਬਲਜਿੰਦਰ ਸਿੰਘ, ਮਨਜੀਤ ਸਿੰਘ ਕੋਮਲ ਤੇ ਹੋਰ ਆਗੂ ਸ਼ਾਮਲ ਸਨ। ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵੋਚ ਧਾਰਮਿਕ ਸੰਸਥਾ ਤੇ ਸੁਪਰੀਮ ਕੋਰਟ ਹੈ, ਜਿਸ ਦੀ ਸਥਾਪਨਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਕੀਤੀ ਸੀ। ਇਸ ਨੂੰ ਬਿਲਡਿੰਗ ਦੇ ਰੂਪ ‘ਚ ਦਰਸਾਉਣਾ ਸਿੱਖ ਮਰਿਆਦਾ ਤੇ ਇਤਿਹਾਸ ਦਾ ਅਪਮਾਨ ਹੈ।

DSGMC ਨੇ ਮੰਗ ਕੀਤੀ ਕਿ ਹਰਵਿੰਦਰ ਸਿੰਘ ਸਰਨਾ ਨੂੰ ਤੁਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇ ਤੇ ਉਨ੍ਹਾਂ ਤੋਂ ਉਨ੍ਹਾਂ ਦੇ ਬਿਆਨਾਂ ਬਾਰੇ ਸਪਸ਼ਟੀਕਰਨ ਲਿਆ ਜਾਵੇ। ਨਾਲ ਹੀ, ਅਜਿਹੀਆਂ ਪੰਥ ਵਿਰੋਧੀ ਗਤੀਵਿਧੀਆਂ ਲਈ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਭਵਿੱਖ ‘ਚ ਕੋਈ ਵੀ ਸਿੱਖ ਸੰਸਥਾਵਾਂ ਦੀ ਮਰਿਆਦਾ ਨਾਲ ਖਿਲਵਾੜ ਨਾ ਕਰ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟੈਚੀ ‘ਚੋਂ ਮਿਲੀ ਕੁੜੀ ਦੀ ਲਾ/ਸ਼ ਮਾਮਲੇ ‘ਚ ਵੱਡਾ ਖੁਲਾਸਾ, ਦੋਸਤ ਨਾਲ ਰਹਿੰਦੀ ਸੀ ਕੁੜੀ

ਬਠਿੰਡਾ ਵਿਚ ਸੂਟਕੇਸ ਵਿਚੋਂ ਮਿਲੀ ਦੇਹ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬੀਤੇ...

ਬਠਿੰਡਾ ਦੀ ਅਦਾਲਤ ਨੇ ਜਬਰ-ਜ਼ਨਾਹ ਦੇ ਮਾਮਲੇ ‘ਚ ASI ਨੂੰ ਸੁਣਾਈ ਉਮਰ ਕੈਦ ਦੀ ਸਜ਼ਾ, ਲੋਕਾਂ ਨੇ ਰੰਗੇ-ਹੱਥੀਂ ਕੀਤਾ ਸੀ ਕਾਬੂ

ਬਠਿੰਡਾ ਦੀ ਅਦਾਲਤ ਵੱਲੋਂ ਚਾਰ ਸਾਲ ਪੁਰਾਣੇ ਇੱਕ ਜਬਰ-ਜ਼ਨਾਹ ਦੇ ਮਾਮਲੇ ਵਿੱਚ ਵੱਡਾ ਫੈਸਲਾ...

ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ...

ਕਿਸਾਨ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਵੱਲੋਂ ਅੱਜ ‘ਭਾਰਤ ਬੰਦ’, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਅਤੇ ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ...

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

*ਚੰਡੀਗੜ੍ਹ, 11 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

*ਚੰਡੀਗੜ੍ਹ, 10 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...

‘ਮੁੱਖ ਮੰਤਰੀ ਸਿਹਤ ਯੋਜਨਾ’ ਬਾਰੇ ਪੰਜਾਬ ਵਿਰੋਧੀ ਤਾਕਤਾਂ ਦੇ ਕੂੜ ਪ੍ਰਚਾਰ ’ਤੇ ਭਰੋਸਾ ਨਾ ਕਰੋ-ਮੁੱਖ ਮੰਤਰੀ ਵੱਲੋਂ ਸਮੂਹ ਪੰਜਾਬੀਆਂ ਨੂੰ ਅਪੀਲ

*ਚੰਡੀਗੜ੍ਹ, 10 ਫਰਵਰੀ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਾਸੀਆਂ...

ਪੰਜਾਬੀ ਗਾਇਕਾ ਤੇ ਉਸਦਾ ਭਰਾ ਹੈਰੋਇਨ ਸਣੇ ਗ੍ਰਿਫ਼ਤਾਰ…

ਪੰਜਾਬ ਪੁਲੀਸ ਵੱਲੋਂ ਸੂਬੇ ਵਿੱਚੋਂ ਗੈਂਗਸਟਰਾਂ ਦਾ ਖਾਤਮਾ ਕਰਨ ਲਈ ਬੀਤੇ ਕੱਲ੍ਹ ਤੋਂ ਹੀ...