May 9, 2026, 6:58 pm
----------- Advertisement -----------
HomeNewsBreaking Newsਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡੇ ਅਫਸਰਾਂ ‘ਤੇ ਡਿੱਗੀ ਗਾਜ, CM ਮਾਨ ਵੱਲੋਂ...

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਵੱਡੇ ਅਫਸਰਾਂ ‘ਤੇ ਡਿੱਗੀ ਗਾਜ, CM ਮਾਨ ਵੱਲੋਂ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

Published on

----------- Advertisement -----------

ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤੱਕ 21 ਲੋਕਾਂ ਦੀਦੀ ਮੌਤ ਹੋ ਗਈ, ਜਦੋਂ ਕਿ 9 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਮਾਮਲੇ ਵਿਚ ਵੱਡੀ ਕਾਰਵਾਈ ਕਰਦੇ ਹੋਏ ਮਜੀਠਾ ਥਾਣੇ ਦੇ ਐਸਐਚਓ ਅਵਤਾਰ ਸਿੰਘ ਅਤੇ ਡੀਐਸਪੀ ਅਮੋਲਕ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ, ਸੀਐਮ ਮਾਨ ਵੀ ਦੁਪਹਿਰ ਨੂੰ ਮਜੀਠਾ ਪਹੁੰਚੇ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ।

ਇਸ ਮਾਮਲੇ ਵਿੱਚ, ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਇੱਕ ਦੁਖਦਾਈ ਅਤੇ ਮੰਦਭਾਗੀ ਘਟਨਾ ਹੈ। ਹੁਣ ਤੱਕ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਗਭਗ 21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਸ ਪਿੰਡ ਵਿੱਚ ਅਸੀਂ ਖੜ੍ਹੇ ਹਾਂ, ਉੱਥੇ 5-6 ਮੌਤਾਂ ਹੋਈਆਂ ਹਨ। ਇਹ ਮੌਤਾਂ ਨਹੀਂ, ਸਗੋਂ ਕਤਲ ਹਨ। ਹੁਣ ਤੱਕ ਅਸੀਂ ਇਸ ਮਾਮਲੇ ਵਿੱਚ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੇ ਹਾਂ। ਮੁੱਖ ਮੰਤਰੀ ਨੇ ਕਿਹਾ- ਇਸ ਸ਼ਰਾਬ ਦੀ ਸਪਲਾਈ ਚੇਨ ਦਾ ਪਤਾ ਲਗਾਇਆ ਜਾ ਰਿਹਾ ਹੈ। ਤਾਰਾਂ ਦਿੱਲੀ ਤੱਕ ਜੁੜੀਆਂ ਹੋਈਆਂ ਹਨ। ਸਾਡੀ ਟੀਮ ਵੀ ਦਿੱਲੀ ਗਈ ਹੈ। ਇਸ ਮਾਮਲੇ ਵਿੱਚ ਜੋ ਵੀ ਸ਼ਾਮਲ ਹੈ, ਭਾਵੇਂ ਉਹ ਪਾਵਰਫੁਲ ਹੋਵੇ ਜਾਂ ਨਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਉਹ ਆਪਣੇ ਪਰਿਵਾਰਾਂ ਦੇ ਕਮਾਊ ਮੈਂਬਰ ਸਨ। ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ। ਬੱਚਿਆਂ ਨੂੰ ਸਿੱਖਿਆ ਵੀ ਦਿੱਤੀ ਜਾਵੇਗੀ, ਪਰ ਬਹੁਤ ਸਾਰੇ ਪਰਿਵਾਰਾਂ ਵਿੱਚ ਬੱਚੇ ਬਹੁਤ ਛੋਟੇ ਹੁੰਦੇ ਹਨ। ਅਜਿਹੀ ਸਥਿਤੀ ਵਿੱਚ ਜੇਕਰ ਉਨ੍ਹਾਂ ਪਰਿਵਾਰਾਂ ਵਿੱਚ ਕੋਈ ਧੀ ਜਾਂ ਖੂਨ ਦਾ ਰਿਸ਼ਤੇਦਾਰ ਨੌਕਰੀ ਕਰਨ ਦੇ ਯੋਗ ਹੈ, ਤਾਂ ਉਸ ਨੂੰ ਨੌਕਰੀ ਦਿੱਤੀ ਜਾਵੇਗੀ ਤਾਂ ਜੋ ਪਰਿਵਾਰ ਦੇ ਖਰਚੇ ਪੂਰੇ ਕੀਤੇ ਜਾ ਸਕਣ।

ਦੱਸ ਦੇਈਏ ਕਿ 9 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਅੰਮ੍ਰਿਤਸਰ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। 4 ਬੀਮਾਰ ਲੋਕਾਂ ਦੀ ਹਾਲਤ ਇੰਨੀ ਗੰਭੀਰ ਹੈ ਕਿ ਉਹ ਬੋਲ ਵੀ ਨਹੀਂ ਪਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀ ਸਿਆਸਤ ਦਾ ਨਵਾਂ ਚਿਹਰਾ ਬਣਨਗੇ ਦਿਲਜੀਤ ਦੋਸਾਂਝ? ਸਿੰਗਰ ਨੇ ਦਿੱਤਾ ਜਵਾਬ

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਜਿੱਥੇ ਵੀ ਜਾਂਦੇ ਹਨ, ਪੰਜਾਬ ਬਾਰੇ ਗੱਲ ਕਰਦੇ ਹਨ, ਪਰ ਉਨ੍ਹਾਂ...

‘ਈਡੀ, ਸੀਬੀਆਈ, ਇਨਕਮ ਟੈਕਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਹਥਿਆਰ:ਮੁੱਖ ਮੰਤਰੀ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ  ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਦੀ ਰੇਡ ਦੀ...

*ਬੇਅਦਬੀ ਦੇ ਮਾਮਲਿਆਂ ਵਿੱਚ ਹੁਣ ਮਾਨਸਿਕ ਰੋਗੀ ਹੋਣ ਦਾ ਬਹਾਨਾ ਨਹੀਂ ਚੱਲੇਗਾ:ਰੀ ਭਗਵੰਤ ਸਿੰਘ ਮਾਨ

* *ਬਠਿੰਡਾ, 8 ਮਈ , 2026*:ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੇ ਅੱਜ ਤੀਜੇ ਦਿਨ ਮਾਲਵਾ...

AAP MP ਨੂੰ ‘ਅਮਿਤ ਸ਼ਾਹ’ ਦੇ ਨਾਂ ਤੋਂ ਆਇਆ ਫੋਨ,  ਕਿਹਾ, “ਜਨਮਦਿਨ ਮੁਬਾਰਕ! ਦਿੱਲੀ ਆਕੇ ਮੈਨੂੰ ਮਿਲੋ।

ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਸ਼ੁੱਕਰਵਾਰ (8 ਮਈ) ਨੂੰ ਕਿਸਨੇ ਨੇ...

ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ (ਸ਼ੁੱਕਰਵਾਰ) ਸ੍ਰੀ ਅਕਾਲ ਤਖ਼ਤ ਸਾਹਿਬ...

ਪੰਜਾਬ ਬੋਰਡ ਦੇ 10ਵੀਂ ਅਤੇ 12ਵੀਂ ਦੇ ਨਤੀਜਿਆਂ ਦੀਆਂ ਤਾਰੀਖਾਂ ਦਾ ਐਲਾਨ! ਹੈਲਪਲਾਈਨ ਨੰਬਰ ਜਾਰੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਸ਼ਡਿਊਲ...

ਹੁਣ Visa ਖਤਮ ਹੋਣ ‘ਤੇ ਵੀ ਕੈਨੇਡਾ ‘ਚ ਰੁਕ ਸਕਣਗੇ ਪੰਜਾਬੀ, ਇਮੀਗ੍ਰੇਸ਼ਨ ਨੇ ਬਦਲੇ ਨਿਯਮ

ਕੈਨੇਡਾ ਵਿੱਚ ਰਹਿਣ ਵਾਲੇ ਪੰਜਾਬੀਆਂ ਲਈ ਖੁਸ਼ਖਬਰੀ ਸਾਹਮਣੇ ਆਈ ਹੈ। ਰਿਪੋਰਟਾਂ ਮੁਤਾਬਕ ਕੈਨੇਡਾ ਵਿੱਚ...