September 7, 2026, 2:05 am
----------- Advertisement -----------
HomeNewsBreaking Newsਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ‘ਚ EC ਦੀ ਦੋ-ਟੁਕ-‘ਵੋਟ ਚੋਰੀ ਵਰਗੇ ਸ਼ਬਦਾਂ...

ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ‘ਚ EC ਦੀ ਦੋ-ਟੁਕ-‘ਵੋਟ ਚੋਰੀ ਵਰਗੇ ਸ਼ਬਦਾਂ ਦਾ ਇਸਤੇਮਾਲ ਸੰਵਿਧਾਨ ਦਾ ਅਪਮਾਨ’

Published on

----------- Advertisement -----------

ਚੋਣ ਕਮਿਸ਼ਨ ਨਵੀਂ ਦਿੱਲੀ ਦੇ ਨੈਸ਼ਨਲ ਮੀਡੀਆ ਸੈਂਟਰ ਵਿਚ ਪ੍ਰੈੱਸ ਕਾਨਫਰੰਸ ਕਰ ਰਿਹਾ ਹੈ। ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ ਕਿ ਸਾਡੇ ਲਈ ਨਾ ਕੋਈ ਸੱਤਾਧਾਰੀ ਪਾਰਟੀ ਹੈ ਤੇ ਨਾ ਹੀ ਕੋਈ ਵਿਰੋਧੀ ਪਾਰਟੀ। ਸਾਡੇ ਲਈ ਸਾਰੀਆਂ ਸਿਆਸੀ ਪਾਰਟੀਆਂ ਬਰਾਬਰ ਹਨ। ਚੀਫ ਇਲੈਕਸ਼ਨ ਕਮਿਸ਼ਨਰ ਨੇ ਕਿਹਾ ਕਿ ਜੇਕਰ ਸਹੀ ਸਮੇਂ ‘ਤੇ ਗਲਤੀ ਹਟਾਉਣ ਦੀ ਅਰਜ਼ੀ ਨਾ ਦਿੱਤੀ ਜਾਵੇ ਤੇ ਫਿਰ ਵੋਟ ਚੋਰੀ ਵਰਗੇ ਗਲਤ ਸ਼ਬਦਾਂ ਦਾ ਇਸਤੇਮਾਲ ਕਰਕੇ ਜਨਤਾ ਨੂੰ ਗੁੰਮਰਾਹ ਕੀਤਾ ਜਾਵੇ ਤਾਂ ਇਹ ਲੋਕਤੰਤਰ ਦਾ ਅਪਮਾਨ ਹੈ। ਕੁਝ ਵੋਟਰਾਂ ਨੇ ਵੋਟ ਚੋਰੀ ਦੇ ਇਲਜ਼ਾਮ ਲਗਾਏ, ਸਬੂਤ ਮੰਗਣ ‘ਤੇ ਜਵਾਬ ਨਹੀਂ ਮਿਲਿਆ। ਅਜਿਹੇ ਦੋਸ਼ਾਂ ਤੋਂ ਇਲੈਕਸ਼ਨ ਕਮਿਸ਼ਨ ਨਹੀਂ ਡਰਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਚੋਣ ਕਮਿਸ਼ਨ ਦੇ ਮੋਢੇ ‘ਤੇ ਬੰਦੂਕ ਰੱਖ ਕੇ ਵੋਟਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤਾਂ ਅਸੀਂ ਸਪੱਸ਼ਟ ਕਰਦੇ ਹਾਂ ਕਿ ਚੋਣ ਕਮਿਸ਼ਨ ਨਿਡਰਤਾ ਨਾਲ ਗਰੀਬ, ਅਮੀਰ, ਬਜ਼ੁਰਗ, ਮਹਿਲਾ ਤੇ ਨੌਜਵਾਨ ਸਣੇ ਸਾਰੇ ਧਰਮਾਂ-ਵਰਗਾਂ ਦੇ ਲੋਕਾਂ ਦੇ ਨਾਲ ਚੱਟਾਨ ਵਾਂਗ ਖੜ੍ਹਾ ਹੈ, ਖੜ੍ਹਾ ਸੀ ਤੇ ਖੜ੍ਹਾ ਰਹੇਗਾ।
ਦਰਅਸਲ ਰਾਹੁਲ ਨੇ 7 ਅਗਸਤ ਨੂੰ ਇਲੈਕਸ਼ਨ ਕਮਿਸ਼ਨ ‘ਤੇ ਵੋਟ ਚੋਰੀ ਦੇ ਦੋਸ਼ ਲਗਾਏ ਸਨ। ਉਨ੍ਹਾਂ ਕਿਹਾ ਸੀ ਕਿ ਵੋਟ ਚੋਰੀ ਹੋ ਰਹੇ ਹਨ। ਸਾਡੇ ਕੋਲ ਸਬੂਤ ਹਨ ਕਿ ਚੋਣ ਕਮਿਸ਼ਨ ਚੋਰੀ ਵਿਚ ਸ਼ਾਮਲ ਹੈ। ਉਹ ਭਾਜਪਾ ਲਈ ਅਜਿਹਾ ਕਰ ਰਹੇ ਹਨ। ਗਿਆਨੇਸ਼ ਕੁਮਾਰ ਨੇ ਕਿਹਾ ਕਿ ਲੋਕ ਸਭਾ ਚੋਣ ਦੀ ਪ੍ਰਕਿਰਿਆ ਵਿਚ ਇਕ ਕਰੋੜ ਤੋਂ ਵੱਧ ਮੁਲਾਜ਼ਮ, 10 ਲੱਖ ਤੋਂ ਵੱਧ ਬੂਥ ਲੈਵਲ ਏਜੰਟ, ਉਮੀਦਵਾਰਾਂ ਦੇ 20 ਲੱਖ ਤੋਂ ਜ਼ਿਆਦਾ ਪੋਲਿੰਗ ਏਜੰਟ ਕੰਮ ਕਰਦੇ ਹਨ। ਇੰਨੇ ਸਾਰੇ ਲੋਕਾਂ ਦੇ ਸਾਹਮਣੇ ਇੰਨੀ ਪਾਰਦਰਸ਼ੀ ਪ੍ਰਕਿਰਿਆ ਵਿਚ ਕੀ ਕੋਈ ਵੋਟਰ ਵੋਟ ਚੁਰਾ ਸਕਦਾ ਹੈ ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਅਸੀਂ ਕੁਝ ਦਿਨ ਪਹਿਲਾਂ ਦੇਖਿਆ ਕਿ ਕਈ ਵੋਟਰਾਂ ਦੀਆਂ ਤਸਵੀਰਾਂ ਬਿਨਾਂ ਕਿਸੇ ਇਜਾਜ਼ਤ ਦੇ ਮੀਡੀਆ ਦੇ ਸਾਹਮਣੇ ਪੇਸ਼ ਕੀਤੀਆਂ ਗਈਆਂ। ਉਨ੍ਹਾਂ ‘ਤੇ ਦੋਸ਼ ਲਗਾਏ ਗਏ, ਉਨ੍ਹਾਂ ਦਾ ਇਸਤੇਮਾਲਕੀਤਾ ਗਿਆ। ਕੀ ਚੋਣ ਕਮਿਸ਼ਨ ਨੂੰ ਕਿਸੇ ਵੋਟਰ, ਭਾਵੇਂ ਉਹ ਉਨ੍ਹਾਂ ਦੀ ਮਾਂ ਹੋਵੇ, ਨੂੰਹ ਹੋਵੇ, ਧੀ ਹੋਵੇ ਦੇ ਸੀਸੀਟੀਵੀ ਵੀਡੀਓ ਸਾਂਝੇ ਕਰਨੇ ਚਾਹੀਦੇ ਹਨ? ਜਿਨ੍ਹਾਂ ਦੇ ਨਾਂ ਵੋਟਰ ਸੂਚੀ ਵਿਚ ਹਨ ਉਹ ਹੀ ਆਪਣੇ ਉਮੀਦਵਾਰ ਨੂੰ ਚੁਣਨ ਲਈ ਵੋਟ ਪਾਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...