September 13, 2026, 6:05 am
----------- Advertisement -----------
HomeNewsBreaking Newsਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਈਡੀ ਨੇ ਮਿਮੀ ਚੱਕਰਵਰਤੀ ਅਤੇ ਉਰਵਸ਼ੀ ਰੌਤੇਲਾ...

ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਈਡੀ ਨੇ ਮਿਮੀ ਚੱਕਰਵਰਤੀ ਅਤੇ ਉਰਵਸ਼ੀ ਰੌਤੇਲਾ ਨੂੰ ਕੀਤਾ ਤਲਬ

Published on

----------- Advertisement -----------

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਸੱਟੇਬਾਜ਼ੀ ਐਪ ਮਾਮਲੇ ਵਿਚ ਬੰਗਾਲੀ ਅਦਾਕਾਰਾ ਅਤੇ ਸਾਬਕਾ ਸੰਸਦ ਮੈਂਬਰ ਮਿਮੀ ਚੱਕਰਵਰਤੀ ਅਤੇ ਹਿੰਦੀ ਫ਼ਿਲਮਾਂ ਦੀ ਅਦਾਕਾਰਾ ਉਰਵਸ਼ੀ ਰੌਤੇਲਾ ‘ਤੇ ਸ਼ਿਕੰਜਾ ਕੱਸ ਦਿੱਤਾ ਹੈ।
ਈਡੀ ਨੇ ਮਿਮੀ ਚੱਕਰਵਰਤੀ ਨੂੰ 15 ਸਤੰਬਰ ਨੂੰ ਅਤੇ ਉਰਵਸ਼ੀ ਰੌਤੇਲਾ ਨੂੰ 16 ਤਰੀਕ ਨੂੰ ਤਲਬ ਕੀਤਾ ਹੈ। ਈਡੀ ਅਧਿਕਾਰੀ ਅਨੁਸਾਰ ਉਨ੍ਹਾਂ ਨੂੰ ਦਿੱਲੀ ਹੈੱਡਕੁਆਰਟਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਉਰਵਸ਼ੀ ਨੂੰ ਪਹਿਲਾਂ ਹੀ ਇਸ ਈਡੀ ਜਾਂਚ ਦੇ ਦਾਇਰੇ ਵਿਚ ਸ਼ਾਮਿਲ ਕੀਤਾ ਗਿਆ ਸੀ, ਪਰ ਹੁਣ ਇਸ ਨੂੰ ਹੋਰ ਵਧਾ ਦਿੱਤਾ ਗਿਆ ਹੈ। ਹੁਣ ਤੱਕ ਇਸ ਮਾਮਲੇ ਵਿਚ ਕਈ ਮਸ਼ਹੂਰ ਹਸਤੀਆਂ ਤੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ ਅਤੇ ਸ਼ਿਖਰ ਧਵਨ ਵੀ ਸ਼ਾਮਿਲ ਹਨ। ਹੁਣ ਉਰਵਸ਼ੀ ਰੌਤੇਲਾ ਅਤੇ ਮਿਮੀ ਚੱਕਰਵਰਤੀ ਨੂੰ ਸੰਮਨ ਭੇਜ ਕੇ ਈਡੀ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...