November 23, 2026, 11:38 am
----------- Advertisement -----------
HomeNewsBreaking NewsED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

Published on

----------- Advertisement -----------

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ ਕੀਤੇ ਹਨ। ਇਹ ਕਾਰਵਾਈ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ‘ਚ ਕੀਤੀ ਗਈ ਹੈ। ਸੰਮਨ ਪ੍ਰਾਪਤ ਕਰਨ ਵਾਲਿਆਂ ‘ਚ ਆਈਏਐਸ, ਆਈਪੀਐਸ ਤੇ ਪੀਸੀਐਸ ਅਧਿਕਾਰੀ ਸ਼ਾਮਲ ਹਨ। ਇਨ੍ਹਾਂ ਵਿੱਚ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਫਾਜ਼ਿਲਕਾ ਦੇ ਐਸਐਸਪੀ ਗਗਨ ਅਜੀਤ ਸਿੰਘ ਦੇ ਨਾਮ ਵੀ ਸ਼ਾਮਲ ਹਨ।

ਰਿਪੋਰਟਾਂ ਮੁਤਾਬਕ, ਈਡੀ ਵੱਲੋਂ ਇਨ੍ਹਾਂ ਅਧਿਕਾਰੀਆਂ ਦੇ ਭੁੱਲਰ ਦੇ ਸਹਿਯੋਗੀ ਕ੍ਰਿਸ਼ਨੂ ਸ਼ਾਰਦਾ ਨਾਲ ਕਥਿਤ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕ੍ਰਿਸ਼ਨੂ ਸ਼ਾਰਦਾ ਨੂੰ ਇਸ ਮਾਮਲੇ ‘ਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਸਾਰੇ ਅਧਿਕਾਰੀਆਂ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸਥਿਤ ਈਡੀ ਦੇ ਦਫ਼ਤਰ ‘ਚ ਪੇਸ਼ ਹੋਣ ਲਈ ਕਿਹਾ ਗਿਆ ਹੈ।

ਕਿਸ ਅਧਿਕਾਰੀ ਨੂੰ ਕਦੋਂ ਪੇਸ਼ ਹੋਣ ਲਈ ਕਿਹਾ ਗਿਆ?

ਸੰਮਨ ਮੁਤਾਬਕ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਤੇ 2000 ਬੈਚ ਦੇ ਆਈਈਐਸ ਅਧਿਕਾਰੀ ਕੁਮਾਰ ਰਾਹੁਲ ਨੂੰ 23 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਫਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਦੇ ਸਟਾਫ਼ ਅਫ਼ਸਰ ਪੀਸੀਐਸ ਅਧਿਕਾਰੀ ਆਨੰਦ ਸਾਗਰ ਸ਼ਰਮਾ ਨੂੰ 25 ਨਵੰਬਰ ਨੂੰ ਬੁਲਾਇਆ ਗਿਆ ਹੈ।

ਇਸੇ ਤਰ੍ਹਾਂ ਜਨਰਲ ਐਡਮਿਨਿਸਟ੍ਰੇਸ਼ਨ ਤੇ ਕੋਆਰਡੀਨੇਸ਼ਨ ਵਿਭਾਗ ਦੀ ਵਿਸ਼ੇਸ਼ ਸਕੱਤਰ ਤੇ 2016 ਬੈਚ ਦੀ ਆਈਏਐਸ ਅਧਿਕਾਰੀ ਨੀਰੂ ਕਾਤਿਆਲ ਗੁਪਤਾ ਤੇ ਫਾਜ਼ਿਲਕਾ ਦੇ ਐਸਐਸਪੀ ਗਗਨ ਅਜੀਤ ਸਿੰਘ ਨੂੰ 26 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਉੱਥੇ ਹੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਤੇ 2009 ਬੈਚ ਦੇ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ ਨੂੰ 27 ਨਵੰਬਰ ਨੂੰ ਈਡੀ ਦਫ਼ਤਰ ‘ਚ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਦੋ ਸੇਵਾਮੁਕਤ ਅਧਿਕਾਰੀਆਂ ਨੂੰ ਵੀ ਸੰਮਨ

ਈਡੀ ਨੇ ਦੋ ਸੇਵਾਮੁਕਤ ਅਧਿਕਾਰੀਆਂ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ‘ਚ 2005 ਬੈਚ ਦੀ ਸਾਬਕਾ ਅਧਿਕਾਰੀ ਗੁਰਪ੍ਰੀਤ ਸਪਰਾ ਨੂੰ 26 ਨਵੰਬਰ ਤੇ 2004 ਬੈਚ ਦੇ ਸਾਬਕਾ ਅਧਿਕਾਰੀ ਅਰੁਣ ਸੇਖੜੀ ਨੂੰ 25 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਗੁਰਪ੍ਰੀਤ ਸਪਰਾ ਜਲੰਧਰ ਦੀ ਕਮਿਸ਼ਨਰ ਰਹਿ ਚੁੱਕੇ ਹਨ, ਜਦਕਿ ਅਰੁਣ ਸੇਖੜੀ ਫਰੀਦਕੋਟ, ਫਿਰੋਜ਼ਪੁਰ ਤੇ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...