August 9, 2026, 3:29 am
----------- Advertisement -----------
HomeNewsBreaking Newsਮਾਪਿਆਂ ਲਈ ਜ਼ਰੂਰੀ ਖ਼ਬਰ ! ਸਕੂਲਾਂ ਦੀਆਂ ਕਿਤਾਬਾਂ ਤੇ ਵਰਦੀ ਨੂੰ ਲੈ...

ਮਾਪਿਆਂ ਲਈ ਜ਼ਰੂਰੀ ਖ਼ਬਰ ! ਸਕੂਲਾਂ ਦੀਆਂ ਕਿਤਾਬਾਂ ਤੇ ਵਰਦੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਆਦੇਸ਼ !

Published on

----------- Advertisement -----------

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵਿੱਚ ਕਿਤਾਬਾਂ ਅਤੇ ਯੂਨੀਫਾਰਮ ਨੂੰ ਲੈ ਕੇ ਕੀਤੀ ਜਾ ਰਹੀ ਮਨਮਰਜ਼ੀ ‘ਤੇ ਫੌਰਨ ਐਕਸ਼ਨ ਲੈਣ ਦੇ ਹੁਕਮ ਦਿੱਤੇ ਗਏ ਹਨ । ਇਸ ਦੇ ਲਈ ਸਰਕਾਰ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ । ਇਹ ਜਾਣਕਾਰੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ ਹੈ ।

ਉਨ੍ਹਾਂ ਨੇ ਕਿਹਾ ਕਿ ਕਈ ਜ਼ਿਲ੍ਹਿਆਂ ਵਿੱਚ ਕਿਤਾਬਾਂ ਅਤੇ ਵਰਦੀਆਂ ਸਬੰਧੀ ਸ਼ਿਕਾਇਤਾਂ ਲਗਾਤਾਰ ਆ ਰਹੀਆਂ ਹਨ । ਇਸ ਸਮੇਂ ਪਟਿਆਲਾ ਦੇ ਸਕੂਲਾਂ ਵਿੱਚ ਆਡਿਟ ਚੱਲ ਰਿਹਾ ਹੈ । ਉਨ੍ਹਾਂ ਦਾ ਕਹਿਣਾ ਹੈ ਕਿ ਡੀਸੀ ਨੂੰ ਪਾਵਰ ਇਸ ਲਈ ਦਿੱਤੀ ਗਈ ਹੈ ਤਾਂਕੀ ਲੋਕਾਂ ਦੀ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ‘ਤੇ ਨਿਪਟਾਇਆ ਜਾਵੇ ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਚਲਿਆ ਹੈ ਕਿ ਸਕੂਲਾਂ ਨੇ ਪਿਛਲੇ ਸਾਲ ਦੀਆਂ ਕਿਤਾਬਾਂ ਨੂੰ ਇਸ ਸਾਲ ਮੁੜ ਤੋਂ ਬਦਲ ਦਿੱਤਾ ਹੈ । ਜਦਕਿ ਅਸੀਂ 2023 ਵਿੱਚ ਤੈਅ ਕੀਤਾ ਸੀ ਸਿਰਫ਼ NCRT ਦੀਆਂ ਕਿਤਾਬਾਂ ਹੀ ਵਿਦਿਆਰਥੀਆਂ ਨੂੰ ਪੜਾਇਆ ਜਾਣਗੀਆਂ । ਕਈ ਇਲਾਕਿਆਂ ਵਿੱਚ ਯੂਨੀਫਾਰਮ ਨੂੰ ਲੈ ਕੇ ਸ਼ਿਕਾਇਤਾਂ ਆ ਰਹੀਆਂ ਹਨ । ਜਿਸ ‘ਤੇ ਐਕਸ਼ਨ ਕੀਤਾ ਗਿਆ ਹੈ । ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਹੋਣ ਵਾਲੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਅਸੀਂ ਸਕੂਲ ਮੈਂਟਰਸ਼ਿੱਪ ਪ੍ਰੋਗਰਾਮ ਫਾਰ ਸਿਵਿਲ ਆਫਿਸਰਸ ਫਾਰ ਪੰਜਾਬ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ । ਇਸ ਨੂੰ ਕੈਬਨਿਟ ਨੇ ਮਨਜ਼ੂਰੀ ਦਿੱਤੀ ਹੈ । ਪੰਜਾਬ ਦੇ ਸਾਰੇ IAS,IPS ਅਫਸਰਾਂ ਨੂੰ ਅਸੀਂ ਇੱਕ ਜ਼ਿੰਮੇਵਾਰੀ ਦੇ ਰਹੇ ਹਾਂ ਕਿ ਉਹ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਮੈਂਟਰ ਕਰਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...