September 5, 2026, 10:51 pm
----------- Advertisement -----------
HomeNewsEducationਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ...

ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ

Published on

----------- Advertisement -----------

ਚੰਡੀਗੜ੍ਹ, 1ਅਪ੍ਰੈਲ: ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ। ਸਿੱਖਿਆ ਮੰਤਰੀ ਟਾਸਕ ਫੋਰਸ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਬਣਾਈ ਗਈ ਹੈ ਜਿਸ ਵਿਚ ਉਸ ਜ਼ਿਲ੍ਹੇ ਦੇ ਤਿੰਨ- ਤਿੰਨ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟਾਸਕ ਫੋਰਸ ਸਿੱਖਿਆ ਮੰਤਰੀ ਨੂੰ ਪ੍ਰਾਪਤ ਸ਼ਿਕਾਇਤ ਦੀ ਜਾਂਚ ਦਾ ਕੰਮ ਕਰੇਗੀ ਅਤੇ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ।

ਇਸ ਫੈਂਸਲੇ ਸਬੰਧੀ ਇਕ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਨਿੱਜੀ ਸਕੂਲਾਂ ਵਲੋਂ ਕਿਤਾਬਾਂ/ਕਾਪੀਆਂ ਅਤੇ ਵੱਖ ਵੱਖ ਫੰਡਾਂ ਦੇ ਨਾਮ ਤੇ ਮਾਪਿਆਂ ਦੀ ਲੁੱਟ ਕਰਨ ਦੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਕੁਝ ਦਿਨ ਪਹਿਲਾਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਨਿੱਜੀ ਸਕੂਲਾਂ ਨੂੰ ਇਕ ਪੱਤਰ ਜਾਰੀ ਕਰਕੇ ਸਕੂਲ ਰੈਗੂਲੇਟਰੀ ਅਥਾਰਟੀ ਵਲੋਂ ਕਿਤਾਬਾਂ/ਕਾਪੀਆਂ ਅਤੇ ਫ਼ੀਸ/ਫੰਡਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਿਕਾਇਤ ਮਿਲੀਆਂ ਹਨ। ਜਿਨ੍ਹਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕੀ ਮਹਿੰਗੇ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਲਗਾ ਕੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਬਹੁਤ ਹੈਰਾਨੀ ਹੋਈ ਹੈ ਕਿ ਨਿੱਜੀ ਸਕੂਲ਼ਾਂ ਵਲੋਂ ਇਕ ਕਲਾਸ ਦੀਆਂ ਕਿਤਾਬਾਂ ਹੀ 7000 ਰੁਪਏ ਦੀ ਵੇਚੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਪਹਿਲੀ ਜਮਾਤ ਦੇ ਗਣਿਤ ਵਿਸ਼ੇ ਦੀ ਕਿਤਾਬ ਹੀ 600 ਰੁਪਏ ਦੀ ਹੈ।

ਸਕੂਲ ਸਿੱਖਿਆ ਮੰਤਰੀ ਵਲੋਂ ਨਿੱਜੀ ਸਕੂਲਾਂ ਦੇ ਮਾਲਕਾਂ ਅਤੇ ਮੈਨੇਜਮੈਂਟਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ। ਬੈਂਸ ਨੇ ਕਿਹਾ ਕਿ ਨਿਯਮਾਂ ਅਨੁਸਾਰ ਛੋਟੇ ਸ਼ਹਿਰਾਂ ਵਿੱਚ ਸਥਿਤ ਸਕੂਲ ਨੂੰ ਤਿੰਨ ਤੋਂ ਪੰਜ ਦੁਕਾਨ ਦੇ ਨਾਮ ਸਕੂਲ ਦੇ ਬਾਹਰ ਲਿਖ ਕੇ ਲਗਾਉਣੇ ਹੁੰਦੇ ਹਨ ਅਤੇ ਵੱਡੇ ਸ਼ਹਿਰਾਂ, ਜਿਵੇਂ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਦਿ ਵੀ ਵੀਹ -ਵੀਹ ਦੁਕਾਨਾਂ ਦੀ ਲਿਸਟ ਸਕੂਲ ਬਾਹਰ ਲਗਾਉਣੀ ਹੁੰਦੀ ਹੈ ਜਿੱਥੋਂ ਵਿਦਿਆਰਥੀ ਕਿਤਾਬ ਖਰੀਦ ਸਕਣ। ਉਨ੍ਹਾਂ ਇਸ ਮੌਕੇ emofficepunjab@gmail.com ਈਮੇਲ ਵੀ ਜਾਰੀ ਕੀਤੀ ਜਿਸ ਰਾਹੀਂ ਵਿਦਿਆਰਥੀ ਅਤੇ ਮਾਪੇ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਿੱਧੇ ਤੌਰ ਸਿੱਖਿਆ ਮੰਤਰੀ ਨੂੰ ਕਰ ਸਕਦੇ ਹਨ।

ਉਨ੍ਹਾਂ ਨੇ ਸਮੂਹ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ 30 ਅਪ੍ਰੈਲ 2023 ਤੱਕ ਨਿਯਮਾਂ ਅਨੁਸਾਰ ਸਕੂਲ ਵਲੋਂ ਕੀਤੀ ਗਏ ਫ਼ੀਸ/ਫੰਡਾਂ ਦੇ ਵਾਧੇ, ਸਕੂਲ ਦੇ ਇੰਨਫਰਾਸਟਕਚਰ ਸਬੰਧੀ ਸਬੰਧੀ ਜਾਣਕਾਰੀ ਭਰ ਕੇ ਜਮ੍ਹਾ ਕਰਵਾਉਣ ਹੈ। ਉਨ੍ਹਾਂ ਇਹ ਵੀ ਕਿਹਾ ਨਿੱਜੀ ਸਕੂਲਾਂ ਵਲੋਂ ਜਮ੍ਹਾਂ ਕਰਵਾਈ ਗਈ ਜਾਣਕਾਰੀ ਸਬੰਧੀ ਅਚਨਚੇਤੀ ਚੈਕਿੰਗ ਵੀ ਜਾਂਚ ਵੀ ਕਰਵਾਈ ਜਾਵੇਗੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੀ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਹਰ ਕੰਮ ਕਾਨੂੰਨ ਅਤੇ ਨਿਯਮਾਂ ਅਨੁਸਾਰ ਹੋਵੇਗਾ ਅਤੇ ਇਹਨਾਂ ਦੀ ਉਲ਼ੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...