ਪੰਜਾਬ ਸਰਕਾਰ ਵੱਲੋਂ ਕੱਲ੍ਹ ਯਾਨੀ ਵੀਰਵਾਰ ਨੂੰ ਅਧਿਆਪਕ ਦਿਵਸ ਮੌਕੇ 77 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਦੌਰਾਨ 55 ਅਧਿਆਪਕਾਂ ਨੂੰ ਸਟੇਟ ਟੀਚਰ ਐਵਾਰਡ, 10 ਅਧਿਆਪਕਾਂ ਨੂੰ ਯੰਗ ਟੀਚਰ ਐਵਾਰਡ, 5 ਅਧਿਆਪਕਾਂ ਨੂੰ ਸਪੈਸ਼ਲ ਟੀਚਰ ਐਵਾਰਡ ਅਤੇ 7 ਅਧਿਆਪਕਾਂ ਨੂੰ ਪ੍ਰਬੰਧਕੀ ਐਵਾਰਡ ਦਿੱਤੇ ਜਾਣਗੇ।
ਚੁਣੇ ਗਏ ਸਾਰੇ ਅਧਿਆਪਕਾਂ ਲਈ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿੱਥੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ।