August 12, 2026, 1:17 pm
----------- Advertisement -----------
HomeNewsEducationਇਲਾਹਾਬਾਦ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਲਏ ਦੋ ਵੱਡੇ ਫੈਸਲੇ

ਇਲਾਹਾਬਾਦ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਲਏ ਦੋ ਵੱਡੇ ਫੈਸਲੇ

Published on

----------- Advertisement -----------

ਇਲਾਹਾਬਾਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਯੂਨੀਵਰਸਿਟੀ ਨੇ ਆਫਲਾਈਨ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਬਦਲ ਲਿਆ ਹੈ। ਇਸ ਦੇ ਨਾਲ ਹੀ ਦੂਜੇ ਸਾਲ ਦੇ ਸਾਰੇ ਵਿਦਿਆਰਥੀਆਂ ਨੂੰ ਤੀਜੇ ਸਾਲ ਵਿੱਚ ਪ੍ਰਮੋਟ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਲਾਹਾਬਾਦ ਯੂਨੀਵਰਸਿਟੀ ਤੀਜੇ ਸਾਲ ਦੇ ਸਮੈਸਟਰ ਦੀ ਪ੍ਰੀਖਿਆ ਆਨਲਾਈਨ ਮੋਡ ਵਿੱਚ ਕਰਵਾਏਗੀ।
ਦੱਸ ਦਈਏ ਕਿ ਇਲਾਹਾਬਾਦ ਯੂਨੀਵਰਸਿਟੀ ਨੇ ਵਾਈਸ ਚਾਂਸਲਰ ਸੰਗੀਤਾ ਸ਼੍ਰੀਵਾਸਤਵ ਦੀ ਪ੍ਰਧਾਨਗੀ ‘ਚ ਯੂਨੀਵਰਸਿਟੀ ਪ੍ਰਸ਼ਾਸਨ ਦੀ ਇਕ ਜ਼ਰੂਰੀ ਬੈਠਕ ‘ਚ ਫੈਸਲਾ ਲਿਆ ਕਿ ਯੂ.ਜੀ ਕੋਰਸਾਂ ਦੇ ਦੂਜੇ ਸਾਲ ਦੇ ਸਾਰੇ ਵਿਦਿਆਰਥੀਆਂ ਨੂੰ ਪ੍ਰਮੋਟ ਕੀਤਾ ਜਾਵੇਗਾ। ਨਾਲ ਹੀ, ਤੀਜੇ ਸਾਲ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਔਨਲਾਈਨ ਮੋਡ ਵਿੱਚ ਹੋਵੇਗੀ। ਇੱਥੇ ਵਿਦਿਆਰਥੀ ਪਿਛਲੇ ਇੱਕ ਮਹੀਨੇ ਤੋਂ ਆਫਲਾਈਨ ਪ੍ਰੀਖਿਆ ਦਾ ਵਿਰੋਧ ਕਰ ਰਹੇ ਹਨ।
ਇਲਾਹਾਬਾਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਧਰਨਾ 20 ਦਿਨਾਂ ਤੱਕ ਚੱਲਿਆ, ਜਿਸ ਤੋਂ ਬਾਅਦ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ। ਕਮੇਟੀ ਨੇ ਇਸ ਮੁੱਦੇ ‘ਤੇ 10 ਮਾਰਚ ਤੱਕ ਵਿਦਿਆਰਥੀਆਂ ਤੋਂ ਸੁਝਾਅ ਮੰਗੇ। ਇਸ ਤੋਂ ਬਾਅਦ ਇਲਾਹਾਬਾਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ਸਿਫਾਰਿਸ਼ਾਂ ਸਾਂਝੀਆਂ ਕੀਤੀਆਂ ਅਤੇ ਫੈਸਲਾ ਕੀਤਾ ਕਿ ਪ੍ਰੀਖਿਆਵਾਂ ਆਨਲਾਈਨ ਢੰਗ ਨਾਲ ਕਰਵਾਈਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...

ਨਾਭਾ : ਦਾਦੀ ਨਾਲ ਪੱਠੇ ਲੈਣ ਗਿਆ ਬੱਚਾ ਅਚਾਨਕ ਨਹਿਰ ‘ਚ ਡਿੱਗਿਆ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਟਿਆਲਾ ਅਧੀਨ ਪੈਂਦੇ ਨਾਭਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਦਾਦੀ ਨਾਲ ਪੱਠੇ ਲੈਣ...

Punjab ਦੀਆਂ 117 ਸੀਟਾਂ ਉੱਤੇ ਇਕੱਲੇ ਚੋਣ ਲੜੇਗੀ ਭਾਜਪਾ: ਕੇਵਲ ਢਿੱਲੋਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ...

ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਪੰਜਾਬ ਦੇ ਨੌਜਵਾਨਾਂ ਨੇ ਵਿਦੇਸ਼ਾਂ ਦੀ ਧਰਤੀ ਦੇ ਉੱਪਰ ਵੱਡੇ ਅਹੁਦੇ ਹਾਸਿਲ ਕਰਕੇ ਪਿੰਡ...