ਚੰਡੀਗੜ੍ਹ , 20 ਦਸੰਬਰ, 2021: ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਛੁੱਟੀਆਂ 24 ਤੋਂ 31 ਦਸੰਬਰ ਤੱਕ ਹੋਣਗੀਆਂ।
ਇਹ ਸਰਦੀਆਂ ਦੀਆਂ ਛੁੱਟੀਆਂ ਮਿਤੀ 24 ਦਸੰਬਰ ਤੋਂ ਇਕੱਤੀ ਦਸੰਬਰ ਤੱਕ ਅੱਠ (8) ਦਿਨਾਂ ਤੱਕ ਹੋਣਗੀਆਂ। ਇਸ ਬਾਬਤ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਤੇ ਸਮੂਹ ਸਕੂਲ ਮੁਖੀਆਂ ਨੂੰ ਇਕ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।












