September 11, 2026, 1:41 am
----------- Advertisement -----------
HomeNewsEducationਜਾਣੋ ਕਦੋਂ ਜਾਰੀ ਹੋਣਗੇ CBSE 10ਵੀਂ ਜਮਾਤ ਦੇ ਨਤੀਜੇ

ਜਾਣੋ ਕਦੋਂ ਜਾਰੀ ਹੋਣਗੇ CBSE 10ਵੀਂ ਜਮਾਤ ਦੇ ਨਤੀਜੇ

Published on

----------- Advertisement -----------

ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦਾ 10ਵੀਂ ਜਮਾਤ ਦਾ ਨਤੀਜਾ ਜਲਦੀ ਹੀ ਐਲਾਨਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਫਿਲਹਾਲ ਟਰਮ 2 ਦੀਆਂ ਉੱਤਰ ਪੱਤਰੀਆਂ(Answer Sheets) ਦੀ ਜਾਂਚ ਕੀਤੀ ਜਾ ਰਹੀ ਹੈ। ਤਾਜ਼ਾ ਅਪਡੇਟਸ ਦੇ ਅਨੁਸਾਰ, 10ਵੀਂ ਦੀਆਂ ਕਾਪੀਆਂ ਦੀ ਪ੍ਰੀਖਿਆ 20 ਜੂਨ ਤੱਕ ਪੂਰੀ ਹੋਣ ਦੀ ਉਮੀਦ ਹੈ, ਜਿਸ ਤੋਂ ਬਾਅਦ ਨਤੀਜੇ ਇਸ ਮਹੀਨੇ cbseresults.nic.in ‘ਤੇ ਘੋਸ਼ਿਤ ਕੀਤੇ ਜਾ ਸਕਦੇ ਹਨ।
ਜਾਣਕਾਰੀ ਅਨੁਸਾਰ ਉੱਤਰ ਕਾਪੀਆਂ ਚੈੱਕ ਕਰਨ ਵਾਲੇ ਅਧਿਆਪਕਾਂ ਨੇ ਦੱਸਿਆ ਕਿ ਕਾਪੀਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਬੋਰਡ ਵੱਲੋਂ ਇਸ ਲਈ 20 ਜੂਨ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ। CBSE ਦੀ 10ਵੀਂ ਜਮਾਤ ਦੀ ਟਰਮ 2 ਦੀਆਂ ਪ੍ਰੀਖਿਆਵਾਂ 24 ਮਈ ਨੂੰ ਖਤਮ ਹੋਈਆਂ ਸਨ ਅਤੇ ਇਸ ਨੂੰ ਹੁਣ 20 ਦਿਨ ਬੀਤ ਚੁੱਕੇ ਹਨ। ਹੁਣ ਕਿਹਾ ਜਾ ਰਿਹਾ ਹੈ ਕਿ 20 ਜੂਨ ਤੱਕ ਉੱਤਰ ਕਾਪੀਆਂ ਦੀ ਜਾਂਚ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ, ਜਿਸ ਤੋਂ ਬਾਅਦ ਬੋਰਡ ਨੂੰ ਨਤੀਜੇ ਜਾਰੀ ਕਰਨ ਲਈ ਘੱਟੋ-ਘੱਟ ਸੱਤ ਦਿਨ ਲੱਗਣਗੇ।
ਜੇਕਰ 10ਵੀਂ ਦੇ ਨਤੀਜਿਆਂ ਦੀ ਗੱਲ ਕਰੀਏ ਤਾਂ ਮਾਹਿਰਾਂ ਨੇ ਨਤੀਜੇ ਐਲਾਨਣ ਦੀ ਅਨੁਮਾਨਿਤ ਮਿਤੀ 29 ਜਾਂ 30 ਜੂਨ ਦੱਸੀ ਹੈ। ਹਾਲਾਂਕਿ, ਸੀਬੀਐਸਈ ਅਧਿਕਾਰੀਆਂ ਨੇ ਅਸਥਾਈ ਮਿਤੀ ‘ਤੇ ਵੀ ਟਿੱਪਣੀ ਨਹੀਂ ਕੀਤੀ ਹੈ। ਉਨ੍ਹਾਂ ਨੇ ਸਿਰਫ ਇਹ ਦੱਸਿਆ ਸੀ ਕਿ ਪ੍ਰੀਖਿਆਵਾਂ ਖਤਮ ਹੋਣ ਤੋਂ 20 ਦਿਨਾਂ ਬਾਅਦ ਬੋਰਡ ਨਤੀਜੇ ਦੀ ਤਰੀਕ ਦਾ ਐਲਾਨੀ ਜਾ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...