September 9, 2026, 11:49 pm
----------- Advertisement -----------
HomeNewsEducationCBSE ਅਗਲੇ ਸਾਲ ਤੋਂ ਫਿਰ ਬਦਲੇਗਾ ਪ੍ਰੀਖਿਆ ਦਾ ਪੈਟਰਨ, ਲਾਗੂ ਹੋਵੇਗਾ ਸਿੰਗਲ...

CBSE ਅਗਲੇ ਸਾਲ ਤੋਂ ਫਿਰ ਬਦਲੇਗਾ ਪ੍ਰੀਖਿਆ ਦਾ ਪੈਟਰਨ, ਲਾਗੂ ਹੋਵੇਗਾ ਸਿੰਗਲ ਪ੍ਰੀਖਿਆ ਫਾਰਮੈਟ

Published on

----------- Advertisement -----------

ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਦੇ ਅਗਲੇ ਅਕਾਦਮਿਕ ਸਾਲ ਤੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਿਛਲੇ ਸਾਲਾਂ ਦੀ ਤਰ੍ਹਾਂ ਸਾਲ ਵਿੱਚ ਸਿਰਫ ਇੱਕ ਵਾਰ ਲਈਆਂ ਜਾਣਗੀਆਂ। ਬੋਰਡ ਹੁਣ ਆਪਣੇ ਪੁਰਾਣੇ ਟ੍ਰੈਕ ‘ਤੇ ਵਾਪਸ ਆ ਜਾਵੇਗਾ। ਇਸ ਤਹਿਤ ਇਹ ਪ੍ਰੀਖਿਆ ਪਹਿਲਾਂ ਦੀ ਤਰ੍ਹਾਂ ਸਾਲ ‘ਚ ਇਕ ਵਾਰ ਹੋਵੇਗੀ।
ਦੱਸ ਦਈਏ ਕਿ 2021-22 ਅਕਾਦਮਿਕ ਸਾਲ ਲਈ, ਬੋਰਡ ਨੇ ਬੋਰਡ ਪ੍ਰੀਖਿਆਵਾਂ ਦੋ ਟਰਮਾ ਚ ਲਈਆਂ ਸਨ। ਟਰਮ-1 ਬੋਰਡ ਦੀਆਂ ਪ੍ਰੀਖਿਆਵਾਂ ਨਵੰਬਰ-ਦਸੰਬਰ 2021 ਵਿੱਚ ਹੋਈਆਂ ਸਨ ਅਤੇ ਟਰਮ-2 ਦੀਆਂ ਪ੍ਰੀਖਿਆਵਾਂ ਇਸ ਸਾਲ 26 ਅਪ੍ਰੈਲ ਨੂੰ ਸ਼ੁਰੂ ਹੋਣਗੀਆਂ। ਟਰਮ 1 ਦੇ ਪੇਪਰਾਂ ਵਿੱਚ ਸਿਰਫ਼ ਬਹੁ-ਚੋਣ ਵਾਲੇ ਪ੍ਰਸ਼ਨ ਸ਼ਾਮਲ ਹੁੰਦੇ ਹਨ, ਜਦੋਂ ਕਿ ਟਰਮ 2 ਵਿੱਚ ਵਿਅਕਤੀਗਤ ਜਾਂ ਲੰਬੇ ਉੱਤਰਾਂ ਵਾਲੇ ਪ੍ਰਸ਼ਨ ਸ਼ਾਮਲ ਹੁੰਦੇ ਹਨ।
ਸੀਬੀਐਸਈ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਇਹ ਫੈਸਲਾ ਸਕੂਲਾਂ ਤੋਂ ਪ੍ਰਤੀਨਿਧਤਾ ਪ੍ਰਾਪਤ ਕਰਨ ਤੋਂ ਬਾਅਦ ਲਿਆ ਗਿਆ ਹੈ। ਉਸਨੇ ਅੱਗੇ ਕਿਹਾ ਕਿ ਬੋਰਡ ਨੇ ਕਦੇ ਵੀ ਦੋ-ਟਰਮ ਦੇ ਫਾਰਮੈਟ ਨੂੰ ਜਾਰੀ ਰੱਖਣ ਦਾ ਐਲਾਨ ਨਹੀਂ ਕੀਤਾ ਸੀ। ਅਧਿਕਾਰੀ ਨੇ ਦੱਸਿਆ ਕਿ ਸੀਬੀਐਸਈ ਨੇ ਹੁਣ ਫਿਰ ਸਿੰਗਲ ਪ੍ਰੀਖਿਆ ਫਾਰਮੈਟ ‘ਤੇ ਬਣੇ ਰਹਿਣ ਦਾ ਫੈਸਲਾ ਕੀਤਾ ਹੈ।
ਸੀਬੀਐਸਈ ਨੇ ਪਿਛਲੇ ਸਾਲ ਕੋਵਿਡ-19 ਮਹਾਮਾਰੀ ਦੇ ਚੱਲਦੇ ਇਸ ਸਾਲ ਲਈ 10ਵੀਂ ਅਤੇ 12ਵੀਂ ਦੀ ਪ੍ਰੀਖਿਆ ਲਈ ਦੋ ਟਰਮ ਦਾ ਫੈਸਲਾ ਕੀਤਾ ਸੀ।ਜੋ ਸਟੂਡੈਂਟਸ ਹੁਣ 10ਵੀਂ ਅਤੇ 12ਵੀਂ ਜਮਾਤ ਵਿੱਚ ਦਾਖਲਾ ਲੈ ਰਹੇ ਹਨ, ਉਨ੍ਹਾਂ ਲਈ 2022-23 ਦੇ ਵਿਦਿਅਕ ਸਾਲ ਦੀ ਬੋਰਡ ਅੰਤਮ ਪ੍ਰੀਖਿਆ ਇੱਕ ਵਾਰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...