September 9, 2026, 11:49 pm
----------- Advertisement -----------
HomeNewsEducationCBSE ਵੱਲੋਂ ਪ੍ਰਾਈਵੇਟ ਵਿਦਿਆਰਥੀਆਂ ਲਈ ਟਰਮ 2 ਪ੍ਰੀਖਿਆ ਐਡਮਿਟ ਕਾਰਡ ਜਾਰੀ

CBSE ਵੱਲੋਂ ਪ੍ਰਾਈਵੇਟ ਵਿਦਿਆਰਥੀਆਂ ਲਈ ਟਰਮ 2 ਪ੍ਰੀਖਿਆ ਐਡਮਿਟ ਕਾਰਡ ਜਾਰੀ

Published on

----------- Advertisement -----------

CBSE 26 ਅਪ੍ਰੈਲ, 2022 ਤੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀ ਟਰਮ-2 ਦੀ ਪ੍ਰੀਖਿਆ ਕਰਵਾਉਣ ਜਾ ਰਿਹਾ ਹੈ। ਦਸਵੀਂ ਜਮਾਤ ਦੀ ਪ੍ਰੀਖਿਆ 24 ਮਈ, 2022 ਨੂੰ ਸਮਾਪਤ ਹੋਵੇਗੀ, ਜਦਕਿ 12ਵੀਂ ਜਮਾਤ ਦੀ ਟਰਮ-2 ਦੀ ਪ੍ਰੀਖਿਆ 15 ਜੂਨ, 2022 ਨੂੰ ਸਮਾਪਤ ਹੋਵੇਗੀ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਪ੍ਰਾਈਵੇਟ ਵਿਦਿਆਰਥੀਆਂ ਲਈ ਟਰਮ-2 ਬੋਰਡ ਪ੍ਰੀਖਿਆ ਲਈ ਦਾਖਲਾ ਕਾਰਡ ਜਾਰੀ ਕੀਤਾ ਹੈ।
ਦੱਸ ਦਈਏ ਕਿ ਐਡਮਿਟ ਕਾਰਡ ਆਨਲਾਈਨ ਮੋਡ ਰਾਹੀਂ ਜਾਰੀ ਕੀਤਾ ਗਿਆ ਹੈ। ਜੋ ਵੀ ਪ੍ਰੀਖਿਆਰਥੀ ਇਸ ਵਾਰ ਟਰਮ-2 ਦੀ ਪ੍ਰੀਖਿਆ ਵਿੱਚ ਬੈਠਣ ਜਾ ਰਹੇ ਹਨ ਉਹ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾ ਕੇ ਆਪਣਾ ਐਡਮਿਟ ਕਾਰਡ ਚੈੱਕ ਅਤੇ ਡਾਊਨਲੋਡ ਕਰ ਸਕਦੇ ਹਨ
ਜ਼ਿਕਰਯੋਗ ਹੈ ਕਿ ਦੇਸ਼ ਅਤੇ ਦੁਨੀਆ ਭਰ ਵਿੱਚ ਕੋਰੋਨਾ ਮਹਾਮਾਰੀ ਦੇ ਪ੍ਰਭਾਵ ਦੇ ਮੱਦੇਨਜ਼ਰ, ਸੀਬੀਐਸਈ ਨੇ ਇਸ ਸਾਲ ਬੋਰਡ ਦੀਆਂ ਪ੍ਰੀਖਿਆਵਾਂ ਦੋ ਸੈਸ਼ਨਾਂ – ਟਰਮ-1 ਅਤੇ ਟਰਮ-2 ਵਿੱਚ ਕਰਵਾਉਣ ਦਾ ਫੈਸਲਾ ਕੀਤਾ ਹੈ। ਟਰਮ-2 ਦੀ ਪ੍ਰੀਖਿਆ ਸਾਰੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿਰਧਾਰਿਤ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਜਾਵੇਗੀ। ਪ੍ਰੀਖਿਆ ਦੌਰਾਨ ਵਿਦਿਆਰਥੀ ਇਨ੍ਹਾਂ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਨਾ ਭੁੱਲਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...