September 9, 2026, 11:49 pm
----------- Advertisement -----------
HomeNewsEducationਅਗਲੇ ਸਾਲ ਤੋਂ ਪਹਿਲਾ ਵਾਂਗ ਇਕੋ ਵਾਰ 'ਚ ਹੋ ਸਕਦੀਆਂ ਹਨ CBSE...

ਅਗਲੇ ਸਾਲ ਤੋਂ ਪਹਿਲਾ ਵਾਂਗ ਇਕੋ ਵਾਰ ‘ਚ ਹੋ ਸਕਦੀਆਂ ਹਨ CBSE ਬੋਰਡ ਪ੍ਰੀਖਿਆਵਾਂ

Published on

----------- Advertisement -----------

CBSE ਦੀਆਂ 10ਵੀਂ ਅਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋਣ ਵਾਲੀਆਂ ਹਨ। CBSE ਟਰਮ 2 ਦੀ ਪ੍ਰੀਖਿਆ 26 ਅਪ੍ਰੈਲ 2022 ਤੋਂ ਸ਼ੁਰੂ ਹੋਵੇਗੀ। ਦੇਸ਼ ਅਤੇ ਦੁਨੀਆ ਭਰ ਵਿੱਚ ਕੋਰੋਨਾ ਮਹਾਮਾਰੀ ਦੇ ਪ੍ਰਭਾਵ ਦੇ ਮੱਦੇਨਜ਼ਰ, ਸੀਬੀਐਸਈ ਇਸ ਸਾਲ ਬੋਰਡ ਦੀਆਂ ਪ੍ਰੀਖਿਆਵਾਂ ਦੋ ਸੈਸ਼ਨਾਂ – ਟਰਮ-1 ਅਤੇ ਟਰਮ-2 ਵਿੱਚ ਕਰਵਾ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਵੱਲੋਂ ਅਗਲੇ ਸਾਲ ਤੋਂ 10ਵੀਂ ਤੇ 12ਵੀਂ ਦੀ ਬੋਰਡ ਪ੍ਰੀਖਿਆ ਇਕ ਟਰਮ ‘ਚ ਹੋਵੇਗੀ। ਵਿਦਿਅਕ ਸੈਸ਼ਨ 2022-23 ਤੋਂ ਪ੍ਰੀਖਿਆ ਦੋ ਟਰਮ ‘ਚ ਨਹੀਂ ਹੋਵੇਗੀ। ਹਾਲਾਂਕਿ, ਬੋਰਡ ਵੱਲੋਂ ਇਸ ਦੀ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।
ਸੂਤਰਾਂ ਮੁਤਾਬਿਕ ਬੋਰਡ ਸਕੂਲਾਂ ਤੋਂ ਬੇਨਤੀਆਂ ਪ੍ਰਾਪਤ ਕਰਨ ਤੋਂ ਬਾਅਦ ਸਿੰਗਲ ਪ੍ਰੀਖਿਆ ਪੈਟਰਨ ਬਹਾਲ ਕਰਨ ਦਾ ਫ਼ੈਸਲਾ ਲੈ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਟਰਮ-2 ਦੀ ਪ੍ਰੀਖਿਆ ਖ਼ਤਮ ਹੋਣ ਤੋਂ ਬਾਅਦ ਇਸ ਦਾ ਅਧਿਕਾਰਤ ਐਲਾਨ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਬੋਰਡ ਵੱਲੋ ਨਵੰਬਰ ਤੇ ਦਸੰਬਰ 2021 ਵਿਚਕਾਰ ਹੋਈ ਪਹਿਲੇ ਟਰਮ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਸੀ। ਹੁਣ ਦੂਸਰੀ ਟਰਮ ਦੀ ਪ੍ਰੀਖਿਆ 26 ਅਪ੍ਰੈਲ ਤੋਂ ਕਰਵਾਈ ਜਾ ਰਹੀ ਹੈ ਇਸ ਸਾਲ CBSE ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ 25 ਮਈ 2022 ਤੱਕ ਅਤੇ 12ਵੀਂ ਜਮਾਤ ਦੀ ਪ੍ਰੀਖਿਆ 15 ਜੂਨ 2022 ਤੱਕ ਜਾਰੀ ਰਹੇਗੀ। ਟਰਮ-2 ਦੀ ਪ੍ਰੀਖਿਆ ਸਾਰੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਨਿਰਧਾਰਿਤ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਜਾਵੇਗੀ। ਪ੍ਰੀਖਿਆ ਦੌਰਾਨ ਵਿਦਿਆਰਥੀਆ ਨੂੰ ਇਨ੍ਹਾਂ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨਾ ਲਾਜ਼ਮੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫਗਵਾੜਾ; 13 ਅਗਸਤ*ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

*ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਲੁਧਿਆਣਾ, 27 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ...

‘ਦੇਸ਼ ਦੇ ਨੌਜਵਾਨਾਂ ਦਾ ਹਿੱਤ ਸਾਡੀ ਸਭ ਤੋਂ ਵੱਡੀ ਤਰਜੀਹ, ਦੋਸ਼ੀਆਂ ਨੂੰ ਦਿੱਤੀ ਜਾਏਗੀ ਸਖ਼ਤ ਸਜ਼ਾ’ ਪੇਪਰ ਲੀਕ ਮਾਮਲੇ ‘ਤੇ ਬੋਲੇ PM ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੁਣੇ ਜਿਹੇ ਹੋਏ NEET ਪ੍ਰੀਖਿਆ ਲੀਕ ਮਾਮਲੇ ਵਿਚ ਸ਼ਾਮਲ...

ਪੰਜਾਬ ‘ਚ 681 ਕਰਾਫਟ ਇੰਸਟ੍ਰਕਟਰਾਂ ਦੀ ਭਰਤੀ ਸ਼ੁਰੂ, ਫ੍ਰੈਸ਼ਰ ਨਹੀਂ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ 681 ਕਰਾਫਟ ਇੰਸਟ੍ਰਕਟਰ ਅਹੁਦਿਆਂ...

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...