August 11, 2026, 1:22 am
----------- Advertisement -----------
HomeNewsEducationਸਿੱਖਿਆ ਸੰਬੰਧੀ ਸੁਝਾਅ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤਾ...

ਸਿੱਖਿਆ ਸੰਬੰਧੀ ਸੁਝਾਅ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਕੀਤਾ ਗਿਆ ਪੋਰਟਲ

Published on

----------- Advertisement -----------

ਭਗਵੰਤ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਦੂਜੀ ਵਾਰ ਲੁਧਿਆਣਾ ਪੁੱਜੇ ਹਨ। ਸੀਐਮ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ​​ਕਰਨ ਲਈ ਸਾਰੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਬਾਰੇ ਚਰਚਾ ਕੀਤੀ। ਸਕੂਲੀ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਲਿਆਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਨਿੱਜੀ ਰਿਜ਼ੋਰਟ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਤੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਝਾਅ ਮੰਗੇ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਨੂੰ ਪੁਸਤਕ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
ਸੀਐਮ ਮਾਨ ਨੇ ਅਧਿਆਪਕ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਈ ਆਈਡੀਆ ਸ਼ੇਅਰ ਪੋਰਟਲ ਵੀ ਲਾਂਚ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਇਸ ਪੋਰਟਲ ‘ਤੇ ਆਪਣੇ ਸੁਝਾਅ ਦੇਣ ਕਿ ਸਰਕਾਰ ਨੂੰ ਸਿੱਖਿਆ ਪ੍ਰਣਾਲੀ ਵਿਚ ਕਿਵੇਂ ਸੁਧਾਰ ਕਰਨਾ ਚਾਹੀਦਾ ਹੈ। ਅਧਿਆਪਕ ਇਸ ਪੋਰਟਲ ‘ਤੇ ਸਿੱਖਿਆ ਨਾਲ ਸਬੰਧਤ ਕੋਈ ਵੀ ਸੁਝਾਅ ਜਾਂ ਸ਼ਿਕਾਇਤ ਦੇ ਸਕਦੇ ਹਨ। ਸਰਕਾਰ ਅਧਿਆਪਕਾਂ ਨੂੰ ਪੜਾਈ ਦਾ ਮਾਹੌਲ ਦੇਵੇਗੀ ਅਤੇ ਅਧਿਆਪਕ ਸਰਕਾਰ ਨੂੰ ਬੱਚਿਆਂ ਦਾ ਬਿਹਤਰ ਭਵਿੱਖ ਦੇਣਗੇ। ਅਧਿਆਪਕਾਂ ਨੂੰ ਵੀ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸਾਲ ਵਧੀਆ ਕਾਰਗੁਜ਼ਾਰੀ ਵਾਲੇ 10 ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਸਰਕਾਰ ਅਧਿਆਪਕਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਹਰ ਸਹੂਲਤ ਦੇਵੇਗੀ। ਬੱਚਿਆਂ ਦੀ ਪੜ੍ਹਾਈ ਲਈ ਸਰਕਾਰ ਕੋਲ ਬਹੁਤ ਸਾਰਾ ਬਜਟ ਹੈ।

ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਦੀ ਬੇਮਿਸਾਲ ਕਾਬਲੀਅਤ ਅਤੇ ਸਮਰੱਥਾਵਾਂ ‘ਤੇ ਕੋਈ ਸ਼ੱਕ ਨਹੀਂ ਹੈ, ਪਰ ਸਰਕਾਰੀ ਸਿੱਖਿਆ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਲੋਕਾਂ ਦੀ ਪੂਰਨ ਸ਼ਮੂਲੀਅਤ ਅਤੇ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਾਨੂੰ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਣ ਦੀ ਵੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਵਿਵਹਾਰਕ ਬਣਾਉਣ ਦੇ ਨਾਲ-ਨਾਲ ਰੋਜ਼ਮਰ੍ਹਾ ਦੀ ਜ਼ਿੰਦਗੀ ਵਿਚ ਵਧੇਰੇ ਢੁਕਵੀਂ ਅਤੇ ਲਾਹੇਵੰਦ ਬਣਾਉਣ ਲਈ ਅਧਿਆਪਕਾਂ ਨੂੰ ਪੂਰਾ ਸਹਿਯੋਗ ਦੇਵੇਗੀ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਡੀ ਸਿੱਖਿਆ ਨੂੰ ਅਗਲੇ ਪੱਧਰ ਤੱਕ ਲਿਜਾਣ ਲਈ ਸਾਡੇ ਅਧਿਆਪਕਾਂ ਨੂੰ ਦਿੱਲੀ ਦੇ ਸਕੂਲਾਂ ਅਤੇ ਵਿਦੇਸ਼ਾਂ ਵਿੱਚ ਵੀ ਵਿਦਿਅਕ ਟੂਰਾਂ ‘ਤੇ ਸਿੰਗਾਪੁਰ, ਸਵਿਟਜ਼ਰਲੈਂਡ, ਫਿਨਲੈਂਡ ਵਰਗੇ ਦੇਸ਼ਾਂ ਅਤੇ ਹਾਰਵਰਡ ਤੇ ਆਕਸਫੋਰਡ ਵਰਗੀਆਂ ਸੰਸਥਾਵਾਂ ਵਿੱਚ ਸਿੱਖਿਆ ਸਿਖਲਾਈ ਲਈ ਸਰਕਾਰੀ ਖਰਚੇ ‘ਤੇ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਾਡੇ ਅਧਿਆਪਕਾਂ ਦੇ ਵਿਚਾਰਾਂ ਤੋਂ ਇਲਾਵਾ ਸਿੱਖਿਆ ਦਾ ਦਿੱਲੀ ਮਾਡਲ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇਗਾ।

ਇਸ ਮੌਕੇ ਸੰਬੋਧਨ ਕਰਦਿਆਂ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਅਧਿਆਪਕਾਂ ਦੇ ਵਿਚਾਰਾਂ ਅਤੇ ਸੁਝਾਵਾਂ ਦਾ ਸੁਆਗਤ ਕੀਤਾ ਜਾਵੇਗਾ ਅਤੇ ਹਰੇਕ ਸੁਝਾਅ ਨੂੰ ਧਿਆਨ ਨਾਲ ਵਿਚਾਰਿਆ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਬਣਾਉਣ ਲਈ ਸਾਰਥਕ ਵਿਚਾਰਾਂ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਇਮਾਨਦਾਰੀ, ਲਗਨ ਅਤੇ ਸਖ਼ਤ ਮਿਹਨਤ ਵਾਲੀ ਕਾਰਗੁਜ਼ਾਰੀ ਦਾ ਸਨਮਾਨ ਕੀਤਾ ਜਾਵੇਗਾ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਬੇਈਮਾਨੀ ਲਈ ਕੋਈ ਥਾਂ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...