ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ‘ਤੇ ਅਧਿਆਪਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।
ਨਾਲ ਹੀ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।