July 26, 2026, 3:13 am
----------- Advertisement -----------
HomeNewsEducationਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ

Published on

----------- Advertisement -----------

ਦੇਸ਼ ਦੇ ਕਈ ਰਾਜਾਂ ‘ਚ ਤੇਜ਼ ਗਰਮੀ ਅਤੇ ਲੂ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਅਜਿਹੇ ‘ਚ ਕੇਂਦਰੀ ਸਿੱਖਿਆ ਮੰਤਰਾਲੇ ਨੇ ਗਰਮੀ ਨਾਲ ਨਜਿੱਠਣ ਲਈ ਸਕੂਲਾਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਸਕੂਲ ਪ੍ਰਬੰਧਕਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਸਕੂਲਾਂ ਵਿੱਚ ਵਰਦੀ ਦੇ ਨਿਯਮਾਂ ਵਿੱਚ ਢਿੱਲ ਦੇਣ ਦੀ ਕੋਸ਼ਿਸ਼ ਕਰਨ। ਇੰਨੀ ਗਰਮੀ ਵਿੱਚ ਬੱਚਿਆਂ ਦਾ ਸਕੂਲੀ ਵਰਦੀ ਵਿੱਚ ਆਉਣਾ ਮੁਸੀਬਤ ਬਣ ਸਕਦਾ ਹੈ। ਗਰਮੀ ਦੇ ਮੱਦੇਨਜ਼ਰ, ਵਿਦਿਆਰਥੀਆਂ ਨੂੰ ਹਲਕੇ ਅਤੇ ਹਵਾਦਾਰ ਕੱਪੜੇ ਪਹਿਨਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਕੇਂਦਰੀ ਸਿੱਖਿਆ ਮੰਤਰਾਲੇ ਨੇ ਸਕੂਲਾਂ ਨੂੰ ਸਮਾਂ ਸੋਧਣ ਲਈ ਵੀ ਕਿਹਾ ਹੈ। ਦੁਪਹਿਰ ਦੋ ਵਜੇ ਗਰਮੀ ਆਪਣੇ ਸਿਖਰ ‘ਤੇ ਹੁੰਦੀ ਹੈ ਇਸ ਲਈ ਕੇਂਦਰੀ ਸਿੱਖਿਆ ਮੰਤਰਾਲੇ ਨੇ ਸਕੂਲਾਂ ਨੂੰ ਸਮੇਂ ਵਿੱਚ ਬਦਲਾਅ ਕਰਨ ਲਈ ਵੀ ਕਿਹਾ ਹੈ।
ਕੇਂਦਰ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ :
ਕੇਂਦਰ ਸਰਕਾਰ ਨੇ ਸਕੂਲਾਂ ਦਾ ਸਮਾਂ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਬਦਲਣ ਦੇ ਨਿਰਦੇਸ਼ ਦਿੱਤੇ ਹਨ।
ਗਰਮੀ ਤੋਂ ਬਚਣ ਲਈ ਬੱਚਿਆਂ ਨੂੰ ਖੇਡਾਂ ਅਤੇ ਬਾਹਰੀ ਗਤੀਵਿਧੀਆਂ ਨਾ ਕਰਨ ਲਈ ਕਿਹਾ ਗਿਆ ਹੈ।
ਸਕੂਲ ਬੱਸ ਅਤੇ ਵੈਨ ਵਿੱਚ ਜਿੰਨੀਆਂ ਸੀਟਾਂ ਹਨ, ਓਨੇ ਹੀ ਵਿਦਿਆਰਥੀ ਬੈਠਣ। ਸਕੂਲ ਬੱਸ ਨੂੰ ਛਾਂ ਵਿਚ ਖੜ੍ਹਾ ਰੱਖਿਆ ਜਾਵੇ
ਸਕੂਲੀ ਬੱਸਾਂ ਅਤੇ ਵੈਨਾਂ ਦੇ ਅੰਦਰ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਹੋਵੇਗਾ।
ਸਕੂਲ ਦੀ ਪ੍ਰਾਰਥਨਾ ਸਭਾ ਵੀ ਜਮਾਤਾਂ ਦੇ ਅੰਦਰ ਹੀ ਹੋਵੇ।
ਖਿੜਕੀਆਂ ਤੋਂ ਸਿੱਧੀ ਧੁੱਪ ਕਲਾਸਰੂਮ ਵਿੱਚ ਨਾ ਆਵੇ, ਇਸ ਲਈ ਇਸਨੂੰ ਪਰਦਿਆਂ ਨਾਲ ਢਕਿਆ ਜਾਵੇ।
ਬੱਚਿਆਂ ਨੂੰ ਪਾਣੀ ਦੀ ਬੋਤਲ ਅਤੇ ਖਾਣ-ਪੀਣ ਦਾ ਧਿਆਨ ਰੱਖਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।
ਇਸ ਦੇ ਨਾਲ ਹੀ ਸਾਈਕਲ ‘ਤੇ ਜਾਂ ਪੈਦਲ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਸਿਰ ਨੂੰ ਟੋਪੀ ਜਾਂ ਛਤਰੀਆਂ ਨਾਲ ਢੱਕਣ ਲਈ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...