July 28, 2026, 12:13 pm
----------- Advertisement -----------
HomeNewsBreaking Newsਪੰਜਾਬ 'ਚ ਔਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਦਿੱਤੀ ਜਾਵੇਗੀ ਸਿੱਖਿਆ

ਪੰਜਾਬ ‘ਚ ਔਨਲਾਈਨ ਧੋਖਾਧੜੀ ਤੋਂ ਬਚਾਉਣ ਲਈ ਦਿੱਤੀ ਜਾਵੇਗੀ ਸਿੱਖਿਆ

Published on

----------- Advertisement -----------

ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਔਨਲਾਈਨ ਧੋਖਾਧੜੀ ਤੋਂ ਬਚਣ ਦੀ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਇਸ ਖਤਰੇ ਨਾਲ ਨਜਿੱਠਣ ਦੇ ਗੁਰ ਵੀ ਸਿਖਾਏ ਜਾਣਗੇ। ਇਸ ਦੇ ਲਈ ਗ੍ਰਹਿ ਮੰਤਰਾਲੇ ਵੱਲੋਂ ਸਿਲੇਬਸ ਤਿਆਰ ਕੀਤਾ ਗਿਆ ਹੈ। ਜਿਸ ਨੂੰ Introduction to E-Security ਦਾ ਨਾਮ ਦਿੱਤਾ ਗਿਆ ਹੈ। ਇਹ ਸਿਲੇਬਸ ਪਹਿਲੇ ਪੜਾਅ ਵਿੱਚ ਉਨ੍ਹਾਂ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ ਜਿੱਥੇ ਸਟੂਡੈਂਟਸ ਪੁਲਿਸ ਕੈਡੇਟ (ਐਸਪੀਸੀ) ਸਕੀਮ ਚੱਲ ਰਹੀ ਹੈ। 

ਇਸਤੋਂ ਇਲਾਵਾ ਸਿੱਖਿਆ ਵਿਭਾਗ ਅਨੁਸਾਰ 8ਵੀਂ ਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਵਿਸ਼ਾ ਪੜ੍ਹਾਇਆ ਜਾਵੇਗਾ। ਵਿਭਾਗ ਵੱਲੋਂ ਇਹ ਸਿਲੇਬਸ ਉਨ੍ਹਾਂ ਮਾਸਟਰ ਟਰੇਨਰਾਂ ਨੂੰ ਵੀ ਮੁਹੱਈਆ ਕਰਵਾਇਆ ਗਿਆ ਹੈ। ਜਿਸ ਨੇ ਪੁਲਿਸ ਕੈਡੇਟ ਸਕੀਮ ਵਿੱਚ ਸ਼ਾਮਿਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਫਿਲੌਰ ਤੋਂ ਸਿਖਲਾਈ ਲਈ ਹੈ। ਤਾਂ ਜੋ ਉਹ ਵਿਦਿਆਰਥੀਆਂ ਨੂੰ ਇਸ ਬਾਰੇ ਸੁਚੱਜੇ ਢੰਗ ਨਾਲ ਜਾਗਰੂਕ ਕਰ ਸਕੇ। ਇਸ ਦੇ ਨਾਲ ਹੀ ਉਹ ਵਿਦਿਆਰਥੀਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਆਸਾਨੀ ਨਾਲ ਦੇ ਸਕੇ। 

ਦੱਸ ਦਈਏ ਕਿ ਵਿਭਾਗ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਐਸਪੀਸੀ ਦੀਆਂ ਅੰਦਰੂਨੀ ਅਤੇ ਬਾਹਰੀ ਗਤੀਵਿਧੀਆਂ ਦੇ ਨਾਲ-ਨਾਲ ਇਸ ਸਿਲੇਬਸ ਬਾਰੇ ਸਿਖਲਾਈ ਦਿੱਤੀ ਜਾਵੇ। ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਐਸਪੀਸੀ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਸ ਸਬੰਧੀ 28 ਪੰਨਿਆਂ ਦੀ ਕਿਤਾਬ ਤਿਆਰ ਕੀਤੀ ਗਈ ਹੈ। ਇਹ ਕਿਤਾਬ ਅੰਗਰੇਜ਼ੀ ਵਿੱਚ ਹੈ। ਯਾਦ ਰਹੇ ਕਿ ਪੰਜਾਬ ਵਿੱਚ ਸਭ ਤੋਂ ਵੱਧ ਲੋਕ ਧੋਖਾਧੜੀ ਦਾ ਸ਼ਿਕਾਰ ਹਨ। ਪਿਛਲੇ ਇੱਕ ਸਾਲ ਵਿੱਚ 400 ਤੋਂ ਵੱਧ ਕੇਸ ਦਰਜ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...