September 30, 2026, 8:39 pm
----------- Advertisement -----------
HomeNewsEducationਜਾਣੋ, ਸਕਾਲਰਸ਼ਿਪ ਲੈਣ ਲਈ ਯੋਗਤਾ ਤੇ ਆਖਰੀ ਤਰੀਕ

ਜਾਣੋ, ਸਕਾਲਰਸ਼ਿਪ ਲੈਣ ਲਈ ਯੋਗਤਾ ਤੇ ਆਖਰੀ ਤਰੀਕ

Published on

----------- Advertisement -----------

ਟਾਟਾ ਸਟੀਲ ਡਾਊਨਸਟ੍ਰੀਮ ਪ੍ਰੋਡਕਟਸ ਲਿਮਟਿਡ ਸਕਾਲਰਸ਼ਿਪ ਲੈ ਕੇ ਆਇਆ ਹੈ। ਇਸ ਸਕਾਲਰਸ਼ਿਪ ਤਹਿਤ ਯੋਗ ਵਿਦਿਆਰਥੀਆਂ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਹ ਸਕਾਲਰਸ਼ਿਪ ਉਨ੍ਹਾਂ ਵਿਦਿਆਰਥੀਆਂ ਲਈ ਹੈ ਜੋ ਘੱਟ ਆਮਦਨ ਵਾਲੇ ਪਰਿਵਾਰ ਤੋਂ ਆਉਂਦੇ ਹਨ ਅਤੇ ਜਿਨ੍ਹਾਂ ਨੂੰ ਆਪਣੀ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਦੀ ਲੋੜ ਹੁੰਦੀ ਹੈ। TSDPL ਸਿਲਵਰ ਜੁਬਲੀ ਸਕਾਲਰਸ਼ਿਪ ਪ੍ਰੋਗਰਾਮ ਤਹਿਤ ਯੋਗ ਉਮੀਦਵਾਰਾਂ ਤੋਂ ਬਿਨੈ-ਪੱਤਰ ਮੰਗੇ ਗਏ ਹਨ। ਇਹ ਸਕਾਲਰਸ਼ਿਪ ਇੱਕ ਸਾਲ ਲਈ ਹੈ।

ਦੱਸ ਦਈਏ ਕਿ ਜਿਹੜੇ ਵਿਦਿਆਰਥੀ ਜਮਸ਼ੇਦਪੁਰ, ਕਲਿੰਗਨਗਰ, ਪੰਤਨਗਰ, ਫਰੀਦਾਬਾਦ, ਪੁਣੇ, ਚੇਨਈ, ਟਾਡਾ ਅਤੇ ਕੋਲਕਾਤਾ ਵਰਗੇ ਸਥਾਨਾਂ ਦੇ ਵਸਨੀਕ ਹਨ। ਉਹ ਆਪਣਾ ITI/ਡਿਪਲੋਮਾ, ਗ੍ਰੈਜੂਏਸ਼ਨ ਜਾਂ ਪੋਸਟ ਗ੍ਰੈਜੂਏਸ਼ਨ ਡਿਗਰੀ ਦੇ ਕਿਸੇ ਵੀ ਸਾਲ ਲਈ 1,00,000 ਰੁਪਏ ਦੀ ਸਕਾਲਰਸ਼ਿਪ ਪ੍ਰਾਪਤ ਕਰ ਸਕਦੇ ਹਨ। ਜਿਨ੍ਹਾਂ ਕੋਰਸਾਂ ਲਈ ਉਮੀਦਵਾਰ ਇਸ ਸਕਾਲਰਸ਼ਿਪ ਦਾ ਲਾਭ ਲੈ ਸਕਦੇ ਹਨ ਉਹ ਹਨ – ਨਰਸਿੰਗ, ਯੂਜੀ ਮੈਡੀਕਲ ਕੋਰਸ ਜਿਵੇਂ ਕਿ ਐਮਬੀਬੀਐਸ, ਬੀਡੀਐਸ, ਪੀਜੀ ਮੈਡੀਕਲ ਕੋਰਸ, ਪੈਰਾਮੈਡੀਕਲ ਕੋਰਸ, ਆਈਟੀਆਈ/ਡਿਪਲੋਮਾ ਵਿਸ਼ੇ ਜਿਵੇਂ ਫਿਟਰ, ਇਲੈਕਟ੍ਰੀਕਲ, ਵੈਲਡਰ ਸੇਫਟੀ ਆਦਿ।

TSDPL ਦੀ ਇਸ ਵੈੱਬਸਾਈਟ ਬਾਰੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰਨ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ ‘ਤੇ ਜਾ ਸਕਦੇ ਹਨ। ਅਜਿਹਾ ਕਰਨ ਲਈ, ਅਧਿਕਾਰਤ ਵੈੱਬਸਾਈਟ ਦਾ ਪਤਾ ਹੈ – www.tsdpl.in । ਇਸ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਆਖਰੀ ਮਿਤੀ 21 ਜਨਵਰੀ 2024 ਹੈ।

ਇਸ ਵਜ਼ੀਫ਼ੇ ਦਾ ਲਾਭ ਲੈਣ ਲਈ ਇਹ ਜ਼ਰੂਰੀ ਹੈ ਕਿ ਉਮੀਦਵਾਰ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਘੱਟੋ-ਘੱਟ 60 ਫ਼ੀਸਦੀ ਅੰਕ ਪ੍ਰਾਪਤ ਕੀਤੇ ਹੋਣ। ਉਮੀਦਵਾਰ ਦੀ ਸਾਲਾਨਾ ਪਰਿਵਾਰਕ ਆਮਦਨ (Annual family income) ਸਾਲ ਲਈ ਪੰਜ ਲੱਖ ਤੋਂ ਵੱਧ ਨਹੀਂ ਹੋਣੀ ਚਾਹੀਦੀ। ਇਸ ਕੰਪਨੀ ਵਿੱਚ ਕੰਮ ਕਰਦੇ ਕਰਮਚਾਰੀਆਂ ਦੇ ਬੱਚੇ ਇਸ ਸਕਾਲਰਸ਼ਿਪ ਲਈ ਅਪਲਾਈ ਨਹੀਂ ਕਰ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...