ਹਰਿਆਣਾ ਸਰਕਾਰ ਨੇ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 4 ਮਈ ਤੋਂ ਸਕੂਲ ਸਵੇਰੇ 7:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਖੁੱਲ੍ਹਣਗੇ। ਹੁਣ ਤੱਕ ਸਕੂਲ ਦਾ ਸਮਾਂ ਸਵੇਰੇ 8:00 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੁੰਦਾ ਸੀ।
ਇਸ ਤੋਂ ਇਲਾਵਾ ਸੂਬੇ ਦੇ ਸਕੂਲਾਂ ਵਿੱਚ ਨਿਯਮਾਂ ਅਨੁਸਾਰ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਹੁੰਦੀਆਂ ਹਨ। ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ, ਇਸ ਲਈ ਡਾਇਰੈਕਟੋਰੇਟ ਵੀ 1 ਜੂਨ ਤੋਂ 30 ਜੂਨ ਤੱਕ ਦੀਆਂ ਛੁੱਟੀਆਂ ਨੂੰ ਮਈ ਮਹੀਨੇ ਤੋਂ ਹੀ ਕਰਨ ਬਾਰੇ ਵਿਚਾਰ ਕਰ ਰਿਹਾ ਹੈ।
ਖਾਸ ਗੱਲ ਇਹ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਦਾ ਸਮਾਂ ਸਿਰਫ ਇਕ ਮਹੀਨੇ ਦਾ ਹੀ ਹੋਵੇਗਾ ਫਿਰ ਚਾਹੇ ਇਹ ਪਹਿਲਾਂ ਹੋਣ ਜਾਂ ਬਾਅਦ ਵਿਚ। ਡਾਇਰੈਕਟੋਰੇਟ ਇਸ ਗੱਲ ‘ਤੇ ਵੀ ਵਿਚਾਰ ਕਰ ਰਿਹਾ ਹੈ ਕਿ ਹੁਣ 1 ਤੋਂ 5ਵੀਂ ਜਮਾਤ ਦੇ ਬੱਚਿਆਂ ਨੂੰ ਛੁੱਟੀ ਦਿੱਤੀ ਜਾਵੇ। ਦੂਜੀਆਂ ਜਮਾਤਾਂ ਦੇ ਬੱਚਿਆਂ ਨੂੰ ਸਮਾਂ ਸਾਰਣੀ ਵਿੱਚ ਰਾਹਤ ਦਿੱਤੀ ਜਾਵੇ ਤਾਂ ਜੋ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਨਾ ਹੋਵੇ।
ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਗੁਰਜਰ ਨੇ ਸੋਮਵਾਰ ਨੂੰ ਟੈਬਲੇਟ ਸਮਾਰੋਹ ਦਾ ਪੋਸਟਰ ਲਾਂਚ ਕੀਤਾ। ਇਸ ਦੌਰਾਨ ਉਨ੍ਹਾਂ ਸਕੂਲਾਂ ਦਾ ਸਮਾਂ ਬਦਲਣ ਬਾਰੇ ਜਾਣਕਾਰੀ ਦਿੱਤੀ। ਸਿੱਖਿਆ ਮੰਤਰੀ ਨੇ ਕਿਹਾ ਕਿ 5 ਮਈ, 2022 ਨੂੰ ਮਹਾਰਿਸ਼ੀ ਦਯਾਨੰਦ ਯੂਨੀਵਰਸਿਟੀ, ਰੋਹਤਕ ਦੇ ਟੈਗੋਰ ਆਡੀਟੋਰੀਅਮ ਵਿੱਚ ਟੈਬਲੇਟ ਵੰਡ ਸਮਾਰੋਹ ਹੋਵੇਗਾ। ਇਸ ਦੌਰਾਨ ਰੋਹਤਕ ਸ਼ਹਿਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਟੈਬਲੇਟ ਵੰਡੇ ਜਾਣਗੇ।
----------- Advertisement -----------
ਹਰਿਆਣਾ ‘ਚ ਸਕੂਲਾਂ ਦਾ ਸਮਾਂ ਬਦਲਿਆ
Published on
----------- Advertisement -----------
----------- Advertisement -----------











