ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਨੇ ਸੈਸ਼ਨ 2022-23 ਲਈ 10ਵੀਂ ਅਤੇ 12ਵੀਂ ਜਮਾਤ ਦੇ ਰੈਗੂਲਰ ਵਿਦਿਆਰਥੀਆਂ ਦੀ ਟਰਮ-1 ਦੀ ਪ੍ਰੀਖਿਆ ਲਈ ਪ੍ਰਸਤਾਵਿਤ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਬੋਰਡ ਦੇ ਪ੍ਰਧਾਨ ਡਾ: ਸੁਰੇਸ਼ ਕੁਮਾਰ ਸੋਨੀ ਨੇ ਦੱਸਿਆ ਕਿ 10ਵੀਂ ਦੀਆਂ ਪ੍ਰੀਖਿਆਵਾਂ 15 ਸਤੰਬਰ ਤੋਂ 1 ਅਕਤੂਬਰ ਤੱਕ ਹੋਣਗੀਆਂ ਜਦਕਿ 12ਵੀਂ ਦੀਆਂ ਪ੍ਰੀਖਿਆਵਾਂ 15 ਸਤੰਬਰ ਤੋਂ 6 ਅਕਤੂਬਰ ਤੱਕ ਚੱਲਣਗੀਆਂ।
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਤੋਂ ਸੁਝਾਅ ਲੈਣ ਲਈ ਡੇਟਸ਼ੀਟ ਬੋਰਡ ਦੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਗਈ ਹੈ। ਬੋਰਡ ਦੀ ਈ-ਮੇਲ ਆਈਡੀ ‘ਤੇ 15 ਦਿਨਾਂ ਦੇ ਅੰਦਰ ਸੁਝਾਅ ਭੇਜੇ ਜਾ ਸਕਦੇ ਹਨ। ਇਸ ਤੋਂ ਬਾਅਦ ਡੇਟਸ਼ੀਟ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। 15 ਸਤੰਬਰ ਨੂੰ 10ਵੀਂ ਜਮਾਤ ਵਿੱਚ ਅੰਗਰੇਜ਼ੀ ਦੀ ਪ੍ਰੀਖਿਆ ਹੋਵੇਗੀ।
ਇਸ ਦੇ ਨਾਲ ਹੀ ਬੋਰਡ ਪ੍ਰਧਾਨ ਨੇ ਦੱਸਿਆ ਕਿ ਬੋਰਡ ਵੱਲੋਂ ਜੁਲਾਈ, ਅਗਸਤ 2022 ਵਿੱਚ ਹੋਣ ਵਾਲੀਆਂ ਨੌਵੀਂ ਅਤੇ ਗਿਆਰਵੀਂ ਜਮਾਤ ਦੀਆਂ ਪੂਰਕ ਪ੍ਰੀਖਿਆਵਾਂ ਲਈ ਪ੍ਰਸ਼ਨ ਪੱਤਰ ਉਪਲਬਧ ਕਰਵਾਏ ਜਾ ਰਹੇ ਹਨ। ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲ 15 ਜੁਲਾਈ ਤੱਕ ਪ੍ਰਸ਼ਨ ਪੱਤਰ ਦੀ ਮੰਗ ਭੇਜ ਸਕਦੇ ਹਨ। ਨੌਵੀਂ ਅਤੇ 11ਵੀਂ ਜਮਾਤ ਵਿੱਚ ਫੀਸ 150 ਰੁਪਏ ਪ੍ਰਤੀ ਵਿਦਿਆਰਥੀ ਹੋਵੇਗੀ।
----------- Advertisement -----------
ਹਿਮਾਚਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆ ਟਰਮ-ਵਨ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਕੀਤਾ ਐਲਾਨ
Published on
----------- Advertisement -----------
----------- Advertisement -----------












