October 28, 2026, 5:53 pm
----------- Advertisement -----------
HomeNewsEducationਪੰਜਾਬ 'ਚ ਗਰਮੀ ਕਢਾ ਰਹੀ ਵੱਟ! ਸਕੂਲਾਂ ਲਈ ਹੀਟ ਵੇਵ ਐਡਵਾਈਜ਼ਰੀ ਹੋਈ...

ਪੰਜਾਬ ‘ਚ ਗਰਮੀ ਕਢਾ ਰਹੀ ਵੱਟ! ਸਕੂਲਾਂ ਲਈ ਹੀਟ ਵੇਵ ਐਡਵਾਈਜ਼ਰੀ ਹੋਈ ਜਾਰੀ

Published on

----------- Advertisement -----------

ਪੰਜਾਬ ਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ। ਕਈ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਹੁਣ 40 ਡਿਗਰੀ ਨੂੰ ਪਾਰ ਕਰਨ ਲੱਗਾ ਹੈ। ਘਰੋਂ ਨਿਕਲਣਾ ਵੀ ਔਖਾ ਹੋ ਗਿਆ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਇਸ ਗਰਮੀ ਦੇ ਮੌਸਮ ਵਿੱਚ ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।
ਵਿਭਾਗ ਨੇ ਫੈਸਲਾ ਕੀਤਾ ਹੈ ਕਿ ਗਾਈਡ ਲਾਈਨ ਦੀ ਕਾਪੀ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਜਾਵੇਗਾ। ਨਾਲ ਹੀ, ਇਸ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਅਤੇ ਸਰੀਰਕ ਸਿੱਖਿਆ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ।
ਐਡਵਾਈਜ਼ਰੀ ‘ਚ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਦਿਲ, ਗੁਰਦੇ ਜਾਂ ਜਿਗਰ ਦੀਆਂ ਬੀਮਾਰੀਆਂ ਤੋਂ ਪੀੜਤ ਹੋ ਅਤੇ ਪਾਣੀ ਘੱਟ ਪੀਂਦੇ ਹੋ ਤਾਂ ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥ ਵਧਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਓਰਸ ਘੋਲ ਦੀ ਵਰਤੋਂ ਦਾ ਸੁਝਾਅ ਦਿੱਤਾ ਗਿਆ ਹੈ।
ਮੌਸਮ ਬਾਰੇ ਨਵੀਨਤਮ ਜਾਣਕਾਰੀ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਖ਼ਬਾਰਾਂ ਪੜ੍ਹਨੀਆਂ ਪੈਣਗੀਆਂ ਜਾਂ ਟੀਵੀ ਅਤੇ ਰੇਡੀਓ ਤੋਂ ਜਾਣਕਾਰੀ ਲੈਣੀ ਪਵੇਗੀ। ਅਜਿਹਾ ਐਪ ਡਾਊਨਲੋਡ ਕਰਨ ਦਾ ਵੀ ਸੁਝਾਅ ਦਿੱਤਾ ਗਿਆ ਹੈ ਜੋ ਤੁਹਾਨੂੰ ਤੁਹਾਡੇ ਫ਼ੋਨ ‘ਤੇ ਮੌਸਮ ਬਾਰੇ ਦੱਸਦਾ ਹੈ।
ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕਰ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਹਿਨਣ ਦੀ ਸਲਾਹ ਦਿਤੀ ਗਈ ਹੈ। ਧੁੱਪ ਤੋਂ ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...