October 24, 2026, 8:45 am
----------- Advertisement -----------
HomeNewsBreaking NewsIIT ਗੁਹਾਟੀ ਹੋਸਟਲ 'ਚ ਵਿਦਿਆਰਥੀ ਦੀ ਮੌਤ, ਮਾਮਲੇ ਦੀ ਜਾਂਚ ਸ਼ੁਰੂ

IIT ਗੁਹਾਟੀ ਹੋਸਟਲ ‘ਚ ਵਿਦਿਆਰਥੀ ਦੀ ਮੌਤ, ਮਾਮਲੇ ਦੀ ਜਾਂਚ ਸ਼ੁਰੂ

Published on

----------- Advertisement -----------

9 ਸਤੰਬਰ ਦੀ ਸ਼ਾਮ ਨੂੰ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ ਯਾਨੀ IIT ਗੁਹਾਟੀ ਦੇ ਹੋਸਟਲ ਵਿੱਚ ਇੱਕ ਵਿਦਿਆਰਥੀ ਦੀ ਲਾਸ਼ ਮਿਲੀ ਸੀ। ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਇਹ ਵਿਦਿਆਰਥੀ ਕੰਪਿਊਟਰ ਸਾਇੰਸ ਦੇ ਤੀਜੇ ਸਾਲ ਦਾ ਵਿਦਿਆਰਥੀ ਸੀ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਸਾਲ ਹੋਸਟਲ ਵਿੱਚ ਕਿਸੇ ਵਿਦਿਆਰਥੀ ਦੀ ਮੌਤ ਦਾ ਇਹ ਚੌਥਾ ਮਾਮਲਾ ਹੈ। ਇੱਕ ਮਹੀਨਾ ਪਹਿਲਾਂ 9 ਅਗਸਤ ਨੂੰ ਐਮਟੈਕ ਦੀ ਇੱਕ ਵਿਦਿਆਰਥਣ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। 23 ਸਾਲਾ ਵਿਦਿਆਰਥੀ ਵੀ ਯੂਪੀ ਦਾ ਰਹਿਣ ਵਾਲਾ ਸੀ।

ਦੇਰ ਸ਼ਾਮ ਵਿਦਿਆਰਥੀ ਦੀ ਲਾਸ਼ ਮਿਲਣ ਤੋਂ ਬਾਅਦ ਹਜ਼ਾਰਾਂ ਵਿਦਿਆਰਥੀ ਇਕੱਠੇ ਹੋ ਗਏ ਅਤੇ ਪ੍ਰਸ਼ਾਸਨਿਕ ਇਮਾਰਤ ਦੇ ਬਾਹਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਿਦਿਆਰਥੀ ਨੇ ਅਕਾਦਮਿਕ ਤਣਾਅ ਕਾਰਨ ਖੁਦਕੁਸ਼ੀ ਕੀਤੀ ਹੈ। ਇਕ ਵਿਦਿਆਰਥੀ ਨੇ ਦੱਸਿਆ ਕਿ 75 ਫੀਸਦੀ ਹਾਜ਼ਰੀ ਪੂਰੀ ਨਾ ਹੋਣ ਕਾਰਨ ਉਸ ਨੂੰ ਪ੍ਰੀਖਿਆ ਦੇਣ ਤੋਂ ਰੋਕ ਦਿੱਤਾ ਗਿਆ, ਜਿਸ ਕਾਰਨ ਉਹ ਤਣਾਅ ਵਿਚ ਸੀ।

ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੇ ਸ਼ਿਕਾਇਤ ਕੀਤੀ ਕਿ ਸੰਸਥਾ ਵਿੱਚ ਬਹੁਤ ਜ਼ਿਆਦਾ ਅਕਾਦਮਿਕ ਦਬਾਅ ਹੈ ਜਿਸ ਨਾਲ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਪ੍ਰਭਾਵਿਤ ਹੋ ਰਹੀ ਹੈ। ਸੰਸਥਾ ਨੂੰ ਸਾਰੇ ਵਿਦਿਆਰਥੀਆਂ ਲਈ ਮਾਨਸਿਕ ਸਿਹਤ ਸਹਾਇਤਾ ਪ੍ਰਣਾਲੀ ਤਿਆਰ ਕਰਨੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...