ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਫਿਰ ਪੰਜਾਬ ਦੀ ਸਿੱਖਿਆ ਪ੍ਰਣਾਲੀ ‘ਤੇ ਪੰਜਾਬੀ ਭਾਸ਼ਾ ‘ਚ ਟਿੱਪਣੀ ਕਰਦਿਆਂ ਕਿਹਾ ਕਿ ਸੂਬੇ ‘ਚ ਸਰਕਾਰੀ ਸਕੂਲਾਂ ਦਾ ਹਾਲਤ ਬੁਰੀ ਹੈ।ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਚ ਪੜਾਈ ਨਹੀਂ ਹੁੰਦੀ। ਉਹਨਾਂ ਕਿਹਾ ਕਿ ਪੰਜਾਬ ਦੇ ਅਧਿਆਪਕ ਤਾਂ ਬਹੁਤ ਮਿਹਨਤੀ ਹਨ ਪਰ ਸਕੂਲਾਂ ਦੀ ਮਾੜੀ ਹਾਲਤ ਕਾਰਨ ਬੱਚਿਆ ਨੂੰ ਚੰਗੀ ਸਿੱਖਿਆਂ ਨਹੀਂ ਮਿਲ ਰਹੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਅਧਿਆਪਕ ਨੂੰ ਵੀ ਪੰਜਾਬ ਸਰਕਾਰ ਵੱਲੋ ਦੁੱਖੀ ਕੀਤਾ ਜਾ ਰਿਹਾ ਹੈ। ਕੇਜਰੀਵਾਲ ਨੇ ਪੰਜਾਬ ਦੇ ਸਕੂਲਾ ਦੀ ਮਾੜੀ ਹਾਲਤ ਲਈ ਪੰਜਾਬ ਸਰਕਾਰ ਨੂੰ ਜਿੰਮੇਵਾਰ ਦੱਸਿਆਂ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਸਕੂਲਾਂ ‘ਚ 24 ਲੱਖ ਬੱਚੇ ਪੜਦੇ ਹਨ ਅਤੇ ਉਹਨਾਂ ਨੂੰ ਬੱਚਿਆਂ ਦੇ ਭਵਿੱਖ ਦੀ ਚਿੰਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਹਾਲਤ ਵੀ ਬਹੁਤ ਖਰਾਬ ਸੀ ਪਰ ਆਪ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦਾ ਸੁਧਾਰ ਕੀਤਾ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਸਿੱਖਿਆ ਪ੍ਰਣਾਲੀ ‘ਚ ਸੁਧਾਰ ਕੀਤਾ ਜਾਵੇਗਾ।
ਦਸਦੇਈਏ ਕਿ ਆਪਚੇ ਪੰਜਾਬ ਦੌਰੇ ਦੋਰਾਨ ਵੀ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ, “ਜੇਕਰ ਪੰਜਾਬ ਵਿੱਚ ਸਾਡੀ ਸਰਕਾਰ ਬਣਦੀ ਹੈ, ਤਾਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਹਰ ਬੱਚੇ ਨੂੰ ਵਧੀਆ ਸਿੱਖਿਆ ਮੁਫ਼ਤ ਦਿੱਤੀ ਜਾਵੇਗੀ। ਜੇਕਰ ਐਸ.ਸੀ ਭਾਈਚਾਰੇ ਦਾ ਕੋਈ ਬੱਚਾ ਕੋਚਿੰਗ ਕਰਨਾ ਚਾਹੁੰਦਾ ਹੈ ਤਾਂ ਉਸ ਦੀ ਸਾਰੀ ਫੀਸ ਪੰਜਾਬ ਸਰਕਾਰ ਅਦਾ ਕਰੇਗੀ।