September 3, 2026, 9:56 pm
----------- Advertisement -----------
HomeNewsBreaking Newsਪੰਜਾਬ ਦੇ ਸਕੂਲਾਂ 'ਚ 9ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ,...

ਪੰਜਾਬ ਦੇ ਸਕੂਲਾਂ ‘ਚ 9ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ, ਲੇਟ ਰਜਿਸਟ੍ਰੇਸ਼ਨ ‘ਤੇ ਭਾਰੀ ਜੁਰਮਾਨਾ

Published on

----------- Advertisement -----------


ਪੰਜਾਬ ਦੇ ਸਾਰੇ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਤੱਕ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪ੍ਰਕਿਰਿਆ ਨੂੰ ਦੋ ਭਾਗਾਂ ਵਿੱਚ ਵੰਡਿਆ ਗਿਆ ਹੈ। ਲੇਟ ਫੀਸ 500 ਤੋਂ 1500 ਰੁਪਏ ਰੱਖੀ ਗਈ ਹੈ। ਬੋਰਡ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਾਰੀ ਪ੍ਰਕਿਰਿਆ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਸ ਤੋਂ ਬਾਅਦ ਕਿਸੇ ਨੂੰ ਮੌਕਾ ਨਹੀਂ ਮਿਲੇਗਾ। ਇਸ ਦੇ ਨਾਲ ਹੀ ਬਾਅਦ ਵਿੱਚ ਆਉਣ ਵਾਲੀਆਂ ਅਰਜ਼ੀਆਂ ਵੀ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ।

PSEB ਦੁਆਰਾ ਤੈਅ ਕੀਤੇ ਗਏ ਸ਼ਡਿਊਲ ਅਨੁਸਾਰ, ਇਹ ਪ੍ਰਕਿਰਿਆ 9ਵੀਂ ਅਤੇ 11ਵੀਂ ਜਮਾਤਾਂ ਲਈ ਬਿਨਾਂ ਕਿਸੇ ਲੇਟ ਫੀਸ ਦੇ 21 ਅਗਸਤ ਤੱਕ ਜਾਰੀ ਰਹੇਗੀ। 22 ਅਗਸਤ ਤੋਂ 17 ਸਤੰਬਰ ਤੱਕ 500 ਰੁਪਏ ਪ੍ਰਤੀ ਵਿਦਿਆਰਥੀ ਅਤੇ 18 ਸਤੰਬਰ ਤੋਂ 9 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਰੱਖੀ ਗਈ ਹੈ।

ਇਸੇ ਤਰ੍ਹਾਂ 10ਵੀਂ ਅਤੇ 12ਵੀਂ ਜਮਾਤ ਲਈ ਰਜਿਸਟ੍ਰੇਸ਼ਨ 4 ਜੁਲਾਈ ਤੋਂ 28 ਅਗਸਤ ਤੱਕ ਬਿਨਾਂ ਲੇਟ ਫੀਸ ਤੋਂ ਕੀਤੀ ਜਾਵੇਗੀ। 29 ਅਗਸਤ ਤੋਂ 17 ਸਤੰਬਰ ਤੱਕ 500 ਰੁਪਏ ਪ੍ਰਤੀ ਵਿਦਿਆਰਥੀ ਅਤੇ 18 ਸਤੰਬਰ ਤੋਂ 9 ਅਕਤੂਬਰ ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਰੱਖੀ ਗਈ ਹੈ।

ਪੀਐਸਈਬੀ ਅਨੁਸਾਰ ਜੇਕਰ ਕਿਸੇ ਵਿਦਿਆਰਥੀ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਅਧੂਰੀ ਰਹਿੰਦੀ ਹੈ ਤਾਂ ਇਸ ਲਈ ਸਕੂਲ ਪ੍ਰਿੰਸੀਪਲ ਜ਼ਿੰਮੇਵਾਰ ਹੋਵੇਗਾ। ਇਸ ਲਈ ਸਾਰੇ ਸਕੂਲਾਂ ਨੂੰ ਇਹ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਪੂਰੀ ਕਰਨੀ ਪਵੇਗੀ। ਇਸ ਦੇ ਨਾਲ ਹੀ ਬੋਰਡ ਦੀਆਂ ਟੀਮਾਂ ਵੱਲੋਂ ਇਸ ‘ਤੇ ਨਜ਼ਰ ਰੱਖੀ ਜਾਵੇਗੀ। ਇਸ ਪ੍ਰਕਿਰਿਆ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਕਿਉਂਕਿ ਇਸ ਦੇ ਆਧਾਰ ‘ਤੇ ਵਿਦਿਆਰਥੀਆਂ ਦੇ ਇਮਤਿਹਾਨ ਅਤੇ ਹੋਰ ਕੰਮ ਪੂਰੇ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...