ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਲਈ ਬੋਰਡ ਦੀਆ ਪ੍ਰੀਖਿਆਵਾਂ ਸੰਬੰਧੀ ਜਾਣਕਾਰੀ ਦਿਤੀ ਗਈ ਹੈ। PSEB ਨੇ ਜਮਾਤ ਪੰਜਵੀ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ ਲੈਣ ਸੰਬੰਧੀ ਸ਼ਡਿਊਲ ਨਿਰਧਾਰਿਤ ਕਰ ਦਿੱਤਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ.ਆਰ. ਮਹਿਰੋਕ ਨੇ ਦੱਸਿਆ ਕਿ ਪੰਜਵੀਂ ਸ਼੍ਰੇਣੀ ਦੀ ਟਰਮ-2 ਦੀਆਂ ਪ੍ਰੀਖਿਆਵਾਂ 15 ਮਾਰਚ ਤੋਂ 23 ਮਾਰਚ ਤੱਕ ਕਰਵਾਈਆਂ ਜਾਣਗੀਆਂ। ਜਮਾਤ ਅੱਠਵੀਂ ਦੀ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 22 ਅਪ੍ਰੈਲ ਤੱਕ ਹੋਣਗੀਆਂ। ਜਮਾਤ ਦਸਵੀਂ ਦੀਆਂ ਇਹ ਪ੍ਰੀਖਿਆਵਾਂ 25 ਅਪ੍ਰੈਲ ਤੋਂ 12 ਮਈ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ 12 ਮਈ ਤੱਕ ਕਰਵਾਈਆਂ ਜਾਣਗੀਆਂ। ਇਨ੍ਹਾਂ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਲਿਖ਼ਤੀ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ।
----------- Advertisement -----------
PSEB ਵੱਲੋਂ ਬੋਰਡ ਦੀਆ ਪ੍ਰੀਖਿਆਵਾਂ ਸੰਬੰਧੀ ਸ਼ਡਿਊਲ ਨਿਰਧਾਰਿਤ
Published on
----------- Advertisement -----------
----------- Advertisement -----------












