July 26, 2026, 12:15 pm
----------- Advertisement -----------
HomeNewsBreaking NewsPSEB ਨੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, 20 ਜੂਨ ਤੱਕ ਭਰੇ ਜਾਣਗੇ...

PSEB ਨੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ, 20 ਜੂਨ ਤੱਕ ਭਰੇ ਜਾਣਗੇ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ

Published on

----------- Advertisement -----------


ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਪੰਜਾਬ ਦੇ ਉਨ੍ਹਾਂ ਵਿਦਿਆਰਥੀਆਂ ਨੂੰ 20 ਜੂਨ ਤੱਕ ਦਾ ਸਮਾਂ ਦਿੱਤਾ ਹੈ, ਜਿਨ੍ਹਾਂ ਨੇ ਅਜੇ ਤੱਕ 10ਵੀਂ ਅਤੇ 12ਵੀਂ ਜਮਾਤ ਲਈ ਕੰਪਾਰਟਮੈਂਟ ਪ੍ਰੀਖਿਆ ਦੇ ਫਾਰਮ ਨਹੀਂ ਭਰੇ ਹਨ। ਇਸ ਤੋਂ ਬਾਅਦ ਕਿਸੇ ਨੂੰ ਵੀ ਅਪਲਾਈ ਕਰਨ ਦਾ ਮੌਕਾ ਨਹੀਂ ਦਿੱਤਾ ਜਾਵੇਗਾ।

ਦੱਸ ਦਈਏ ਕਿ ਬੋਰਡ ਨੇ ਇਸ ਸਬੰਧੀ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰ ਦਿੱਤੀ ਹੈ। ਵਿਦਿਆਰਥੀਆਂ ਨੂੰ ਵਿਭਾਗੀ ਵੈੱਬਸਾਈਟ ਤੋਂ ਸਾਰੀ ਜਾਣਕਾਰੀ ਪ੍ਰਾਪਤ ਕਰਨੀ ਪਵੇਗੀ। ਹਾਲਾਂਕਿ, ਪ੍ਰੀਖਿਆ ਦੀ ਡੇਟਸ਼ੀਟ ਪਹਿਲਾਂ ਹੀ ਜਾਰੀ ਕਰ ਦਿੱਤੀ ਗਈ ਸੀ। ਪ੍ਰੀਖਿਆ ਜੁਲਾਈ ਦੇ ਪਹਿਲੇ ਹਫ਼ਤੇ ਸ਼ੁਰੂ ਹੋਵੇਗੀ।

ਇਸ ਤੋਂ ਪਹਿਲਾਂ, PSEB ਦੁਆਰਾ 5ਵੀਂ ਅਤੇ 8ਵੀਂ ਜਮਾਤ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਇਸ ਅਨੁਸਾਰ ਵਿਦਿਆਰਥੀਆਂ ਲਈ ਪ੍ਰੀਖਿਆ ਫਾਰਮ ਅਤੇ ਫੀਸਾਂ ਆਨਲਾਈਨ ਭਰਨ ਦਾ ਸਮਾਂ 20 ਜੂਨ ਨਿਰਧਾਰਿਤ ਕੀਤਾ ਗਿਆ ਹੈ। ਜਦਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਫਾਰਮ ਦੀ ਹਾਰਡ ਕਾਪੀ ਖੇਤਰੀ ਦਫ਼ਤਰਾਂ ਵਿੱਚ 25 ਜੂਨ ਤੱਕ ਜਮ੍ਹਾਂ ਕਰਵਾਉਣੀ ਪਵੇਗੀ। ਪੰਜਵੀਂ ਜਮਾਤ ਲਈ ਪ੍ਰੀਖਿਆ ਫਾਰਮ ਫੀਸ 600 ਰੁਪਏ ਰੱਖੀ ਗਈ ਹੈ। ਜਦੋਂ ਕਿ ਜੇਕਰ ਵਿਦਿਆਰਥੀ ਸਰਟੀਫਿਕੇਟ ਦੀ ਹਾਰਡ ਕਾਪੀ ਲੈਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 200 ਰੁਪਏ ਵੱਖਰੀ ਫੀਸ ਜਮ੍ਹਾ ਕਰਵਾਉਣੀ ਪਵੇਗੀ। ਇਸੇ ਤਰ੍ਹਾਂ 8ਵੀਂ ਜਮਾਤ ਲਈ ਫੀਸ 950 ਰੁਪਏ ਅਤੇ ਸਰਟੀਫਿਕੇਟ ਲਈ 200 ਰੁਪਏ ਜਮ੍ਹਾਂ ਕਰਵਾਉਣੇ ਹੋਣਗੇ।

ਬੋਰਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 11 ਜੁਲਾਈ ਤੱਕ ਚੱਲਣਗੀਆਂ। ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਦਰਮਿਆਨ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 16 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 19 ਜੁਲਾਈ ਤੱਕ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...