August 10, 2026, 7:19 pm
----------- Advertisement -----------
HomeNewsBreaking Newsਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆਵਾਂ ਜੁਲਾਈ ਵਿੱਚ ਹੋਣਗੀਆਂ: PSEB ਨੇ 10ਵੀਂ ਅਤੇ 12ਵੀਂ ਜਮਾਤ...

ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆਵਾਂ ਜੁਲਾਈ ਵਿੱਚ ਹੋਣਗੀਆਂ: PSEB ਨੇ 10ਵੀਂ ਅਤੇ 12ਵੀਂ ਜਮਾਤ ਲਈ ਡੇਟਸ਼ੀਟ ਕੀਤੀ ਜਾਰੀ

Published on

----------- Advertisement -----------

ਮੋਹਾਲੀ, 21 ਜੂਨ 2024 – ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ 10ਵੀਂ ਅਤੇ 12ਵੀਂ ਜਮਾਤ ਦੀ ਕੰਪਾਰਟਮੈਂਟ ਪ੍ਰੈਕਟੀਕਲ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਇਹ ਪ੍ਰੀਖਿਆ ਜੁਲਾਈ ਵਿੱਚ ਲਿਖਤੀ ਪ੍ਰੀਖਿਆ ਤੋਂ ਬਾਅਦ ਹੋਵੇਗੀ। ਪ੍ਰੀਖਿਆ 22 ਜੁਲਾਈ ਤੋਂ 26 ਜੁਲਾਈ ਦਰਮਿਆਨ ਹੋਵੇਗੀ। ਬੋਰਡ ਨੇ ਪ੍ਰੀਖਿਆ ਨਾਲ ਸਬੰਧਤ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ srsecconduct.pseb@punjab.gov.in ‘ਤੇ ਅਪਲੋਡ ਕਰ ਦਿੱਤੀ ਹੈ।

ਬੋਰਡ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਵੀਂ ਜਮਾਤ ਦੀਆਂ ਲਿਖਤੀ ਪ੍ਰੀਖਿਆਵਾਂ 4 ਜੁਲਾਈ ਤੋਂ ਸ਼ੁਰੂ ਹੋ ਕੇ 12 ਜੁਲਾਈ ਤੱਕ ਚੱਲਣਗੀਆਂ। ਅੱਠਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 17 ਜੁਲਾਈ ਦਰਮਿਆਨ ਹੋਣਗੀਆਂ। 10ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 17 ਜੁਲਾਈ ਤੱਕ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ 4 ਜੁਲਾਈ ਤੋਂ 20 ਜੁਲਾਈ ਤੱਕ ਹੋਣਗੀਆਂ।

ਜਲੰਧਰ ਪੱਛਮੀ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਕਾਰਨ 10 ਤਰੀਕ ਨੂੰ ਹੋਣ ਵਾਲੇ ਪੇਪਰ ਮੁਲਤਵੀ ਕਰ ਦਿੱਤੇ ਗਏ ਹਨ। ਜਿਸ ਦੀ ਪ੍ਰੀਖਿਆ ਦੇ ਆਖਰੀ ਦਿਨ ਕਰਵਾਈ ਜਾਵੇਗੀ। ਬੋਰਡ ਵੱਲੋਂ ਪ੍ਰੀਖਿਆ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

12ਵੀਂ ਜਮਾਤ ਦੀ ਭੂਗੋਲ ਪ੍ਰੀਖਿਆ PSEB ਵੱਲੋਂ ਨਹੀਂ ਕਰਵਾਈ ਜਾਵੇਗੀ, ਸਕੂਲ ਆਪਣੇ ਪੱਧਰ ‘ਤੇ ਪ੍ਰੀਖਿਆ ਕਰ ਸਕਣਗੇ। ਵੋਕੇਸ਼ਨਲ ਸਟਰੀਮ ਦੀ ਨੌਕਰੀ ਸਬੰਧੀ ਸਿਖਲਾਈ ਨਵੰਬਰ ਦੇ ਪਹਿਲੇ ਮਹੀਨੇ ਅਤੇ ਦਸੰਬਰ ਦੇ ਅੰਤ ਵਿੱਚ ਕਰਵਾਈ ਜਾਵੇਗੀ। ਇਹ ਸਿਖਲਾਈ 21 ਦਿਨਾਂ ਤੱਕ ਚੱਲੇਗੀ। NSQF ਲਿਖਤੀ ਪ੍ਰੀਖਿਆ ਦੇ ਤੁਰੰਤ ਬਾਅਦ ਸੱਤ ਦਿਨਾਂ ਦੀ ਨੌਕਰੀ ਦੀ ਸਿਖਲਾਈ ਦਿੱਤੀ ਜਾਵੇਗੀ। ਇਸ ਸਬੰਧੀ ਸਕੂਲ ਆਪਣੇ ਪੱਧਰ ‘ਤੇ ਪ੍ਰਬੰਧ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...