September 2, 2026, 9:51 pm
----------- Advertisement -----------
HomeNewsBreaking Newsਪੰਜਾਬ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਟਰਮ-1 ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ...

ਪੰਜਾਬ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਟਰਮ-1 ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ Log-In ਆਈ. ਡੀ. ‘ਤੇ ਜਾਰੀ

Published on

----------- Advertisement -----------

ਐਸ. ਏ. ਐਸ. ਨਗਰ, 12 ਮਈ 2022 – ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਅਕਾਦਮਿਕ ਸਾਲ 2021-22 ਨਾਲ ਸਬੰਧਤ 12ਵੀ ਜਮਾਤ ਦਾ ਟਰਮ-ਇੱਕ ਦੀ ਪ੍ਰੀਖਿਆ ਦਾ ਨਤੀਜਾ ਬੋਰਡ ਦੇ ਵੱਲੋਂ ਐਲਾਨਿਆ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਟਰਮ-1 ਦੀ ਪ੍ਰੀਖਿਆ 13 ਦਸੰਬਰ ਤੋਂ 22 ਦਸੰਬਰ ਤੱਕ ਕਰਵਾਈ ਗਈ ਸੀ।

ਹਾਲਾਂਕਿ ਇਹ ਵੀ ਜਾਣਕਾਰੀ ਮਿਲੀ ਹੈ ਕਿ ਨਤੀਜਾ ਅੰਸ਼ਿਕ ਰੂਪ ਵਿੱਚ ਐਲਾਨਿਆ ਗਿਆ ਹੈ। ਜਿਸ ਬਾਰੇ ਪੂਰਨ ਵੇਰਵੇ ਪੂਰੀਆਂ ਪ੍ਰੀਖਿਆਵਾਂ ਦੇ ਅੰਕ ਜੋੜਨ ਤੋਂ ਬਾਅਦ ਹੀ ਪ੍ਰਾਪਤ ਹੋਣਗੇ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਟਰਮ-1 ਦੀ ਪ੍ਰੀਖਿਆ ਦਾ ਨਤੀਜਾ ਸਕੂਲਾਂ ਦੀ ਲਾਗਇਨ ਆਈ. ਡੀ. ਤੇ ਜਾਰੀ ਕੀਤਾ ਗਿਆ ਹੈ। ਜਿਸ ਨੂੰ ਸਕੂਲ ਮੁਖੀ ਬੋਰਡ ਦੀ ਵੈੱਬਸਾਈਟ ਤੇ ਸਕੂਲ ਦੀ ਲਾਗਇਨ ਆਈ. ਡੀ. ਤੇ ਪਾਸਵਰਡ ਭਰਨ ਉਪਰੰਤ ਹੀ ਦੇਖਿਆ ਜਾ ਸਕਦਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਨਤੀਜੇ ਬਾਰੇ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਨਤੀਜੇ ਬਾਰੇ ਸਕੂਲ ਮੁਖੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਉਹ ਸਕੂਲ ਦੀ ਲਾਗਇਨ ਆਈਡੀ ‘ਤੇ ਦਿੱਤੇ ਗਏ ਪਾਸਵਰਡ ਨਾਲ ਨਤੀਜੇ ਦੇਖ ਸਕਣਗੇ। ਇਸ ਨੂੰ ਵਿਦਿਆਰਥੀ ਆਪਣੇ ਪੱਧਰ ਤੇ ਨਹੀਂ ਵੇਖ ਸਕਣਗੇ, ਕੇਵਲ ਸਕੂਲ ਮੁਖੀਆਂ ਤੋਂ ਹੀ ਟਰਮ-1 ਪ੍ਰੀਖਿਆ ਦੇ ਪ੍ਰੀਖਿਆਵਾਂ ਵਿਚੋਂ ਵਿਸ਼ੇ ਵਾਰ ਪ੍ਰਾਪਤ ਅੰਕਾਂ ਸਬੰਧੀ ਜਾਣਕਾਰੀ ਹਾਸਲ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਸਿੱਖਿਆ ਬੋਰਡ ਵਲੋਂ ਦਸੰਬਰ ਮਹੀਨੇ ਦੀ ਕਿਸੇ ਕਾਰਨ ਟਰਮ 1 ਪ੍ਰੀਖਿਆ ਨਾ ਦੇ ਸਕਣ ਵਾਲੇ ਪ੍ਰੀਖਿਆਰਥੀਆਂ ਲਈ 24 ਮਾਰਚ ਤੋਂ 30 ਮਾਰਚ ਤੱਕ ਮੁੜ ਟਰਮ 1 ਪ੍ਰੀਖਿਆ ਕਰਵਾਈ ਗਈ ਸੀ ਜਿਸ ਦਾ ਨਤੀਜਾ ਵੀ ਲਾਗਇੰਨ ਆਈ. ਡੀ. ਤੇ ਪਾ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...