April 18, 2026, 1:24 am
----------- Advertisement -----------
HomeNewsEducationਵਾਸ਼ਿੰਗਟਨ ਡੀਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਪੰਜਾਬ ਸਰਕਾਰ...

ਵਾਸ਼ਿੰਗਟਨ ਡੀਸੀ ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਨੇ ਅਧਿਆਪਕਾਂ ਲਈ ਲਗਾਈ ਵਰਕਸ਼ਾਪ

Published on

----------- Advertisement -----------

ਪੰਜਾਬ ਸਰਕਾਰ ਵੱਲੋਂ ਵਾਸ਼ਿੰਗਟਨ ਡੀ.ਸੀ. ਦੇ ਖੇਤਰੀ ਅੰਗਰੇਜ਼ੀ ਭਾਸ਼ਾ ਦਫ਼ਤਰ (ਰੇਲੋ) ਦੇ ਸਹਿਯੋਗ ਨਾਲ ਅੰਗਰੇਜ਼ੀ ਅਧਿਆਪਕਾਂ ਲਈ ਇੱਕ ਰੋਜ਼ਾ ਵਰਕਸ਼ਾਪ ਲਗਾਈ ਗਈ। ਇਹ ਵਰਕਸ਼ਾਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ। ਜਿਸ ਵਿੱਚ ਪੰਜਾਬ ਭਰ ਤੋਂ 320 ਅੰਗਰੇਜੀ, ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨੇ ਸਰਗਰਮੀ ਨਾਲ ਭਾਗ ਲਿਆ।


ਸਿਖਲਾਈ ਸੈਸ਼ਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਡਾਇਰੈਕਟਰ ਐਜੂਕੇਸ਼ਨ ਜੀਐਨਸੀਟੀ ਦਿੱਲੀ ਦੇ ਪ੍ਰਮੁੱਖ ਸਲਾਹਕਾਰ ਸ਼ੈਲੇਂਦਰ ਸ਼ਰਮਾ, ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਓਐਸਡੀ ਡਾ. ਪ੍ਰਵੀਨ ਚੌਧਰੀ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਡਾ. ਮਨਿੰਦਰ ਸਰਕਾਰੀਆ, ਸਹਾਇਕ ਡਾਇਰੈਕਟਰ ਰਾਜੇਸ਼ ਭਾਰਦਵਾਜ, ਸਹਾਇਕ ਡਾਇਰੈਕਟਰ ਗੁਰਜੀਤ ਸਿੰਘ, ਸਟੇਟ ਰਿਸੋਰਸ ਪਰਸਨ ਚੰਦਰ ਸ਼ੇਖਰ ਉਚੇਚੇ ਤੌਰ ‘ਤੇ ਸ਼ਾਮਲ ਹੋਏ।


ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ, ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਅਫਸਰ ਰੂਥ ਗੂਡੇ, ਖੇਤਰੀ ਅੰਗਰੇਜ਼ੀ ਭਾਸ਼ਾ ਦਫਤਰ ਅਮਰੀਕਨ ਅੰਬੈਸੀ ਵਿਖੇ ਖੇਤਰੀ ਅੰਗਰੇਜ਼ੀ ਭਾਸ਼ਾ ਮਾਹਿਰ ਸ਼ਵੇਤਾ ਖੰਨਾ, ਮੈਂਟਰ (ਸਲਾਹਕਾਰ) ਅਧਿਆਪਕ ਅਤੇ ਸਿੱਖਿਆ ਡਾਇਰੈਕਟੋਰੇਟ, ਜੀਐਨਸੀਟੀ ਦਿੱਲੀ ਵਿਖੇ ਅੰਗਰੇਜ਼ੀ ਭਾਸ਼ਾ ਅਧਿਆਪਕ ਮਨੂ ਗੁਲਾਟੀ ਨੇ ਇਸ ਵਰਕਸ਼ਾਪ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਇੱਕ ਪ੍ਰਭਾਵਸ਼ਾਲੀ ਅਤੇ ਮਿਆਰੀ ਗੱਲਬਾਤ ਸੈਸ਼ਨ ਦੱਸਿਆ।

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਮੀਤ ਹੇਅਰ ਨੇ ਅਧਿਆਪਕਾਂ ਨੂੰ ਉਨ੍ਹਾਂ ਦੇ ਸਬੰਧਤ ਸਕੂਲਾਂ ਵਿੱਚ ਪੇਸ਼ ਆ ਰਹੀਆਂ ਗੰਭੀਰ ਸਮੱਸਿਆਵਾਂ ਸੁਣੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਉਹਨਾਂ ਦੇ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਦੀ ਸਰਵਪੱਖੀ ਤਰੱਕੀ ਅਤੇ ਵਿਕਾਸ ਲਈ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਸ਼ਾਨਦਾਰ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਅਧਿਆਪਕਾਂ ਨੂੰ ਸਿਰਫ਼ ਅਧਿਆਪਨ ‘ਤੇ ਪੂਰੀ ਤਵੱਜੋ ਦੇਣ ਲਈ ਪ੍ਰੇਰਿਤ ਕਰਦਿਆਂ ਭਰੋਸਾ ਦਿੱਤਾ ਕਿ ਉਹਨਾਂ ਨੂੰ ਭਵਿੱਖ ਵਿੱਚ ਸਾਰੀਆਂ ਗੈਰ-ਅਧਿਆਪਨ ਗਤੀਵਿਧੀਆਂ ਤੋਂ ਮੁਕਤ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...